ਪੰਜਾਬ

ਖਾਲਸਾ ਕਾਲਜ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ

ਕੌਮੀ ਮਾਰਗ ਬਿਊਰੋ | October 30, 2026 09:01 PM

ਅੰਮ੍ਰਿਤਸਰ-ਖਾਲਸਾ ਕਾਲਜ ਵਿਖੇ ਰਾਸ਼ਟਰੀ ਯੁਵਾ ਦਿਵਸ ਦੇ ਸਬੰਧ ’ਤੇ ਖੂਨਦਾਨ ਕੈਂਪ ਲਗਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ—ਨਿਰਦੇਸ਼ਾਂ ’ਤੇ ਉਕਤ ਕੈਂਪ ਕਾਲਜ ਦੇ ਐੱਨ. ਐੱਸ. ਐੱਸ., ਰੈੱਡ ਰਿਬਨ ਕਲੱਬ (ਆਰ. ਆਰ. ਸੀ.), ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ (ਆਈ. ਆਈ. ਸੀ.) ਅਤੇ ਰੋਟ੍ਰੈਕਟ ਕਲੱਬ ਵੱਲੋਂ ਇੰਡੀਅਨ ਰੈੱਡ ਕਰਾਸ ਸੋਸਾਇਟੀ, ਕੇ. ਵੀ. ਆਈ. ਵੈਲਫੇਅਰ ਸੋਸਾਇਟੀ ਅਤੇ ਸਿਵਲ ਹਸਪਤਾਲ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲਗਾਇਆ ਗਿਆ।ਇਸ ਦਾ ਮਕ’ਦ ਸਵੈ—ਇੱਛੁਕ ਖੂਨਦਾਨ ਨੂੰ ਉਤਸ਼ਾਹਿਤ ਕਰਨਾ ਅਤੇ ਜੀਵਨ ਬਚਾਉਣ ’ਚ ਇਸ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਸੀ।

ਇਸ ਮੌਕੇ ਇੰਡੀਅਨ ਰੈੱਡ ਕਰਾਸ ਸੋਸਾਇਟੀ ਕਾਰਜਕਾਰੀ ਸਕੱਤਰ ਸ੍ਰੀ ਸੈਮਸਨ ਮਸੀਹ ਅਤੇ ਪ੍ਰੋਜੈਕਟ ਮੈਨੇਜਰ ਸ. ਬਿਕਰਮਜੀਤ ਸਿੰਘ, ਕੇ. ਵੀ. ਆਈ. ਬਲੱਡ ਬੈਂਕ ਤੋਂ ਡਾ. ਅਨਿਲ ਮਹਾਜਨ ਅਤੇ ਡਾ. ਰਵੀ ਮਹਾਜਨ ਅਤੇ, ਸਿਵਲ ਹਸਪਤਾਲ ਤੋਂ ਬਲੱਡ ਟ੍ਰਾਂਸਫਿਊਜ਼ਨ ਅਫ਼ਸਰ ਡਾ. ਰੇਖਾ ਰਾਣੀ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਪ੍ਰਿੰ: ਡਾ. ਰੰਧਾਵਾ ਨੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ, ਵਿਦਿਆਰਥੀ ਭਲਾਈ ਡੀਨ ਡਾ. ਦਲਜੀਤ ਸਿੰਘ ਅਤੇ ਖੋਜ (ਡੀਨ) ਡਾ. ਜਸਵਿੰਦਰ ਸਿੰਘ ਨਾਲ ਮਿਲ ਕੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕੀਤਾ।

ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਪ੍ਰਤੀ ਹਮਦਰਦੀ, ਸਮਾਜਿਕ ਜ਼ਿੰਮੇਵਾਰੀ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਇਸ ਕੈਂਪ ’ਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ 60 ਤੋਂ ਵਧੇਰੇ ਖੂਨਦਾਨੀਆਂ ਨੇ ਸਵੈ—ਇੱਛਾ ਨਾਲ ਖੂਨਦਾਨ ਕੀਤਾ।ਉਨ੍ਹਾਂ ਕਿਹਾ ਕਿ ਇਸ ਮੌਕੇ ਮੈਡੀਕਲ ਮਾਹਿਰਾਂ ਦੀ ਟੀਮ ਨੇ ਖੂਨਦਾਨੀਆਂ ਦੀ ਲੋੜੀਂਦੀ ਜਾਂਚ ਅਤੇ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ।ਡਾ. ਰੰਧਾਵਾ ਨੇ ਕਿਹਾ ਕਿ ਕੈਂਪ ਸਬੰਧੀ ਪ੍ਰੋਗਰਾਮ ਪ੍ਰੋ. ਰਣਦੀਪ ਸਿੰਘ, ਐੱਨ. ਐੱਸ .ਐੱਸ. ਕੋਆਰਡੀਨੇਟਰl ਡਾ. ਸਿਓਜ਼ੀ ਭਾਟੀਆ, ਪ੍ਰੋ. ਗੁਰਪ੍ਰੀਤ ਸਿੰਘ ਅਤੇ ਡਾ. ਸੰਦੀਪ ਸਿੰਘ, ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਅਤੇ ਰੋਟ੍ਰੈਕਟ ਕਲੱਬ ਦੇ ਡਾ. ਗੁਰਵੇਲ ਸਿੰਘ ਮੱਲ੍ਹੀ ਅਤੇ ਡਾ. ਜਸਵਿੰਦਰ ਕੌਰ ਦੁਆਰਾ ਉਲੀਕਿਆ ਗਿਆ।

ਇਸ ਮੌਕੇ ਸ੍ਰੀ ਮਸੀਹ ਨੇ ਐਮਰਜੈਂਸੀ ਇਲਾਜ ਅਤੇ ਸਰਜਰੀ ਦੌਰਾਨ ਮਰੀਜ਼ਾਂ ਦੀ ਲੋੜ ਪੂਰੀ ਕਰਨ ਲਈ ਨਿਯਮਿਤ ਸਵੈ—ਇੱਛੁਕ ਖੂਨਦਾਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਇਸ ਮੌਕੇ ਪ੍ਰੋ. ਰਣਦੀਪ ਸਿੰਘ ਨੇ ਕਾਲਜ ਪ੍ਰਬੰਧਕਾਂ, ਸਹਿਯੋਗੀ ਸੰਸਥਾਵਾਂ, ਮੈਡੀਕਲ ਟੀਮ, ਵਲੰਟੀਅਰਾਂ ਅਤੇ ਖੂਨਦਾਨੀਆਂ ਦਾ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਖੂਨਦਾਨ ਜੀਵਨ ਦਾ ਅਨਮੋਲ ਤੋਹਫ਼ਾ ਹੈ ਅਤੇ ਇਹ ਨੌਜਵਾਨਾਂ ’ਚ ਹਮਦਰਦੀ, ਸਵੈ—ਇੱਛੁਕ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ।

 

Have something to say? Post your comment

 
 
 
 

ਪੰਜਾਬ

ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ: ਬਰਿੰਦਰ ਕੁਮਾਰ ਗੋਇਲ

ਭਾਜਪਾ 4 ਨਵੰਬਰ ਨੂੰ ਚੰਡੀਗੜ੍ਹ ਵਿੱਚ ਕਰੇਗੀ ਸਿੱਖ ਸੰਮੇਲਨ -1984 ਸਿੱਖ ਵਿਰੋਧੀ ਦੰਗਿਆਂ 'ਤੇ ਕੇਂਦ੍ਰਿਤ

ਪੰਜਾਬ ਵਿੱਚ 1,007 ਪਰਾਲੀ ਸਾੜਨ ਦੇ ਮਾਮਲੇ ਆਏ ਸਾਹਮਣੇ - ਤਰਨਤਾਰਨ  ਸਭ ਤੋਂ ਅੱਗੇ 

ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ: ਸੁਖਬੀਰ ਸਿੰਘ ਬਾਦਲ

ਪੰਜਾਬੀ ਐਕਟਰਜ ਐਸੋਸੀਏਸ਼ਨ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੀਟਿੰਗ

ਨਸ਼ਿਆਂ 'ਤੇ ਕਾਬੂ ਪਾਉਣ ਵਿੱਚ ਨਾਕਾਮ ਮੁੱਖ ਮੰਤਰੀ ਭਗਵੰਤ ਮਾਨ ਅਸਤੀਫ਼ਾ ਦੇਣ: ਪਰਗਟ ਸਿੰਘ

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਆਏ ਫੈਸਲੇ ਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਆਗਤ

ਪੰਜਾਬ ਸਿਰਫ਼ ਦੇਸ਼ ਦਾ ਅੰਨ ਭੰਡਾਰ ਹੀ ਨਹੀਂ ਬਲਕਿ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਵੀ ਉੱਭਰ ਰਿਹੈ: ਅਮਨ ਅਰੋੜਾ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ- ਐਡਵੋਕੇਟ ਧਾਮੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਕੀ ਪ੍ਰੇਮੀਆਂ ਨੂੰ ਸਭ ਤੋਂ ਵੱਡਾ ਤੋਹਫ਼ਾ ਦਿੱਤਾ: ਨਿਤਿਨ ਕੋਹਲੀ