BREAKING NEWS
• ਪੰਜਾਬ ਵਿਧਾਨ ਸਭਾ ਚੋਣਾਂ 2027: ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦਾ ਐਲਾਨ ਕੀਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ ਟਿਕਟ ਮਿਲੀ • ਸਿੰਗਲ ਕਾਮਨ ਐਪਲੀਕੇਸ਼ਨ ਫਾਰਮ ਨਾਲ ਨਿਵੇਸ਼ਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਗੇੜੇ ਮਾਰਨ ਤੋਂ ਮਿਲੀ ਨਿਜਾਤ • ਪੰਜਾਬ ਸਿਰਫ਼ ਦੇਸ਼ ਦਾ ਅੰਨ ਭੰਡਾਰ ਹੀ ਨਹੀਂ ਬਲਕਿ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਵੀ ਉੱਭਰ ਰਿਹੈ: ਅਮਨ ਅਰੋੜਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਕੀ ਪ੍ਰੇਮੀਆਂ ਨੂੰ ਸਭ ਤੋਂ ਵੱਡਾ ਤੋਹਫ਼ਾ ਦਿੱਤਾ: ਨਿਤਿਨ ਕੋਹਲੀ • ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ • ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ ਵਿੱਚ ਕੋਈ ਪ੍ਰਬੰਧਕੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਨਗਰ ਵਾਸੀਆਂ ਨੇ ਸਿਟੀ ਬੱਸ ਸਟੈਂਡ ਦੇ ਕਾਰਨ ਆਉਣ ਵਾਲੀਆਂ ਮੁਸ਼ਕਿਲਾਂ ਤੋ ਮੇਅਰ ਨੂੰ ਜਾਣੂ ਕਰਵਾਇਆ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | October 31, 2026 07:21 PM



ਅੰਮ੍ਰਿਤਸਰ - ਸ੍ਰੀ ਗੁਰੂ ਤੇਗ ਬਹਾਦਰ ਨਗਰ ਕਲੋਨੀ ਵਿੱਚ ਬਣ ਰਹੇ ਸਿਟੀ ਬੱਸ ਸਟੈਂਡ ਨੂੰ ਲੈ ਕੇ ਇਲਾਕਾ ਨਿਵਾਸੀਆਂ ਦੇ ਰੋਹ ਨੂੰ ਸ਼ਾਂਤ ਕਰਨ ਲਈ ਅੰਮ੍ਰਿਤਸਰ ਦੇ ਮੇਅਰ ਸ੍ਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਅੱਜ ਇਲਾਕੇ ਦਾ ਦੌਰਾ ਕੀਤਾ। ਇਸ ਮੌਕੇ ਤੇ ਉਨਾਂ ਇਲਾਕਾ ਨਿਵਾਸੀਆਂ ਨੂੰ ਇਸ ਮਸਲੇ ਦੇ ਜਲਦ ਹਲ ਕਢਣ ਦਾ ਭਰੋਸਾ ਦਿੱਤਾ।ਸ੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਪੰਜਾਬ ਸਰਕਾਰ ਸਿਟੀ ਬੱਸ ਸਟੈਂਡ ਤੇ ਚਾਰਜਿੰਗ ਪਵਾਇੰਟ ਬਣਾ ਰਹੀ ਹੈ। ਇਲਾਕਾ ਨਿਵਾਸੀ ਵਲੋ ਮੇਅਰ ਸ੍ਰ ਭਾਟੀਆ ਨੂੰ ਮੁਸ਼ਕਿਲਾ ਦਸਦੇ ਹੋਏ ਸ ਅਮਨਦੀਪ ਸਿੰਘ, ਸ ਜਗਜੀਤ ਸਿੰਘ ਜੱਗੀ, ਸ ਗੁਰਮੁਖ ਸਿੰਘ, ਸ ਪਰਮਜੀਤ ਸਿੰਘ ਅਤੇ ਹੋਰਨਾਂ ਇਲਾਕਾ ਨਿਵਾਸੀਆਂ ਨੇ ਮੇਅਰ ਨੂੰ ਦਸਿਆ ਕਿ ਇਲਾਕੇ ਵਿੱਚ ਬਣ ਰਹੇ ਬਸ ਸਟੈਂਡ ਦੇ ਕਾਰਨ ਆਮ ਵਸਨੀਕਾਂ ਨੂੰ ਭਾਰੀ ਮੁਸ਼ਕਿਲਾ ਦਾ ਸਾਮਣਾ ਕਰਨਾ ਪਵੇਗਾ।ਬੱਸਾਂ ਦੀ ਲੰਬਾਈ ਕਾਰਨ ਇਲਾਕੇ ਵਿਚ ਜਾਮ ਦੀ ਸਥਿਤੀ ਬਣੇਗੀ ਕਿਉਕਿ ਰਿਹਾਇਸ਼ੀ ਇਲਾਕਾ ਹੋਣ ਕਾਰਨ ਤੇ ਸਾਹਮਣੇ ਘਰ ਹੋਣ ਕਾਰਨ ਬੱਸਾਂ ਦਾ ਮੁੜਣਾ ਦਾਖਲ ਹੋਣਾ ਲਗਭਗ ਅਸੰਭਵ ਹੈ। ਇਲਾਕਾ ਨਿਵਾਸੀ ਸ੍ਰ ਜਗਜੀਤ ਸਿੰਘ ਜੱਗੀ ਨੇ ਮੇਅਰ ਨੂੰ ਦਸਿਆ ਕਿ ਨੇ ਕਿਹਾ ਕਿ ਇਲਾਕੇ ਦੇ ਵਿੱਚ ਦੋ ਸਕੂਲ ਹਨ ਜਿੱਥੇ ਹਜ਼ਾਰਾਂ ਵਿਿਦਆਰਥੀ ਵਿਿਦਆ ਪ੍ਰਾਪਤ ਕਰਦੇ ਹਨ। ਸਿਟੀ ਬੱਸ ਸਰਵਿਸ ਸ਼ੁਰੂ ਹੋਣ ਦੇ ਨਾਲ ਉਹਨਾਂ ਵਿਿਦਆਰਥੀਆਂ ਦੇ ਵੀ ਆਉਣ ਜਾਣ ਪ੍ਰਭਾਵਿਤ ਹੋਵੇਗਾ। ਇਸ ਰਿਹਾਇਸ਼ੀ ਇਲਾਕੇ ਦੇ ਵਸਨੀਕਾਂ ਦੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਹਨਾਂ ਕਿਹਾ ਕਿ ਅਸੀਂ ਸਿਟੀ ਬੱਸ ਸਰਵਿਸ ਦੀ ਵਿਰੋਧਤਾ ਨਹੀਂ ਕਰ ਰਹੇ ਪਰ ਅਸੀਂ ਚਾਹੁੰਦੇ ਹਾਂ ਕਿ ਇਸ ਬੱਸਾਂ ਦੇ ਆਉਣ ਜਾਣ ਦੇ ਲਈ ਲਾਂਘਾ ਮੁੱਖ ਸੜਕ ਨਾਲ ਜੋੜਿਆ ਜਾਵੇ ਤਾਂ ਕਿ ਲੋਕ ਵੀ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਆਪਣੇ ਕਾਰ ਵਿਹਾਰ ਕਰ ਸਕਣ।ਬਜੁਰਗ ਤੇ ਬੱਚੇ ਸੁਰਖਿਅਤ ਢੰਗ ਨਾਲ ਘਰਾਂ ਤੋ ਬਾਹਰ ਘੰੁਮ ਸਕਣ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਇਹ ਮਾਮਲਾ ਜਦ ਉਹਨਾਂ ਦੇ ਧਿਆਨ ਦੇ ਵਿੱਚ ਆਇਆ ਕਿ ਇਲਾਕੇ ਵਿੱਚ ਬਣ ਰਹੇ ਸਿਟੀ ਬੱਸ ਸਟੈਂਡ ਅਤੇ ਚਾਰਜਿੰਗ ਪੁਆਇੰਟ ਕਾਰਨ ਇਲਾਕਾ ਨਿਵਾਸੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਤੁਰੰਤ ਇਲਾਕੇ ਦਾ ਦੌਰਾ ਕਰਨ ਵਾਸਤੇ ਆਏ। ਉਹਨਾਂ ਕਿਹਾ ਕਿ ਸੋਮਵਾਰ ਤੱਕ ਉਹ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਦਾ ਰਸਤਾ ਲੱਭਣਗੇ ਤਾਂ ਕਿ ਇਲਾਕਾ ਨਿਵਾਸੀਆਂ ਨੂੰ ਵੀ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਤੇ ਸਾਬਕਾ ਕੌਸਲਰ ਸ੍ਰ ਅਮਰਜੀਤ ਸਿੰਘ ਭਾਟੀਆ, ਐਡਵੋਕੇਟ ਦੀਪਕ ਕੁਮਾਰ, ਰਾਜ ਕੁਮਾਰ, ਅਰਸ਼ਦੀਪ ਸਿੰਘ ਤੇ ਦਵਿੰਦਰ ਸਿੰਘ ਵੀ ਹਾਜਰ ਸਨ।

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਪੰਜਾਬ ਵਿਧਾਨ ਸਭਾ ਚੋਣਾਂ 2027: ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦਾ ਐਲਾਨ ਕੀਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ ਟਿਕਟ ਮਿਲੀ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਆਪ' ਨੇ ਪੰਜਾਬ ਵਿੱਚ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ 

ਸੰਸਾਰ ਦਾ ਸਭ ਤੋਂ ਵਿਸ਼ਾਲ ਰਾਗ-ਆਧਾਰਿਤ ਕੀਰਤਨ ਪ੍ਰੋਜੈਕਟ "ਸਬਦ ਨਾਦ" ਨੂੰ ਪ੍ਰਮੁੱਖ ਸ਼ਖਸੀਅਤਾਂ ਨੇ ਕੀਤਾ ਸੰਗਤ ਅਰਪਣ

‘ਜ਼ਖ਼ਮ 84 ਦੇ’ ਵਿਸ਼ੇ ਉੱਤੇ ਚੰਡੀਗੜ੍ਹ ’ਚ ਕੰਨਕਲੇਵ 4 ਨਵੰਬਰ ਨੂੰ

ਹਰਸਿਮਰਤ ਬਾਦਲ ਨੇ ਲੋਕ ਸਭਾ ਸਪੀਕਰ ਨੂੰ ਮਾਨਸਾ ਦੇ ਐਸਐਸਪੀ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਦੀ ਕਾਰਵਾਈ ਦੀ ਮੰਗ ਕੀਤੀ

ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ: ਜਸਟਿਸ ਰਣਜੀਤ ਸਿੰਘ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਗਿੱਧਾ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ

ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ: ਬਰਿੰਦਰ ਕੁਮਾਰ ਗੋਇਲ