ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਗੁਰਮਤਿ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | October 31, 2026 07:33 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਮੁੱਖ ਰੱਖਦਿਆਂ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਵੱਡੀ ਗਿਣਤੀ ਵਿੱਚ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੇ ਇੱਕੋ ਰੰਗ ਦੇ ਸੂਟ ਪਹਿਨ ਕੇ ਸ਼ਮੂਲੀਅਤ ਕੀਤੀ ਅਤੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸ਼ਰਧਾ ਨਾਲ ਯਾਦ ਕੀਤਾ। ਇਸ ਮੌਕੇ ਸਰਦਾਰ ਕਾਲਕਾ ਅਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਿਰਫ਼ ਇੱਕ ਧਰਮ ਦੀ ਰੱਖਿਆ ਲਈ ਨਹੀਂ, ਸਗੋਂ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਮਾਨਵੀ ਕਦਰਾਂ-ਕੀਮਤਾਂ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਕੁਰਬਾਨੀ ਸੀ। ਉਨ੍ਹਾਂ ਕਿਹਾ ਕਿ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਕੇਵਲ ਸਮਾਗਮਾਂ ਤੱਕ ਸੀਮਤ ਨਾ ਰੱਖ ਕੇ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸਤਰੀ ਸਤਿਸੰਗ ਸਭਾਵਾਂ ਗੁਰਬਾਣੀ ਦੇ ਪ੍ਰਚਾਰ ਅਤੇ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਗੁਰਸਿੱਖੀ ਜੀਵਨ ਜਾਚ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਸਮਾਗਮ ਦੌਰਾਨ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਵੀ ਸ਼ਰਧਾ ਨਾਲ ਨਮਨ ਕੀਤਾ ਗਿਆ ਅਤੇ ਸੰਗਤ ਨੇ ਗੁਰਬਾਣੀ ਨਾਲ ਜੁੜੇ ਰਹਿਣ ਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ।

Have something to say? Post your comment

 
 
 
 

ਨੈਸ਼ਨਲ

ਸਿੰਗਲ ਕਾਮਨ ਐਪਲੀਕੇਸ਼ਨ ਫਾਰਮ ਨਾਲ ਨਿਵੇਸ਼ਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਗੇੜੇ ਮਾਰਨ ਤੋਂ ਮਿਲੀ ਨਿਜਾਤ

ਨਵੰਬਰ ’84 ਦੇ ਜ਼ਖ਼ਮ ਅੱਜ ਵੀ ਅੱਲੇ—ਸਿੱਖ ਕੌਮ ਨਾ ਭੁੱਲੀ ਹੈ, ਨਾ ਭੁੱਲੇਗੀ: ਪਰਮਜੀਤ ਸਿੰਘ ਵੀਰਜੀ

ਨਵੰਬਰ 1984 ਦੇ ਜ਼ਖ਼ਮ ਅੱਜ ਵੀ ਤਾਜ਼ਾ, ਖੁਲੇਆਮ ਘੁੰਮ ਰਹੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਤੋਂ ਬਿਨਾਂ ਇਨਸਾਫ਼ ਅਧੂਰਾ: ਸੰਤ ਮੀਤ ਸਿੰਘ

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਹੋਣਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਨਿਯੁਕਤ - 1 ਨਵੰਬਰ ਤੋਂ ਅਹੁਦਾ ਸੰਭਾਲਣਗੇ

1 ਨਵੰਬਰ ਦੀ ਰੈਲੀ ਰੱਦ ਨਾ ਹੋਈ ਤਾਂ ਵਪਾਰੀ ਕਰਨਗੇ ਰਾਹੁਲ ਗਾਂਧੀ ਦਾ ਬਾਈਕਾਟ: ਪੰਮਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਲਈ ਤਿਆਰੀਆਂ ਤੇਜ਼, ਪਟਨਾ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ

ਬੈਲਜੀਅਮ ’ਚ ਸਿੱਖ ਧਰਮ ਦੀ ਰਜਿਸਟ੍ਰੇਸ਼ਨ ਲਈ ਸੰਘਰਸ਼ ਤੇਜ਼- ਸਾਬਕਾ ਜਥੇਦਾਰ ਦੇ ਰਵਈਏ ਕਾਰਨ ਪੰਥ ਦੀ ਸਥਿਤੀ ਅਸਹਿਜ- ਬਿੰਦਰ ਸਿੰਘ

ਸਰਨਾ ਦੀ ਪਾਕਿਸਤਾਨੀ ਸਫ਼ੀਰ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸੰਗਤ ਲਈ ਵੀਜ਼ੇ ਯਕੀਨੀ ਬਣਾਉਣ ਦੀ ਮੰਗ

ਕਾਲਕਾ-ਕਾਹਲੋਂ ਦਾ ਦਾਅਵਾ, ਮਨਜੀਤ ਸਿੰਘ ਜੀਕੇ ਖ਼ਿਲਾਫ਼ ਕੇਸਾਂ ’ਚ ਕਾਰਵਾਈ ਤੇਜ਼

ਜੀਕੇ ਦਾ ਕਾਲਕਾ ਕਾਹਲੋਂ ਉਪਰ ਪਲਟਵਾਰ, 100ਵੀਂ ਪ੍ਰੈੱਸ ਕਾਨਫਰੰਸ ਵੀ ਮੈਨੂੰ ਪੰਥ ਲਈ ਤੁਹਾਡੀ ਨਾਕਾਮੀਆਂ ਲਈ ਬੋਲਣ ਤੋਂ ਨਹੀਂ ਰੋਕ ਸਕਦੀ