BREAKING NEWS
• ਪੰਜਾਬ ਵਿਧਾਨ ਸਭਾ ਚੋਣਾਂ 2027: ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦਾ ਐਲਾਨ ਕੀਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ ਟਿਕਟ ਮਿਲੀ • ਸਿੰਗਲ ਕਾਮਨ ਐਪਲੀਕੇਸ਼ਨ ਫਾਰਮ ਨਾਲ ਨਿਵੇਸ਼ਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਗੇੜੇ ਮਾਰਨ ਤੋਂ ਮਿਲੀ ਨਿਜਾਤ • ਪੰਜਾਬ ਸਿਰਫ਼ ਦੇਸ਼ ਦਾ ਅੰਨ ਭੰਡਾਰ ਹੀ ਨਹੀਂ ਬਲਕਿ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਵੀ ਉੱਭਰ ਰਿਹੈ: ਅਮਨ ਅਰੋੜਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਕੀ ਪ੍ਰੇਮੀਆਂ ਨੂੰ ਸਭ ਤੋਂ ਵੱਡਾ ਤੋਹਫ਼ਾ ਦਿੱਤਾ: ਨਿਤਿਨ ਕੋਹਲੀ • ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ • ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ ਵਿੱਚ ਕੋਈ ਪ੍ਰਬੰਧਕੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਗਿੱਧਾ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | October 31, 2026 07:35 PM

ਅੰਮ੍ਰਿਤਸਰ-ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਗਿੱਧਾ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਹਾਸਲ ਕਰਕੇ ਟਰਾਫੀ, ਸਰਟੀਫਿਕੇਟ ਅਤੇ 5000 ਨਗਦ ਰਾਸ਼ੀ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥਣਾਂ ਨੇ ਸਤਿਅਮ ਇੰਸਟੀਟਿਊਟ ਵਿਖੇ ਕਰਵਾਏ ਗਏ ਟੈਕਨੋ ਮੇਲਾ 3.0 ਦੇ ਵੱਖ—ਵੱਖ ਮੁਕਾਬਲਿਆਂ ’ਚ ਹਿੱਸਾ ਲੈਂਦਿਆਂ 12 ਟੀਮਾਂ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਟਰਾਫੀ, ਸਰਟੀਫਿਕੇਟ ਅਤੇ 5000 ਨਗਦ ਰਾਸ਼ੀ ਪ੍ਰਾਪਤ ਕੀਤੀ।

ਇਸ ਸਬੰਧੀ ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਵੱਲੋਂ ਉਕਤ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਨਾ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੋਲੋ ਡਾਂਸ ’ਚ ਜਾਨਵੀ ਨੇ ਦੂਸਰਾ ਅਤੇ ਗWੱਪ ਡਾਂਸ ’ਚ ਨੈਨਾ ਨੇ ਤੀਸਰਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਗਿੱਧਾ ਟੀਮ ਵੱਲੋਂ ਪਹਿਲਾ ਸਥਾਨ ਹਾਸਲ ਕਰਨਾ ਅਤੇ ਸੋਲੋ ਡਾਂਸ ਤੇ ਗਰੁੱਪ ਡਾਂਸ ’ਚ ਵਿਦਿਆਰਥਣਾਂ ਵੱਲੋਂ ਸਥਾਨ ਪ੍ਰਾਪਤ ਕਰਨਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਕਲਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥਣਾਂ ਦੇ ਆਤਮ—ਵਿਸ਼ਵਾਸ ਅਤੇ ਪ੍ਰਤਿਭਾ ਨੂੰ ਨਿਖਾਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਪ੍ਰਿੰ: ਜਤਿੰਦਰ ਕੌਰ ਨੇ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ—ਨਾਲ ਸੱਭਿਆਚਾਰਕ ਅਤੇ ਸਹਿ—ਵਿੱਦਿਅਕ ਗਤੀਵਿਧੀਆਂ ’ਚ ਵੀ ਅਗਾਂਹ ਵੱਧਣ ਦੇ ਮੌਕੇ ਪ੍ਰਦਾਨ ਕਰਨਾ ਹੈ।ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਉਕਤ ਵਿਦਿਆਰਥਣਾਂ ਭਵਿੱਖ ’ਚ ਵੀ ਇਸੇ ਤਰ੍ਹਾਂ ਸਫਲਤਾਵਾਂ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕਰਨਗੀਆਂ।

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਪੰਜਾਬ ਵਿਧਾਨ ਸਭਾ ਚੋਣਾਂ 2027: ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦਾ ਐਲਾਨ ਕੀਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ ਟਿਕਟ ਮਿਲੀ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਆਪ' ਨੇ ਪੰਜਾਬ ਵਿੱਚ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ 

ਸੰਸਾਰ ਦਾ ਸਭ ਤੋਂ ਵਿਸ਼ਾਲ ਰਾਗ-ਆਧਾਰਿਤ ਕੀਰਤਨ ਪ੍ਰੋਜੈਕਟ "ਸਬਦ ਨਾਦ" ਨੂੰ ਪ੍ਰਮੁੱਖ ਸ਼ਖਸੀਅਤਾਂ ਨੇ ਕੀਤਾ ਸੰਗਤ ਅਰਪਣ

‘ਜ਼ਖ਼ਮ 84 ਦੇ’ ਵਿਸ਼ੇ ਉੱਤੇ ਚੰਡੀਗੜ੍ਹ ’ਚ ਕੰਨਕਲੇਵ 4 ਨਵੰਬਰ ਨੂੰ

ਹਰਸਿਮਰਤ ਬਾਦਲ ਨੇ ਲੋਕ ਸਭਾ ਸਪੀਕਰ ਨੂੰ ਮਾਨਸਾ ਦੇ ਐਸਐਸਪੀ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਦੀ ਕਾਰਵਾਈ ਦੀ ਮੰਗ ਕੀਤੀ

ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ: ਜਸਟਿਸ ਰਣਜੀਤ ਸਿੰਘ

ਸ੍ਰੀ ਗੁਰੂ ਤੇਗ ਬਹਾਦਰ ਨਗਰ ਵਾਸੀਆਂ ਨੇ ਸਿਟੀ ਬੱਸ ਸਟੈਂਡ ਦੇ ਕਾਰਨ ਆਉਣ ਵਾਲੀਆਂ ਮੁਸ਼ਕਿਲਾਂ ਤੋ ਮੇਅਰ ਨੂੰ ਜਾਣੂ ਕਰਵਾਇਆ

ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ: ਬਰਿੰਦਰ ਕੁਮਾਰ ਗੋਇਲ