BREAKING NEWS
• ਪੰਜਾਬ ਵਿਧਾਨ ਸਭਾ ਚੋਣਾਂ 2027: ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦਾ ਐਲਾਨ ਕੀਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ ਟਿਕਟ ਮਿਲੀ • ਸਿੰਗਲ ਕਾਮਨ ਐਪਲੀਕੇਸ਼ਨ ਫਾਰਮ ਨਾਲ ਨਿਵੇਸ਼ਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਗੇੜੇ ਮਾਰਨ ਤੋਂ ਮਿਲੀ ਨਿਜਾਤ • ਪੰਜਾਬ ਸਿਰਫ਼ ਦੇਸ਼ ਦਾ ਅੰਨ ਭੰਡਾਰ ਹੀ ਨਹੀਂ ਬਲਕਿ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਵੀ ਉੱਭਰ ਰਿਹੈ: ਅਮਨ ਅਰੋੜਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਕੀ ਪ੍ਰੇਮੀਆਂ ਨੂੰ ਸਭ ਤੋਂ ਵੱਡਾ ਤੋਹਫ਼ਾ ਦਿੱਤਾ: ਨਿਤਿਨ ਕੋਹਲੀ • ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ • ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ ਵਿੱਚ ਕੋਈ ਪ੍ਰਬੰਧਕੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | October 31, 2026 09:25 PM

ਸੰਗਰੂਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਦਲ-ਭਾਜਪਾ ਅਤੇ ਕਾਂਗਰਸ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਲੋਕਾਂ ਨਾਲ ਧੋਖਾ ਕੀਤਾ ਹੈ, ਜਦਕਿ ‘ਆਪ’ ਸਰਕਾਰ ਸੂਬੇ ਦੇ ਵਿਕਾਸ, ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸਾਫ਼-ਸੁਥਰੇ ਸ਼ਾਸਨ ਦੇ ਰਿਕਾਰਡ ਦੇ ਦਮ 'ਤੇ ਅਗਲੀਆਂ ਚੋਣਾਂ ਵਿੱਚ ਵੀ ਫਤਵਾ ਹਾਸਲ ਕਰੇਗੀ।
ਸੰਗਰੂਰ ਦੇ ਦਿੜ੍ਹਬਾ ਹਲਕੇ ਦੇ ਪਿੰਡ ਮੌੜਾਂ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਨ ਤੋਂ ਬਾਅਦ 'ਲੋਕ ਮਿਲਣੀ' ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਸ਼ੋਸ਼ਣ ਦੀ ਰਾਜਨੀਤੀ ਕਰਨ ਦੀ ਬਜਾਏ ਸੜਕਾਂ, ਸਕੂਲਾਂ, ਸੀਵਰੇਜ ਦੇ ਬੁਨਿਆਦੀ ਢਾਂਚੇ, ਖੇਡ ਸਹੂਲਤਾਂ ਅਤੇ ਰੋਜ਼ਗਾਰ ਦੇ ਮੌਕਿਆਂ ਰਾਹੀਂ ਪੰਜਾਬ ਦੀ ਕਾਇਆਕਲਪ ਕਰ ਰਹੀ ਹੈ।
ਪਿੰਡ ਵਿੱਚ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਕਰਨ ਦੀ ਕਾਹਲ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਚੇਤਾਵਨੀ ਦਿੱਤੀ ਕਿ ਅਜਿਹੇ ਕਿਸੇ ਵੀ ਸਿਆਸੀ ਗਠਜੋੜ ਨੂੰ ਪੰਜਾਬ ਦੇ ਲੋਕ ਸਬਕ ਸਿਖਾਉਣਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਹੀ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਪੰਜਾਬ ਦੀ ਸ਼ਾਨ 'ਰੰਗਲਾ ਪੰਜਾਬ' ਵਜੋਂ ਬਹਾਲ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਐਕਸ 'ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਂ ਦਿੜ੍ਹਬਾ ਹਲਕੇ ਦੇ ਪਿੰਡ ਮੌੜਾਂ ਵਿਖੇ ‘ਲੋਕ ਮਿਲਣੀ’ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਮੈਂ ਪਿੰਡ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ। ਤੁਹਾਡਾ ਪਿਆਰ ਅਤੇ ਵਿਸ਼ਵਾਸ ਸਾਡੀ ਸਭ ਤੋਂ ਵੱਡੀ ਤਾਕਤ ਹੈ। ਲੁੱਟ-ਖਸੁੱਟ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਦੇ ਉਲਟ, ਸਾਡਾ ਮਕਸਦ ਸਾਫ਼-ਸੁਥਰਾ ਸ਼ਾਸਨ ਅਤੇ ਪੰਜਾਬ ਦੀ ਤਰੱਕੀ ਯਕੀਨੀ ਬਣਾਉਣਾ ਹੈ। ਅਸੀਂ ਸਿੱਖਿਆ ਅਤੇ ਰੋਜ਼ਗਾਰ ਵਿੱਚ ਇਨਕਲਾਬੀ ਬਦਲਾਅ ਲਿਆ ਰਹੇ ਹਾਂ ਤਾਂ ਜੋ ਆਮ ਪਰਿਵਾਰਾਂ ਦੇ ਧੀ-ਪੁੱਤ ਵੀ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰਕੇ ਵੱਡੇ ਅਫ਼ਸਰ ਬਣ ਸਕਣ। ਅਸੀਂ ਪੰਜਾਬ ਦੀ ਸ਼ਾਨ ਬਹਾਲ ਕਰਨ ਅਤੇ ਇਸ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਵਾਅਦੇ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”
ਨਵੇਂ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਨ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਹਰ ਪਿੰਡ ਵਿੱਚ ਸੜਕਾਂ, ਸਕੂਲਾਂ ਤੋਂ ਲੈ ਕੇ ਸੀਵਰੇਜ ਸਹੂਲਤਾਂ ਅਤੇ ਖੇਡ ਬੁਨਿਆਦੀ ਢਾਂਚੇ ਤੱਕ ਵਿਕਾਸ ਸਾਫ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਪਿੰਡ ਵਿੱਚ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਵੀ ਸੌਂਪਦਿਆਂ ਦੁਹਰਾਇਆ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।”
ਮੁੱਖ ਮੰਤਰੀ ਨੇ ਜ਼ਿਕਰ ਕੀਤਾ, “ਲੁੱਟ-ਖਸੁੱਟ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਦੇ ਉਲਟ ਸਾਡੀ ਸਰਕਾਰ ਦਾ ਉਦੇਸ਼ ਸਾਫ਼-ਸੁਥਰਾ ਸ਼ਾਸਨ ਅਤੇ ਪੰਜਾਬ ਦੀ ਤਰੱਕੀ ਹੈ। ਸਾਡੀ ਇਮਾਨਦਾਰ ਨੀਅਤ ਪੂਰੇ ਸੂਬੇ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਝਲਕਦੀ ਹੈ। ਸੜਕਾਂ ਬਣਾਈਆਂ ਜਾ ਰਹੀਆਂ ਹਨ, ਸਕੂਲਾਂ ਦੀ ਕਾਇਆਕਲਪ ਕੀਤੀ ਜਾ ਰਹੀ ਹੈ, ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਤੱਕ ਬੁਨਿਆਦੀ ਢਾਂਚਾ ਪਹੁੰਚਾਇਆ ਜਾ ਰਿਹਾ ਹੈ। ਅਸੀਂ ਸਿਰਫ਼ ਐਲਾਨ ਨਹੀਂ ਕਰ ਰਹੇ, ਸਗੋਂ ਆਪਣੇ ਵਾਅਦੇ ਪੂਰੇ ਕਰ ਰਹੇ ਹਾਂ। ਲੋਕਾਂ ਦਾ ਪੈਸਾ ਲੋਕਾਂ ਦਾ ਹੈ ਅਤੇ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ, ਉਨ੍ਹਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਵਰਤਿਆ ਜਾ ਰਿਹਾ ਹੈ।”
ਰੋਜ਼ਗਾਰ ਦੇ ਖੇਤਰ ਵਿੱਚ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਯੋਗ ਨੌਜਵਾਨਾਂ ਨੂੰ 70, 000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪੰਜਾਬ ਵਿੱਚ ਨਿਵੇਸ਼ ਲਿਆ ਕੇ ਰੋਜ਼ਗਾਰ ਦੇ ਛੇ ਲੱਖ ਤੋਂ ਵੱਧ ਵਾਧੂ ਮੌਕੇ ਪੈਦਾ ਕੀਤੇ ਹਨ। ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਧੀ-ਪੁੱਤ ਮਿਆਰੀ ਸਿੱਖਿਆ ਪ੍ਰਾਪਤ ਕਰਨ, ਚੰਗੀਆਂ ਨੌਕਰੀਆਂ ਹਾਸਲ ਕਰਨ ਅਤੇ ਵੱਡੇ ਅਫ਼ਸਰ ਬਣਨ। ਨੌਜਵਾਨਾਂ ਨੂੰ ਰੋਜ਼ੀ-ਰੋਟੀ ਦੀ ਭਾਲ ਵਿੱਚ ਆਪਣੀ ਮਾਤ-ਭੂਮੀ ਛੱਡਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਅਸੀਂ ਅਜਿਹਾ ਮਾਹੌਲ ਸਿਰਜ ਰਹੇ ਹਾਂ ਜਿੱਥੇ ਉਹ ਪੰਜਾਬ ਵਿੱਚ ਹੀ ਆਪਣਾ ਸੁਨਹਿਰੀ ਭਵਿੱਖ ਸਿਰਜ ਸਕਣ।”
ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ਬਾਰੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਵੀਂ ਖੇਡ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ, ਜਿੱਥੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਦੇ ਨਾਲ-ਨਾਲ ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਇੱਕ ਪਾਸੇ ਅਸੀਂ ਆਪਣੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਮੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੂਰੇ ਪੰਜਾਬ ਵਿੱਚ 3, 100 ਖੇਡ ਮੈਦਾਨਾਂ ਦਾ ਨਿਰਮਾਣ ਕਰ ਰਹੇ ਹਾਂ, ਦੂਜੇ ਪਾਸੇ ਪੰਜਾਬ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਅਤੇ ਸਾਡੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਦੇ ਮੌਕੇ ਪ੍ਰਦਾਨ ਕਰਨ ਦੇ ਸਾਡੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰਨ ਅਤੇ ਸੂਬੇ ਦਾ ਨਾਂ ਰੋਸ਼ਨ ਕਰਨ।”
ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਵਾਇਤੀ ਪਾਰਟੀਆਂ ਦਹਾਕਿਆਂ ਤੱਕ ਪੰਜਾਬ 'ਤੇ ਰਾਜ ਕਰਦੀਆਂ ਰਹੀਆਂ ਹਨ ਪਰ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੀਆਂ। ਉਨ੍ਹਾਂ ਕਿਹਾ, “ਭਾਜਪਾ, ਕਾਂਗਰਸ ਅਤੇ ਅਕਾਲੀ ਦਲ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਨ੍ਹਾਂ ਨੇ ਪੰਜਾਬ ਨੂੰ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ। ਉਨ੍ਹਾਂ ਕੋਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਦਹਾਕਿਆਂ ਦਾ ਸਮਾਂ ਸੀ, ਪਰ ਉਨ੍ਹਾਂ ਦੀਆਂ ਸਰਕਾਰਾਂ ਨੂੰ ਸਿਰਫ਼ ਸੱਤਾ ਅਤੇ ਨਿੱਜੀ ਹਿੱਤਾਂ ਦੀ ਚਿੰਤਾ ਸੀ। ਪੰਜਾਬ ਦੇ ਲੋਕ ਉਨ੍ਹਾਂ ਦੇ ਕਾਰਨਾਮਿਆਂ ਨੂੰ ਭੁੱਲੇ ਨਹੀਂ ਹਨ ਅਤੇ ਉਹ ਉਨ੍ਹਾਂ ਤੋਂ ਹਿਸਾਬ ਲੈਣਗੇ।”
ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਕਰਨ ਦੇ ਯਤਨਾਂ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ, "ਅਕਾਲੀ ਦਲ, ਭਾਜਪਾ ਨਾਲ ਹੱਥ ਮਿਲਾਉਣ ਲਈ ਉਤਾਵਲਾ ਹੈ, ਇਹ ਉਹੀ ਪਾਰਟੀ ਹੈ ਜੋ ਕੇਂਦਰ ਵਿੱਚ ਸੱਤਾ ਵਿੱਚ ਸੀ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਧਰਨਾ ਦੇ ਰਹੇ ਸਨ। ਇਸ ਇਤਿਹਾਸਕ ਅੰਦੋਲਨ ਦੌਰਾਨ 750 ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ। ਇਹ ਬਹੁਤ ਅਫ਼ਸੋਸਜਨਕ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੀ ਪਾਰਟੀ ਹੁਣ ਭਾਜਪਾ ਨਾਲ ਗਠਜੋੜ ਕਰਨ ਲਈ ਬੇਤਾਬ ਹੈ। ਜੇਕਰ ਅਕਾਲੀ ਦਲ ਅਤੇ ਭਾਜਪਾ ਇਕੱਠੇ ਹੁੰਦੇ ਹਨ ਤਾਂ ਪੰਜਾਬ ਦੇ ਲੋਕ ਚੋਣਾਂ ਵਿੱਚ ਉਨ੍ਹਾਂ ਨੂੰ ਰੱਦ ਕਰ ਦੇਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣ।”
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸ਼ਾਸਨ ਦਾ ਲਾਭ ਖਾਸ ਕਰਕੇ ਮੁਫ਼ਤ ਬਿਜਲੀ, ਬਿਹਤਰ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾਵਾਂ ਰਾਹੀਂ ਹਰ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਇੱਥੋਂ ਤੱਕ ਕਿ ਕਿਸਾਨਾਂ ਨੂੰ ਵੀ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਇੱਕ ਬੇਮਿਸਾਲ ਬਦਲਾਅ ਹੈ। ਸਾਡੀ ਸਰਕਾਰ ਨੇ ਟੋਲ ਪਲਾਜ਼ੇ ਵੀ ਬੰਦ ਕਰ ਦਿੱਤੇ ਹਨ, ਜਿਸ ਨਾਲ ਰਾਹਗੀਰਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਬਚ ਰਹੇ ਹਨ। ਅਸੀਂ ਸੜਕਾਂ ਸੁਧਾਰ ਰਹੇ ਹਾਂ, ਸਰਕਾਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਾਂ ਅਤੇ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਾਂ। ਲੋਕਾਂ ਤੋਂ ਇਕੱਠਾ ਕੀਤਾ ਪੈਸਾ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਰਾਹੀਂ ਉਨ੍ਹਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ।”

ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਤੋਂ ਤਾਕਤ ਲੈਂਦੇ ਹਨ ਅਤੇ ਉਨ੍ਹਾਂ ਦੇ ਹੱਕਾਂ, ਅਣਖ ਅਤੇ ਭਵਿੱਖ ਦੀ ਰਾਖੀ ਲਈ ਸਮਰਪਿਤ ਹਨ। ਉਨ੍ਹਾਂ ਕਿਹਾ, “ਮੈਂ ਲੋਕਾਂ ਦਾ ਭਰੋਸਾ ਇਸ ਲਈ ਮੰਗ ਰਿਹਾ ਹਾਂ ਕਿਉਂਕਿ ਮੈਂ ਉਨ੍ਹਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ। ਮੇਰੀ ਤਾਕਤ ਪੰਜਾਬ ਦੇ ਲੋਕਾਂ ਤੋਂ ਮਿਲਦੀ ਹੈ, ਕਿਸੇ ਸੱਤਾ ਦੇ ਅਹੁਦੇ ਤੋਂ ਨਹੀਂ। ਜਦੋਂ ਤੱਕ ਮੈਨੂੰ ਉਨ੍ਹਾਂ ਦਾ ਸਮਰਥਨ ਹਾਸਲ ਹੈ, ਮੈਂ ਉਨ੍ਹਾਂ ਦੇ ਹੱਕਾਂ, ਅਣਖ ਅਤੇ ਅਗਲੀ ਪੀੜ੍ਹੀ ਦੇ ਭਵਿੱਖ ਲਈ ਕੰਮ ਕਰਦਾ ਰਹਾਂਗਾ। ਅਸੀਂ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਵਾਅਦੇ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਹਰ ਘਰ ਦੀ ਭਲਾਈ ਅਤੇ ਹਰ ਪਿੰਡ ਦੀ ਤਰੱਕੀ ਸਾਡੇ ਫੈਸਲਿਆਂ ਦੇ ਕੇਂਦਰ ਵਿੱਚ ਰਹੇਗੀ।”

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਪੰਜਾਬ ਵਿਧਾਨ ਸਭਾ ਚੋਣਾਂ 2027: ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦਾ ਐਲਾਨ ਕੀਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ ਟਿਕਟ ਮਿਲੀ

'ਆਪ' ਨੇ ਪੰਜਾਬ ਵਿੱਚ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ 

ਸੰਸਾਰ ਦਾ ਸਭ ਤੋਂ ਵਿਸ਼ਾਲ ਰਾਗ-ਆਧਾਰਿਤ ਕੀਰਤਨ ਪ੍ਰੋਜੈਕਟ "ਸਬਦ ਨਾਦ" ਨੂੰ ਪ੍ਰਮੁੱਖ ਸ਼ਖਸੀਅਤਾਂ ਨੇ ਕੀਤਾ ਸੰਗਤ ਅਰਪਣ

‘ਜ਼ਖ਼ਮ 84 ਦੇ’ ਵਿਸ਼ੇ ਉੱਤੇ ਚੰਡੀਗੜ੍ਹ ’ਚ ਕੰਨਕਲੇਵ 4 ਨਵੰਬਰ ਨੂੰ

ਹਰਸਿਮਰਤ ਬਾਦਲ ਨੇ ਲੋਕ ਸਭਾ ਸਪੀਕਰ ਨੂੰ ਮਾਨਸਾ ਦੇ ਐਸਐਸਪੀ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਦੀ ਕਾਰਵਾਈ ਦੀ ਮੰਗ ਕੀਤੀ

ਲੱਖਾ ਸਿਧਾਣਾ ਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ: ਜਸਟਿਸ ਰਣਜੀਤ ਸਿੰਘ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਗਿੱਧਾ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਨਗਰ ਵਾਸੀਆਂ ਨੇ ਸਿਟੀ ਬੱਸ ਸਟੈਂਡ ਦੇ ਕਾਰਨ ਆਉਣ ਵਾਲੀਆਂ ਮੁਸ਼ਕਿਲਾਂ ਤੋ ਮੇਅਰ ਨੂੰ ਜਾਣੂ ਕਰਵਾਇਆ

ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਵਿੱਚ 28.70 ਕਰੋੜ ਰੁਪਏ ਦੇ ਜੁਰਮਾਨੇ ਲਾਏ, 27.33 ਕਰੋੜ ਵਸੂਲੇ: ਬਰਿੰਦਰ ਕੁਮਾਰ ਗੋਇਲ