ਨੈਸ਼ਨਲ

ਭਾਈ ਪਰਗਟ ਸਿੰਘ ਬੱਬਰ ਦੇ ਪਿਤਾ.ਬਲਵਿੰਦਰ ਸਿੰਘ ਦੀ ਹੋਈ ਅਚਨਚੇਤ ਮੌਤ ਤੇ ਬੱਬਰ ਖਾਲਸਾ ਜਰਮਨੀ ਦੇ ਸਿੰਘਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 01, 2026 07:48 PM

ਨਵੀਂ ਦਿੱਲੀ- ਜਰਮਨੀ ਵਿੱਚ ਜਲਾਵਤਨੀ ਦੀ ਜ਼ਿੰਦਗੀ ਬਸਰ ਕਰ ਰਹੇ ਭਾਈ ਪਰਗਟ ਸਿੰਘ ਬੱਬਰ ਦੇ ਪਿਤਾ ਸ. ਬਲਵਿੰਦਰ ਸਿੰਘ 28 ਅਕਤੂਬਰ 2026, ਦਿਨ ਬੁੱਧਵਾਰ ਨੂੰ ਅਚਨਚੇਤ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸ. ਬਲਵਿੰਦਰ ਸਿੰਘ ਨੂੰ ਆਪਣੇ ਪੁੱਤਰ ਨਾਲ ਮੁੜ ਮਿਲਣ ਦੀ ਤਾਂਘ ਆਖਰੀ ਸਮੇਂ ਤੱਕ ਸਤਾਉਂਦੀ ਰਹੀ। ਦੱਸਿਆ ਗਿਆ ਹੈ ਕਿ ਯਾਦਾਸ਼ਤ ਚਲੇ ਜਾਣ ਦੇ ਬਾਵਜੂਦ ਵੀ ਉਹ ਵਾਰ-ਵਾਰ ਆਪਣੇ ਪੁੱਤਰ ਨੂੰ ਮਿਲਣ ਦੀ ਇੱਛਾ ਜ਼ਾਹਰ ਕਰਦੇ ਸਨ। ਜਦੋਂ ਉਨ੍ਹਾਂ ਦੀ ਧੀ ਵੱਲੋਂ ਦੱਸਿਆ ਗਿਆ ਕਿ ਪਰਗਟ ਸਿੰਘ ਇਸ ਵੇਲੇ ਨਹੀਂ ਆ ਸਕਦਾ ਤਾਂ ਉਸੇ ਸਮੇਂ ਉਨ੍ਹਾਂ ਨੇ ਆਖਰੀ ਸਾਹ ਲਿਆ। ਪਰਿਵਾਰਕ ਸੂਤਰਾਂ ਅਨੁਸਾਰ ਭਾਈ ਪਰਗਟ ਸਿੰਘ ’ਤੇ ਹੋਏ ਪੁਲਿਸ ਤਸ਼ੱਦਦ ਅਤੇ ਉਸ ਕਾਰਨ ਉਨ੍ਹਾਂ ਦੀ ਸਰੀਰਕ ਹਾਲਤ ’ਤੇ ਪਏ ਮਾੜੇ ਪ੍ਰਭਾਵ ਨੇ ਸ. ਬਲਵਿੰਦਰ ਸਿੰਘ ਦੇ ਮਨ ’ਤੇ ਡੂੰਘਾ ਅਸਰ ਪਾਇਆ ਸੀ। ਪੁੱਤਰ ਦੇ ਜਲਾਵਤਨੀ ਵਿੱਚ ਰਹਿਣ ਦੌਰਾਨ ਪਰਿਵਾਰ ਨੂੰ ਪੁਲਿਸੀ ਤਸ਼ੱਦਦ ਅਤੇ ਦਬਾਅ ਦਾ ਸਾਹਮਣਾ ਵੀ ਕਰਨਾ ਪਿਆ। ਪੁੱਤਰ ਦੇ ਵਿਦੇਸ਼ ਵਿੱਚ ਹੋਣ ਕਾਰਨ ਪਿਤਾ ਆਪਣੇ ਜੀਵਨ ਦੇ ਆਖਰੀ ਪਲਾਂ ਵਿੱਚ ਉਸ ਨੂੰ ਮਿਲ ਨਹੀਂ ਸਕੇ ਅਤੇ ਨਾ ਹੀ ਪੁੱਤਰ ਆਪਣੇ ਪਿਤਾ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਸਕੇ। ਇਹ ਵਿਛੋੜਾ ਉਸ ਪਰਿਵਾਰ ਲਈ ਅਜਿਹਾ ਦਰਦ ਬਣ ਗਿਆ ਹੈ ਜਿਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ। ਬੱਬਰ ਖਾਲਸਾ ਜਰਮਨੀ ਦੇ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਸਤਨਾਮ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਰਾਜਿੰਦਰ ਸਿੰਘ ਬੱਬਰ, ਭਾਈ ਹਰਜੋਤ ਸਿੰਘ ਬੱਬਰ, ਭਾਈ ਦਲਜੀਤ ਸਿੰਘ ਕਸ਼ਮੀਰ ਬੱਬਰ ਅਤੇ ਭਾਈ ਬਲਜਿੰਦਰ ਸਿੰਘ ਬੱਬਰ ਨੇ ਸ. ਬਲਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਛੋੜੇ ਦਾ ਇਹ ਦੁੱਖ ਪਰਿਵਾਰ ਲਈ ਬੇਹੱਦ ਗਹਿਰਾ ਹੈ ਅਤੇ ਸਮੁੱਚੀ ਸੰਗਤ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ। ਸ. ਬਲਵਿੰਦਰ ਸਿੰਘ ਦੀ ਅੰਤਿਮ ਅਰਦਾਸ 7 ਨਵੰਬਰ 2026, ਦਿਨ ਸ਼ਨੀਵਾਰ, ਦੁਪਹਿਰ 12 ਵਜੇ, ਗੁਰਦੁਆਰਾ ਭਾਈ ਤ੍ਰਿਪਤਾ ਜੀ, ਜੋਤੀ ਨਗਰ, ਕਰਨਾਲ-ਕੈਥਲ ਰੋਡ ਵਿਖੇ ਹੋਵੇਗੀ। ਬੱਬਰ ਖਾਲਸਾ ਜਰਮਨੀ ਦੇ ਸਿੰਘਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਅਰਪਿਤ ਕਰਨ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਸ. ਬਲਵਿੰਦਰ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Have something to say? Post your comment

 
 
 
 

ਨੈਸ਼ਨਲ

ਮਮਤਾ ਬੈਨਰਜੀ ਨੇ ਰਾਮਲੀਲਾ ਮੈਦਾਨ ਤੋਂ ਕਿਹਾ, "ਜੋ ਲੋਕ ਕਾਫ਼ਰ ਹਨ, ਉਹ ਹਰ ਰੋਜ਼ ਡਰਦੇ ਹਨ

ਵੋਟ ਚੋਰੀ ਦੇ ਮਾਮਲੇ ਵਿੱਚ ਜੇਲ ਜਾਣਗੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ -ਰਾਹੁਲ ਗਾਂਧੀ

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਨੇ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਗੁਰਮਤਿ ਸਮਾਗਮ

ਸਿੰਗਲ ਕਾਮਨ ਐਪਲੀਕੇਸ਼ਨ ਫਾਰਮ ਨਾਲ ਨਿਵੇਸ਼ਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਗੇੜੇ ਮਾਰਨ ਤੋਂ ਮਿਲੀ ਨਿਜਾਤ

ਨਵੰਬਰ ’84 ਦੇ ਜ਼ਖ਼ਮ ਅੱਜ ਵੀ ਅੱਲੇ—ਸਿੱਖ ਕੌਮ ਨਾ ਭੁੱਲੀ ਹੈ, ਨਾ ਭੁੱਲੇਗੀ: ਪਰਮਜੀਤ ਸਿੰਘ ਵੀਰਜੀ

ਨਵੰਬਰ 1984 ਦੇ ਜ਼ਖ਼ਮ ਅੱਜ ਵੀ ਤਾਜ਼ਾ, ਖੁਲੇਆਮ ਘੁੰਮ ਰਹੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਤੋਂ ਬਿਨਾਂ ਇਨਸਾਫ਼ ਅਧੂਰਾ: ਸੰਤ ਮੀਤ ਸਿੰਘ

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਹੋਣਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਨਿਯੁਕਤ - 1 ਨਵੰਬਰ ਤੋਂ ਅਹੁਦਾ ਸੰਭਾਲਣਗੇ

1 ਨਵੰਬਰ ਦੀ ਰੈਲੀ ਰੱਦ ਨਾ ਹੋਈ ਤਾਂ ਵਪਾਰੀ ਕਰਨਗੇ ਰਾਹੁਲ ਗਾਂਧੀ ਦਾ ਬਾਈਕਾਟ: ਪੰਮਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਲਈ ਤਿਆਰੀਆਂ ਤੇਜ਼, ਪਟਨਾ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ