ਪੰਜਾਬ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਕੌਮੀ ਮਾਰਗ ਬਿਊਰੋ | November 01, 2026 08:42 PM


ਚੰਡੀਗੜ੍ਹ-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ. ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ।

ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ੳਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਲਿੰਕ ਸੜਕਾਂ ਦੇ ਵੱਖ-ਵੱਖ ਮੱਦਾਂ ਜਿਵੇਂ ਕਿ ਐਸ.ਏ.ਐਸ.ਸੀ.ਆਈ., ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਆਦਿ ਦੇ ਪ੍ਰਾਜੈਕਟਾਂ ਨੂੰ ਮਿਥੇ ਟੀਚਿਆਂ ਮੁਤਾਬਿਕ ਸਮੇਂ ਸਿਰ ਮੁਕੰਮਲ ਕੀਤਾ ਜਾਵੇ । ਸਰਦ ਰੁੱਤ ਦੀ ਆਮਦ ਦੇ ਮੱਦੇਨਜ਼ਰ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕੰਮਾਂ ਵਿੱਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਸਰਦੀ ਦੇ ਮੌਸਮ ਵਿੱਚ ਹੋਣ ਵਾਲੀ ਧੁੰਦਾਂ ਵਿੱਚ ਸੜਕ ਸੁਰੱਖਿਆ ਨੂੰ ਹੋਰ ਸੁਧਾਰਨ ਲਈ ਬਾਕੀ ਰਹਿੰਦੀਆਂ ਸੜਕਾਂ ਤੇ ਲੇਨ ਮਾਰਕਿੰਗ ਅਤੇ ਹੋਰ ਉਪਕਰਨ ਲਗਾਉਣੇ ਯਕੀਨੀ ਬਣਾਉਣ ਬਾਰੇ ਨਿਰਦੇਸ਼ ਦਿੱਤੇ ਗਏ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ।

ਮੀਟਿੰਗ ਵਿੱਚ ਸੰਯੁਕਤ ਸਕੱਤਰ ਅਮਰਬੀਰ ਸਿੱਧੂ ਪੀ.ਸੀ.ਐਸ., .ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ੍ਰੀ ਅਰਸ਼ਦੀਪ ਸਿੰਘ, ਨਿਗਰਾਨ ਇੰਜੀਨੀਅਰਜ਼ ਅਤੇ ਕਾਰਜਕਾਰੀ ਇੰਜੀਨੀਅਰਜ਼ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ 'ਤੇ ਕਲੰਕ –ਐਡਵੋਕੇਟ ਧਾਮੀ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਜਲੰਧਰ ਵਿੱਚ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦਾ ਆਯੋਜਨ ਪੰਜਾਬ ਲਈ ਮਾਣ ਵਾਲੀ ਗੱਲ-ਪਰਗਟ ਸਿੰਘ

ਸਾਬਕਾ ਕੈਬਨਿਟ ਮੰਤਰੀ ਜੋੜਾਮਾਜਰਾ ਅਤੇ ਵਿਧਾਇਕ ਪਠਾਣ ਮਾਜਰਾ ਨੇ ਦਿੱਤਾ ਆਮ ਆਦਮੀ ਪਾਰਟੀ ਤੋਂ ਅਸਤੀਫਾ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ ਗਾਂਧੀ ਅਤੇ ਕਾਂਗਰਸ 'ਤੇ ਹਮਲਾ ਬੋਲਿਆ, 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਯਾਦ ਕੀਤਾ

1984 ਦੇ ਦੰਗਿਆਂ ਲਈ ਕਾਂਗਰਸ ਲੀਡਰਸ਼ਿਪ 'ਤੇ ਸਿੱਖ ਭਾਈਚਾਰੇ ਤੋਂ ਕਦੇ ਮੁਆਫ਼ੀ ਨਾ ਮੰਗੀ - ਹਰਸਿਮਰਤ ਕੌਰ ਬਾਦਲ

ਵੈਟ ਅਤੇ ਸੀ.ਐੱਸ.ਟੀ. ਪ੍ਰਾਪਤੀ ਵਿੱਚ 23.76% ਦਾ ਸ਼ਾਨਦਾਰ ਵਾਧਾ, ਅੰਕੜਾ 763.49 ਕਰੋੜ ਰੁਪਏ 'ਤੇ ਪਹੁੰਚਿਆ: ਹਰਪਾਲ ਸਿੰਘ ਚੀਮਾ

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: 'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਪੰਜਾਬ ਵਿਧਾਨ ਸਭਾ ਚੋਣਾਂ 2027: ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦਾ ਐਲਾਨ ਕੀਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ ਟਿਕਟ ਮਿਲੀ