ਪੰਜਾਬ

ਜਲੰਧਰ ਵਿੱਚ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦਾ ਆਯੋਜਨ ਪੰਜਾਬ ਲਈ ਮਾਣ ਵਾਲੀ ਗੱਲ-ਪਰਗਟ ਸਿੰਘ

ਕੌਮੀ ਮਾਰਗ ਬਿਊਰੋ | November 01, 2026 08:42 PM

ਜਲੰਧਰ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ, ਓਲੰਪੀਅਨ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰ ਪਰਗਟ ਸਿੰਘ ਅੱਜ ਜਲੰਧਰ ਦੇ ਬਰਲਟਨ ਪਾਰਕ ਸਥਿਤ ਸੁਰਜੀਤ ਹਾਕੀ ਸਟੇਡੀਅਮ ਵਿਖੇ ਚੱਲ ਰਹੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਭਾਰਤੀ ਟੀਮ ਸਮੇਤ ਵੱਖ-ਵੱਖ ਦੇਸ਼ਾਂ ਦੀਆਂ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ਾਨਦਾਰ ਖੇਡ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ।

ਪਰਗਟ ਸਿੰਘ ਨੇ ਕਿਹਾ ਕਿ ਜਲੰਧਰ ਦੇ ਇਤਿਹਾਸਕ ਸੁਰਜੀਤ ਹਾਕੀ ਸਟੇਡੀਅਮ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਮੁਕਾਬਲਿਆਂ ਦਾ ਆਯੋਜਨ ਹੋਣਾ ਬੇਹੱਦ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਇਸ ਨਾਲ ਨਾ ਸਿਰਫ਼ ਪੰਜਾਬ ਵਿੱਚ ਹਾਕੀ ਨੂੰ ਉਤਸ਼ਾਹ ਮਿਲੇਗਾ, ਸਗੋਂ ਸਥਾਨਕ ਖਿਡਾਰੀਆਂ ਨੂੰ ਵੀ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਦੇਖਣ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਦਾ ਮੌਕਾ ਮਿਲੇਗਾ।

ਉਨ੍ਹਾਂ ਇਸ ਚੈਂਪੀਅਨਸ਼ਿਪ ਦੇ ਆਯੋਜਨ ਲਈ ਹਾਕੀ ਇੰਡੀਆ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਅੰਤਰਰਾਸ਼ਟਰੀ ਮੁਕਾਬਲਿਆਂ ਨਾਲ ਜਲੰਧਰ ਦੀ ਹਾਕੀ ਨਾਲ ਜੁੜੀ ਪਛਾਣ ਅਤੇ ਵਿਰਾਸਤ ਨੂੰ ਨਵੀਂ ਊਰਜਾ ਮਿਲਦੀ ਹੈ। ਉਨ੍ਹਾਂ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਖੇਡ ਭਾਵਨਾ, ਅਨੁਸ਼ਾਸਨ ਅਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਹਾਕੀ ਪ੍ਰੇਮੀਆਂ ਦਾ ਦਿਲ ਜਿੱਤਣ।

ਇਸ ਮੌਕੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਾਕੀ ਇੰਡੀਆ ਦੇ ਅਹੁਦੇਦਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ 'ਤੇ ਕਲੰਕ –ਐਡਵੋਕੇਟ ਧਾਮੀ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਸਾਬਕਾ ਕੈਬਨਿਟ ਮੰਤਰੀ ਜੋੜਾਮਾਜਰਾ ਅਤੇ ਵਿਧਾਇਕ ਪਠਾਣ ਮਾਜਰਾ ਨੇ ਦਿੱਤਾ ਆਮ ਆਦਮੀ ਪਾਰਟੀ ਤੋਂ ਅਸਤੀਫਾ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ ਗਾਂਧੀ ਅਤੇ ਕਾਂਗਰਸ 'ਤੇ ਹਮਲਾ ਬੋਲਿਆ, 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਯਾਦ ਕੀਤਾ

1984 ਦੇ ਦੰਗਿਆਂ ਲਈ ਕਾਂਗਰਸ ਲੀਡਰਸ਼ਿਪ 'ਤੇ ਸਿੱਖ ਭਾਈਚਾਰੇ ਤੋਂ ਕਦੇ ਮੁਆਫ਼ੀ ਨਾ ਮੰਗੀ - ਹਰਸਿਮਰਤ ਕੌਰ ਬਾਦਲ

ਵੈਟ ਅਤੇ ਸੀ.ਐੱਸ.ਟੀ. ਪ੍ਰਾਪਤੀ ਵਿੱਚ 23.76% ਦਾ ਸ਼ਾਨਦਾਰ ਵਾਧਾ, ਅੰਕੜਾ 763.49 ਕਰੋੜ ਰੁਪਏ 'ਤੇ ਪਹੁੰਚਿਆ: ਹਰਪਾਲ ਸਿੰਘ ਚੀਮਾ

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: 'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਪੰਜਾਬ ਵਿਧਾਨ ਸਭਾ ਚੋਣਾਂ 2027: ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦਾ ਐਲਾਨ ਕੀਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ ਟਿਕਟ ਮਿਲੀ