ਪੰਜਾਬ

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ 'ਤੇ ਕਲੰਕ –ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 01, 2026 09:10 PM

ਅੰਮ੍ਰਿਤਸਰ-ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਵਿਚ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੌਰਾਨ ਕੋਹ ਕੋਹ ਕੇ ਮਾਰੇ ਗਏ ਸਿੰਘ, ਸਿੰਘਣੀਆਂ ਤੇ ਪੁਝੰਗੀਆ ਨੂੰ ਸਤਿਕਾਰ ਭੇਟ ਕਰਦਿਆਂ ਜਾਰੀ ਬਿਆਨ ਵਿਚ ਕੀਤਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ 1 ਨਵੰਬਰ ਤੋਂ ਲੈ ਕੇ ਕਰੀਬ ਇਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਢਾਹੇ ਗਏ ਅਤੇ ਕੋਹ ਕੋਹ ਕੇ ਮਾਰਿਆ ਗਿਆ। ਇਹ ਮਾਨਵਤਾ ਵਿਰੁੱਧ ਅਜਿਹਾ ਘਿਨਾਉਣਾ ਕਾਰਾ ਸੀ, ਜਿਸ ਨੇ ਸਮੁੱਚੀ ਦੁਨੀਆ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਸਨ, ਪਰ ਅਫ਼ਸੋਸ ਕਿ ਇਨਸਾਫ਼ ਦੇਣ ਦੀ ਬਜਾਏ ਕਾਂਗਰਸ ਨੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂਆਂ ਦੀ ਹਮੇਸ਼ਾ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ।
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਸਿੱਖ ਕੌਮ ਨੇ ਵੱਡਮੁੱਲੀਆਂ ਕੁਰਬਾਨੀਆਂ ਦਿੱਤੀਆਂ, ਪਰ ਇਸ ਦੇ ਬਾਵਜੂਦ ਸਿੱਖਾਂ ਨਾਲ ਵਾਰ-ਵਾਰ ਬੇਇਨਸਾਫ਼ੀ ਹੋਈ ਹੈ। ਨਵੰਬਰ ਮਹੀਨਾ ਆਉਂਦਿਆਂ ਹੀ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਜਾਂਦੇ ਹਨ। ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਠੋਸ ਕਦਮ ਚੁੱਕਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਨਸਾਫ਼ ਦੀ ਇਹ ਲੜਾਈ ਸਿਰਫ਼ ਪੀੜਤ ਪਰਿਵਾਰਾਂ ਦੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਿਆਂ ਪ੍ਰਣਾਲੀ ਵਿਚ ਭਰੋਸੇ ਦੀ ਵੀ ਲੜਾਈ ਹੈ। ਜਦੋਂ ਤੱਕ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਪੀੜਤ ਪਰਿਵਾਰਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਹਰ ਸਾਲ ਇਸ ਦੀ ਯਾਦ ਮਨਾਈ ਜਾਂਦੀ ਹੈ। ਇਸੇ ਸਬੰਧ ਵਿੱਚ ਭਲਕੇ 2 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ।

Have something to say? Post your comment

 
 
 
 

ਪੰਜਾਬ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਜਲੰਧਰ ਵਿੱਚ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦਾ ਆਯੋਜਨ ਪੰਜਾਬ ਲਈ ਮਾਣ ਵਾਲੀ ਗੱਲ-ਪਰਗਟ ਸਿੰਘ

ਸਾਬਕਾ ਕੈਬਨਿਟ ਮੰਤਰੀ ਜੋੜਾਮਾਜਰਾ ਅਤੇ ਵਿਧਾਇਕ ਪਠਾਣ ਮਾਜਰਾ ਨੇ ਦਿੱਤਾ ਆਮ ਆਦਮੀ ਪਾਰਟੀ ਤੋਂ ਅਸਤੀਫਾ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ ਗਾਂਧੀ ਅਤੇ ਕਾਂਗਰਸ 'ਤੇ ਹਮਲਾ ਬੋਲਿਆ, 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਯਾਦ ਕੀਤਾ

1984 ਦੇ ਦੰਗਿਆਂ ਲਈ ਕਾਂਗਰਸ ਲੀਡਰਸ਼ਿਪ 'ਤੇ ਸਿੱਖ ਭਾਈਚਾਰੇ ਤੋਂ ਕਦੇ ਮੁਆਫ਼ੀ ਨਾ ਮੰਗੀ - ਹਰਸਿਮਰਤ ਕੌਰ ਬਾਦਲ

ਵੈਟ ਅਤੇ ਸੀ.ਐੱਸ.ਟੀ. ਪ੍ਰਾਪਤੀ ਵਿੱਚ 23.76% ਦਾ ਸ਼ਾਨਦਾਰ ਵਾਧਾ, ਅੰਕੜਾ 763.49 ਕਰੋੜ ਰੁਪਏ 'ਤੇ ਪਹੁੰਚਿਆ: ਹਰਪਾਲ ਸਿੰਘ ਚੀਮਾ

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: 'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਪੰਜਾਬ ਵਿਧਾਨ ਸਭਾ ਚੋਣਾਂ 2027: ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦਾ ਐਲਾਨ ਕੀਤਾ, ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਤੋਂ ਟਿਕਟ ਮਿਲੀ