ਨੈਸ਼ਨਲ

42 ਸਾਲ ਬਾਅਦ ਵੀ ਇਨਸਾਫ਼ ਦੀ ਉਡੀਕ, ਕੁਲਦੀਪ ਸਿੰਘ ਭੋਗਲ ਨੇ ਦਿੱਲੀ ਪੁਲਿਸ ਦੀ ਕਾਰਵਾਈ ’ਤੇ ਚੁੱਕੇ ਸਵਾਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 02, 2026 07:18 PM

ਨਵੀਂ ਦਿੱਲੀ- 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 42 ਸਾਲਾਂ ਤੋਂ ਸੰਘਰਸ਼ ਕਰ ਰਹੇ ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਦੇ ਕੌਮੀ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਦਿੱਲੀ ਪੁਲਿਸ ਵੱਲੋਂ ਸ਼ਰਧਾਂਜਲੀ ਸਮਾਗਮ ਅਤੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਦੀ ਇਜਾਜ਼ਤ ਨਾ ਦੇਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ।
ਉਨ੍ਹਾਂ ਸਵਾਲ ਕੀਤਾ ਕਿ ਜੇ ਹੋਰ ਸੰਗਠਨਾਂ ਨੂੰ ਆਪਣੀ ਗੱਲ ਰੱਖਣ ਅਤੇ ਮੰਗ ਪੱਤਰ ਦੇਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਤਾਂ 1984 ਦੇ ਪੀੜਤਾਂ ਦੀ ਆਵਾਜ਼ ਨੂੰ ਰੋਕਣ ਦੀ ਲੋੜ ਕਿਉਂ ਪਈ? ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਇਹ ਲੜਾਈ ਕਿਸੇ ਸਿਆਸੀ ਮਕਸਦ ਲਈ ਨਹੀਂ, ਸਗੋਂ ਉਨ੍ਹਾਂ ਪਰਿਵਾਰਾਂ ਦੇ ਹੱਕਾਂ ਲਈ ਹੈ ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰ ਗੁਆਏ ਹਨ। ਜਥੇਦਾਰ ਭੋਗਲ ਨੇ ਦਿੱਲੀ ਦੇ ਕੇਂਦਰੀ ਇਲਾਕੇ ਵਿੱਚ 1984 ਦੇ ਕਤਲੇਆਮ ਵਿੱਚ ਮਾਰੇ ਗਏ ਨਿਰਦੋਸ਼ ਸਿੱਖਾਂ ਦੀ ਯਾਦ ਵਿੱਚ ਇੱਕ ਵਿਸ਼ਾਲ ਸਮਾਰਕ ਅਤੇ ਮਿਊਜ਼ੀਅਮ ਬਣਾਉਣ ਦੀ ਮੰਗ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਇਹ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਸ ਦੌਰ ਦੀ ਤ੍ਰਾਸਦੀ ਅਤੇ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਨਾਲ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਦਾ ਸੰਦੇਸ਼ ਦੇਵੇਗਾ। ਉਨ੍ਹਾਂ ਦੋ-ਟੁੱਕ ਕਿਹਾ ਕਿ 1984 ਦੇ ਪੀੜਤਾਂ ਨੂੰ ਇਨਸਾਫ਼ ਮਿਲਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਉਹ ਆਖਰੀ ਸਾਹ ਤੱਕ ਇਨਸਾਫ਼ ਦੀ ਲੜਾਈ ਲੜਦੇ ਰਹਿਣਗੇ।

Have something to say? Post your comment

 
 
 
 

ਨੈਸ਼ਨਲ

ਮਮਤਾ ਬੈਨਰਜੀ ਨੇ ਰਾਮਲੀਲਾ ਮੈਦਾਨ ਤੋਂ ਕਿਹਾ, "ਜੋ ਲੋਕ ਕਾਫ਼ਰ ਹਨ, ਉਹ ਹਰ ਰੋਜ਼ ਡਰਦੇ ਹਨ

ਵੋਟ ਚੋਰੀ ਦੇ ਮਾਮਲੇ ਵਿੱਚ ਜੇਲ ਜਾਣਗੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ -ਰਾਹੁਲ ਗਾਂਧੀ

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਨੇ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ

ਭਾਈ ਪਰਗਟ ਸਿੰਘ ਬੱਬਰ ਦੇ ਪਿਤਾ.ਬਲਵਿੰਦਰ ਸਿੰਘ ਦੀ ਹੋਈ ਅਚਨਚੇਤ ਮੌਤ ਤੇ ਬੱਬਰ ਖਾਲਸਾ ਜਰਮਨੀ ਦੇ ਸਿੰਘਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਗੁਰਮਤਿ ਸਮਾਗਮ

ਸਿੰਗਲ ਕਾਮਨ ਐਪਲੀਕੇਸ਼ਨ ਫਾਰਮ ਨਾਲ ਨਿਵੇਸ਼ਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਗੇੜੇ ਮਾਰਨ ਤੋਂ ਮਿਲੀ ਨਿਜਾਤ

ਨਵੰਬਰ ’84 ਦੇ ਜ਼ਖ਼ਮ ਅੱਜ ਵੀ ਅੱਲੇ—ਸਿੱਖ ਕੌਮ ਨਾ ਭੁੱਲੀ ਹੈ, ਨਾ ਭੁੱਲੇਗੀ: ਪਰਮਜੀਤ ਸਿੰਘ ਵੀਰਜੀ

ਨਵੰਬਰ 1984 ਦੇ ਜ਼ਖ਼ਮ ਅੱਜ ਵੀ ਤਾਜ਼ਾ, ਖੁਲੇਆਮ ਘੁੰਮ ਰਹੇ ਦੋਸ਼ੀਆਂ ਨੂੰ ਜੇਲ੍ਹ ਭੇਜਣ ਤੋਂ ਬਿਨਾਂ ਇਨਸਾਫ਼ ਅਧੂਰਾ: ਸੰਤ ਮੀਤ ਸਿੰਘ

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਹੋਣਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਨਿਯੁਕਤ - 1 ਨਵੰਬਰ ਤੋਂ ਅਹੁਦਾ ਸੰਭਾਲਣਗੇ

1 ਨਵੰਬਰ ਦੀ ਰੈਲੀ ਰੱਦ ਨਾ ਹੋਈ ਤਾਂ ਵਪਾਰੀ ਕਰਨਗੇ ਰਾਹੁਲ ਗਾਂਧੀ ਦਾ ਬਾਈਕਾਟ: ਪੰਮਾ