ਪੰਜਾਬ

ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ- ਕੀਤੀ ਪੰਜਾਬ ਦੇ ਵਿਕਾਸ ਅਤੇ ਰਾਜਮਾਰਗ ਪ੍ਰੋਜੈਕਟਾਂ ਸਬੰਧੀ ਚਰਚਾ

ਕੌਮੀ ਮਾਰਗ ਬਿਊਰੋ | November 02, 2026 07:22 PM

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ਦੇ ਨਾਲ-ਨਾਲ ਸੂਬੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਰਾਜਮਾਰਗ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕੀ ਸੰਪਰਕ ਵਿੱਚ ਸੁਧਾਰ ਲਿਆਉਣ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਨਾਲ ਸਬੰਧਤ ਵੱਖ-ਵੱਖ ਮੁੱਦੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦੇ।

ਮੁਲਾਕਾਤ ਉਪਰੰਤ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਨਾਲ ਜੁੜੇ ਅਹਿਮ ਵਿਸ਼ਿਆਂ 'ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਪੰਜਾਬ ਦੇ ਵਿਕਾਸ ਲਈ ਕੇਂਦਰੀ ਮੰਤਰੀ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਆਪਣਾ ਕੀਮਤੀ ਸਮਾਂ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।

Have something to say? Post your comment

 
 
 
 

ਪੰਜਾਬ

ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸਹੀ ਮਾਡਲ ਤਿਆਰ ਕਰਨ ਦੀ ਲੋੜ - ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਦਰਬਾਰ ਸਾਹਿਬ 'ਤੇ ਹਮਲੇ ਦਾ ਜਵਾਬ ਸੀ ਇੰਦਰਾ ਗਾਂਧੀ ਦਾ ਅੰਤ, ਨਹੀਂ ਭੁੱਲੇਗਾ ਨਵੰਬਰ 1984 ਦੇ ਸ਼ਹੀਦਾਂ ਦਾ ਦਰਦ: ਭਾਈ ਪਰਮਜੀਤ ਸਿੰਘ ਭਿਓਰਾ

ਈਡੀ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ 'ਤੇ ਛਾਪਾ ਮਾਰਿਆ, ਟੀਮ ਸਵੇਰੇ 5 ਵਜੇ ਪਹੁੰਚੀ

ਆਮ ਆਦਮੀ ਪਾਰਟੀ ਦੇ ਤਿੰਨ ਮੁਅੱਤਲ ਵਿਧਾਇਕ ਜੌੜਾਮਾਜਰਾ,ਪਠਾਨਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ਵਿੱਚ ਹੋਏ ਸ਼ਾਮਲ

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ 'ਤੇ ਕਲੰਕ –ਐਡਵੋਕੇਟ ਧਾਮੀ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਜਲੰਧਰ ਵਿੱਚ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦਾ ਆਯੋਜਨ ਪੰਜਾਬ ਲਈ ਮਾਣ ਵਾਲੀ ਗੱਲ-ਪਰਗਟ ਸਿੰਘ

ਸਾਬਕਾ ਕੈਬਨਿਟ ਮੰਤਰੀ ਜੋੜਾਮਾਜਰਾ ਅਤੇ ਵਿਧਾਇਕ ਪਠਾਣ ਮਾਜਰਾ ਨੇ ਦਿੱਤਾ ਆਮ ਆਦਮੀ ਪਾਰਟੀ ਤੋਂ ਅਸਤੀਫਾ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ