ਪੰਜਾਬ

ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 02, 2026 07:25 PM

ਅੰਮ੍ਰਿਤਸਰ-ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਿਹਾ ਕਿ ਸਿੱਖ ਇਸ ਕਤਲੇਆਮ ਨੂੰ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਨਵੰਬਰ 1984 ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ 42 ਸਾਲ ਪਹਿਲਾਂ ਸਮੇਂ ਦੀ ਕਾਂਗਰਸ ਹਕੂਮਤ ਨੇ ਸਿੱਖ ਕੌਮ ਦੀਆਂ ਹੱਕੀ ਮੰਗਾਂ ਮੰਨਣ ਦੀ ਥਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ‘’ਤੇ ਟੈਕਾਂ ਤੋਪਾਂ ਨਾਲ ਹਮਲਾ ਕਰਕੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ।
ਇਸੇ ਤਰ੍ਹਾਂ ਨਵੰਬਰ 1984 ਵਿਚ ਦਿੱਲੀ, ਕਾਨ੍ਹਪੁਰ, ਬੇਕਾਰੋ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਸਰਕਾਰੀ ਸ਼ਹਿ ’ਤੇ ਯੋਜਨਾਬੰਦ ਤਰੀਕੇ ਨਾਲ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਇਹ ਸਿੱਖ ਇਤਿਹਾਸ ਦਾ ਦਰਦਨਾਕ ਸਾਕਾ ਹੈ, ਜਿਸ ਦੇ ਦੋਸ਼ੀਆਂ ਨੂੰ ਅੱਜ ਤੱਕ ਸਜ਼ਾਵਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਥਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਉੱਚ ਅਹੁਦੇ ਦੇ ਕੇ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦਿਆ। ਉਨ੍ਹਾਂ ਕਿਹਾ ਕਿ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ’ਤੇ ਹੋਏ ਇਸ ਹਮਲੇ ਨੇ ਦੇਸ਼ ਅੰਦਰ ਹੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਘਿਨੌਣੇ ਕਾਰੇ ਨੂੰ ਇਤਿਹਾਸ ਸਦਾ ਯਾਦ ਰੱਖੇਗਾ, ਜਿਸ ਦਾ ਕਲੰਕ ਕਾਂਗਰਸ ਪਾਰਟੀ ਦੇ ਮੱਥੇ ’ਤੇ ਹਮੇਸ਼ਾ ਰਹੇਗਾ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਜਸਬੀਰ ਸਿੰਘ, ਸ. ਗੁਰਵਿੰਦਰ ਸਿੰਘ ਭੋਮਾਂ, ਸ. ਹਰਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਅਤੇ ਸੰਗਤਾਂ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸਹੀ ਮਾਡਲ ਤਿਆਰ ਕਰਨ ਦੀ ਲੋੜ - ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ- ਕੀਤੀ ਪੰਜਾਬ ਦੇ ਵਿਕਾਸ ਅਤੇ ਰਾਜਮਾਰਗ ਪ੍ਰੋਜੈਕਟਾਂ ਸਬੰਧੀ ਚਰਚਾ

ਦਰਬਾਰ ਸਾਹਿਬ 'ਤੇ ਹਮਲੇ ਦਾ ਜਵਾਬ ਸੀ ਇੰਦਰਾ ਗਾਂਧੀ ਦਾ ਅੰਤ, ਨਹੀਂ ਭੁੱਲੇਗਾ ਨਵੰਬਰ 1984 ਦੇ ਸ਼ਹੀਦਾਂ ਦਾ ਦਰਦ: ਭਾਈ ਪਰਮਜੀਤ ਸਿੰਘ ਭਿਓਰਾ

ਈਡੀ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ 'ਤੇ ਛਾਪਾ ਮਾਰਿਆ, ਟੀਮ ਸਵੇਰੇ 5 ਵਜੇ ਪਹੁੰਚੀ

ਆਮ ਆਦਮੀ ਪਾਰਟੀ ਦੇ ਤਿੰਨ ਮੁਅੱਤਲ ਵਿਧਾਇਕ ਜੌੜਾਮਾਜਰਾ,ਪਠਾਨਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ਵਿੱਚ ਹੋਏ ਸ਼ਾਮਲ

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ 'ਤੇ ਕਲੰਕ –ਐਡਵੋਕੇਟ ਧਾਮੀ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਜਲੰਧਰ ਵਿੱਚ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦਾ ਆਯੋਜਨ ਪੰਜਾਬ ਲਈ ਮਾਣ ਵਾਲੀ ਗੱਲ-ਪਰਗਟ ਸਿੰਘ

ਸਾਬਕਾ ਕੈਬਨਿਟ ਮੰਤਰੀ ਜੋੜਾਮਾਜਰਾ ਅਤੇ ਵਿਧਾਇਕ ਪਠਾਣ ਮਾਜਰਾ ਨੇ ਦਿੱਤਾ ਆਮ ਆਦਮੀ ਪਾਰਟੀ ਤੋਂ ਅਸਤੀਫਾ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ