ਨੈਸ਼ਨਲ

ਨਵੰਬਰ 1984 ਦੇ ਸ਼ਹੀਦਾਂ ਨੂੰ ਦਿੱਲੀ ਕਮੇਟੀ ਵੱਲੋਂ ਸ਼ਰਧਾਂਜਲੀ, ਰਾਹੁਲ ਗਾਂਧੀ ਦੀ ਰੈਲੀ ’ਤੇ ਤਿੱਖਾ ਇਤਰਾਜ਼

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 03, 2026 10:55 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਦੀ 42ਵੀਂ ਵਰ੍ਹੇਗੰਢ ਮੌਕੇ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸ਼ਾਮ ਨੂੰ ‘ਸੱਚ ਦੀ ਕੰਧ’ ਵਿਖੇ ਪੀੜਤ ਪਰਿਵਾਰਾਂ ਅਤੇ ਸੰਗਤਾਂ ਨਾਲ ਮਿਲ ਕੇ ਅਰਦਾਸ ਕੀਤੀ ਗਈ ਅਤੇ ਕੈਂਡਲ ਜਲਾ ਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 42 ਸਾਲ ਬੀਤ ਜਾਣ ਦੇ ਬਾਵਜੂਦ 1984 ਦੇ ਪੀੜਤ ਪਰਿਵਾਰਾਂ ਨੂੰ ਪੂਰਾ ਇਨਸਾਫ ਨਹੀਂ ਮਿਲਿਆ ਅਤੇ ਕੌਮ ਅੱਜ ਵੀ ਇਨਸਾਫ ਦੀ ਲੜਾਈ ਲੜ ਰਹੀ ਹੈ। ਕਾਲਕਾ ਤੇ ਕਾਹਲੋਂ ਨੇ 1 ਨਵੰਬਰ ਨੂੰ ਰਾਮਲੀਲਾ ਮੈਦਾਨ ਵਿੱਚ ਰਾਹੁਲ ਗਾਂਧੀ ਦੀ ਸਿਆਸੀ ਰੈਲੀ ’ਤੇ ਤਿੱਖਾ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ 1984 ਦੇ ਕਤਲੇਆਮ ਦੀ ਯਾਦ ਵਾਲੇ ਦਿਨ ਰੈਲੀ ਕਰਨਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਰੈਲੀ ਨਾ ਕਰਨ ਦੀਆਂ ਅਪੀਲਾਂ ਦੇ ਬਾਵਜੂਦ ਇਹ ਫੈਸਲਾ ਲਿਆ ਗਿਆ, ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਮੇਟੀ ਦਾ ਮੁੱਦਾ ਸਿਆਸੀ ਨਹੀਂ, ਸਗੋਂ 1984 ਦੇ ਪੀੜਤਾਂ ਨੂੰ ਇਨਸਾਫ ਦਿਵਾਉਣਾ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਮਿਲਣ ਤੱਕ ਇਹ ਸੰਘਰਸ਼ ਜਾਰੀ ਰਹੇਗਾ।

Have something to say? Post your comment

 
 
 
 

ਨੈਸ਼ਨਲ

ਸੁਪਰੀਮ ਕੋਰਟ ਨੇ ਹਵਾਰਾ ਦੀ ਪੰਜਾਬ ਦੀ ਜੇਲ੍ਹ ਵਿੱਚ ਤਬਦੀਲੀ 'ਤੇ ਸੁਣਵਾਈ ਫਰਵਰੀ 2027 ਤੱਕ ਮੁਲਤਵੀ ਕਰ ਦਿੱਤੀ

ਪੰਜਾਬੀਆਂ ਤੇ ਸਿੱਖਾਂ ਦੀ ਕਾਤਲ ਭਾਜਪਾ ਵਿਚ ਜਾਣ ਵਾਲੇ ਆਗੂ, ਪਹਿਲੋ ਵੱਡੇ ਸਾਮਿਲ ਹੋਏ ਆਗੂਆ ਦੇ ਹਸ਼ਰ ਨੂੰ ਚੇਤੇ ਰੱਖਣ : ਮਾਨ

ਗਲੋਬਲ ਫਾਊਂਡੇਸ਼ਨ ਦੇ ਦੀਕਸ਼ਾਂਤ ਸਮਾਗਮ ’ਚ ਉੱਘੀਆਂ ਸ਼ਖ਼ਸੀਅਤਾਂ ਨੂੰ ਡਾਕਟਰੇਟ ਨਾਲ ਕੀਤਾ ਗਿਆ ਸਨਮਾਨਿਤ

42 ਸਾਲ ਬਾਅਦ ਵੀ ਇਨਸਾਫ਼ ਦੀ ਉਡੀਕ, ਕੁਲਦੀਪ ਸਿੰਘ ਭੋਗਲ ਨੇ ਦਿੱਲੀ ਪੁਲਿਸ ਦੀ ਕਾਰਵਾਈ ’ਤੇ ਚੁੱਕੇ ਸਵਾਲ

ਮਮਤਾ ਬੈਨਰਜੀ ਨੇ ਰਾਮਲੀਲਾ ਮੈਦਾਨ ਤੋਂ ਕਿਹਾ, "ਜੋ ਲੋਕ ਕਾਫ਼ਰ ਹਨ, ਉਹ ਹਰ ਰੋਜ਼ ਡਰਦੇ ਹਨ

ਵੋਟ ਚੋਰੀ ਦੇ ਮਾਮਲੇ ਵਿੱਚ ਜੇਲ ਜਾਣਗੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ -ਰਾਹੁਲ ਗਾਂਧੀ

ਏਅਰ ਮਾਰਸ਼ਲ ਇੰਦਰਪਾਲ ਸਿੰਘ ਵਾਲੀਆ ਨੇ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ

ਭਾਈ ਪਰਗਟ ਸਿੰਘ ਬੱਬਰ ਦੇ ਪਿਤਾ.ਬਲਵਿੰਦਰ ਸਿੰਘ ਦੀ ਹੋਈ ਅਚਨਚੇਤ ਮੌਤ ਤੇ ਬੱਬਰ ਖਾਲਸਾ ਜਰਮਨੀ ਦੇ ਸਿੰਘਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦਾ ਵਿਸ਼ੇਸ਼ ਗੁਰਮਤਿ ਸਮਾਗਮ

ਸਿੰਗਲ ਕਾਮਨ ਐਪਲੀਕੇਸ਼ਨ ਫਾਰਮ ਨਾਲ ਨਿਵੇਸ਼ਕਾਂ ਨੂੰ ਵੱਖ-ਵੱਖ ਵਿਭਾਗਾਂ ਦੇ ਗੇੜੇ ਮਾਰਨ ਤੋਂ ਮਿਲੀ ਨਿਜਾਤ