ਪੰਜਾਬ

ਐਡਿਨਬਰਗ ਦੀ ਸਿੱਖ ਸੰਗਤ ਨੂੰ ਬੱਚਿਆਂ ਨੂੰ ਸਿੱਖੀ ਦੀਆਂ ਜੜ੍ਹਾਂ ਨਾਲ ਜੋੜਨ ਅਤੇ ਗੁਰਮੁਖੀ ਪੰਜਾਬੀ ਸਿਖਾਉਣ ਦੀ ਜਥੇਦਾਰ ਵੱਲੋਂ ਤਾਕੀਦ

ਕੌਮੀ ਮਾਰਗ ਬਿਊਰੋ | November 03, 2026 10:09 PM


ਐਡਿਨਬਰਗ, ਸਕਾਟਲੈਂਡ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕਾਟਲੈਂਡ ਦੇ ਐਡਿਨਬਰਗ ਸ਼ਹਿਰ ਵਿਖੇ ਗੁਰੂ ਨਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸੰਗਤ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਸੰਗਤ ਨਾਲ ਗੁਰਮਤਿ ਤੇ ਸਿੱਖ ਇਤਿਹਾਸ ਦੀਆਂ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਸਿੱਖੀ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।
ਸਮਾਗਮ ਤੋਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕਾਟਲੈਂਡ ਦੇ ਪ੍ਰਮੁੱਖ ਸਿੱਖਾਂ ਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਵਿਚਾਰ ਕਰਕੇ ਉਨ੍ਹਾਂ ਪਾਸੋਂ ਸਮੱਸਿਆਵਾਂ ਜਾਂ ਚਿੰਤਾਵਾਂ ਅਤੇ ਧਰਮ ਪ੍ਰਚਾਰ ਪ੍ਰਸਾਰ ਲਈ ਲੋੜਾਂ ਬਾਰੇ ਗੱਲਬਾਤ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਆ ਕੇ ਸਿੱਖ ਇੱਥੇ ਸਕਾਟਲੈਂਡ ਵਿੱਚ ਵੱਸੇ ਹਨ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਹੋਏ ਹਨ, ਇਹ ਬਹੁਤ ਦੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਸੰਗਤ ਨੂੰ ਬੱਚਿਆਂ ਨੂੰ ਗੁਰੂ ਘਰ ਨਾਲ ਜੋੜਨ ਲਈ ਆਖਿਆ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਸਿੱਖੀ ਸੱਭਿਆਚਾਰ, ਰਵਾਇਤਾਂ ਅਤੇ ਸਿਧਾਂਤਾਂ ਨਾਲ ਜੁੜੇ ਤੇ ਸਰਬੱਤ ਦੇ ਭਲੇ ਦੇ ਕਾਰਜ ਕਰੇ।
ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਨੂੰ ਐਡਿਨਬਰਗ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਮੁਖੀ ਪੰਜਾਬੀ ਸਿਖਾਉਣ ਲਈ ਗੁਰੂ ਘਰ ਅੰਦਰ ਵਿਸ਼ੇਸ਼ ਪ੍ਰਬੰਧ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸੰਗਤ ਪੰਜਾਬ ਨਾਲ ਜੁੜੀ ਰਹੇ ਅਤੇ ਸਮੇਂ-ਸਮੇਂ ਆਪਣੇ ਪਿੰਡਾਂ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੰਜਾਬ ਆਵੇ। ਇਸ ਮੌਕੇ ਵੱਡੀ ਗਿਣਤੀ ਵਿੱਤ ਸਿੱਖ ਪਰਿਵਾਰ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਆਏ ਜਿਨ੍ਹਾਂ ਨਾਲ ਬੈਠ ਕੇ ਸਿੰਘ ਸਾਹਿਬ ਨੇ ਵਿਚਾਰਾਂ ਸਾਂਝੀਆਂ ਕੀਤੀਆਂ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਐਡਿਨਬਰਗ ਸ਼ਹਿਰ ਦੀ ਖ਼ੂਬੀ ਹੈ ਕਿ ਜਿੱਥੇ ਸਿੱਖ ਸੱਚੀ ਸੁੱਚੀ ਕਿਰਤ ਕਰਦਿਆਂ ਚੜ੍ਹਦੀ ਕਲਾ ਨਾਲ ਇੱਥੇ ਵੱਸੇ ਹਨ ਉੱਥੇ ਹੀ ਇਸ ਜਗ੍ਹਾ ਹਜ਼ਾਰਾਂ ਸਾਲ ਪੁਰਾਣੀ ਵਿਰਾਸਤ ਤੇ ਵਿਰਾਸਤੀ ਇਮਾਰਤਾਂ ਹੂਬਹੂ ਉਸੇ ਤਰ੍ਹਾਂ ਸੰਭਾਲੀਆਂ ਹਨ ਜਿਵੇਂ ਉਹ ਸਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੌਮ ਦੀ ਵਿਰਾਸਤ ਉਸਦਾ ਮੁੱਢ ਹੁੰਦੀ ਹੈ, ਇਸ ਲਈ ਸਿੱਖੀ ਵਿਰਾਸਤ ਨੂੰ ਵੀ ਹਰ ਹੀਲੇ ਉਸੇ ਤਰ੍ਹਾਂ ਸੰਭਾਲਿਆ ਜਾਣਾ ਚਾਹੀਦਾ ਹੈ ਜਿਵੇਂ ਐਡਿਨਬਰਗ ਵਿਖੇ ਇੱਥੋਂ ਦੀ ਵਿਰਾਸਤ ਸੰਭਾਲੀ ਗਈ ਹੈ।
ਇਸ ਮੌਕੇ ਗੁਰੂ ਨਾਨਕ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਧਰਮਵੀਰ ਸਿੰਘ ਖ਼ਾਲਸਾ, ਮੀਤ ਪ੍ਰਧਾਨ ਸ. ਲਖਵਿੰਦਰ ਸਿੰਘ, ਜਨਰਲ ਸਕੱਤਰ ਸ. ਵੇਗੇ ਸਿੰਘ, ਸਟੇਜ ਸਕੱਤਰ ਸ. ਗਲਾਬ ਸਿੰਘ ਗੋਲਡ, ਸ. ਸੁਖਦੀਪ ਸਿੰਘ ਰੰਧਾਵਾ, ਸ. ਸੁਰਜ ਸਿੰਘ ਗੋਲਡ, ਸ. ਅਜੀਤਕਮਲ ਸਿੰਘ ਰੰਧਾਵਾ, ਸ. ਅਮਨਦੀਪ ਸਿੰਘ, ਸ. ਗੁਰਵਿੰਦਰ ਸਿੰਘ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Have something to say? Post your comment

 
 
 
 

ਪੰਜਾਬ

ਕਰਮਚਾਰੀਆਂ ਦੇ ਮਹਿੰਗਾਈ ਭੱਤੇ ਦੇ ਬਕਾਏ ਦਾ ਭੁਗਤਾਨ ਨਾ ਕਰਨ 'ਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਦਾ ਨੋਟਿਸ

ਕਾਂਗਰਸ ਸਿੱਖ ਕਤਲੇਆਮ ਦੇ ਇਨਸਾਫ਼ ਦਾ ਜਵਾਬ ਦੇਵੇ : ਕੇਵਲ ਸਿੰਘ ਢਿੱਲੋਂ

1984 ਸਿੱਖ ਕਤਲੇਆਮ ਦੀ ਸੱਚਾਈ ਸਾਹਮਣੇ ਲਿਆਉਣ, ਚਾਰ ਦਹਾਕਿਆਂ ਦੀ ਕਾਨੂੰਨੀ ਲੜਾਈ ਅਤੇ ਪੀੜਤਾਂ ਦੇ ਮੁੜ ਵਸੇਬੇ ’ਤੇ ਹੋਵੇਗੀ ਚਰਚਾ

ਮੁੱਖ ਸਕੱਤਰ ਸਰਕਾਰ ਦੀ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਕਾਰਨ ਬਲੀ ਦਾ ਬੱਕਰਾ ਬਣ ਰਹੇ ਹਨ- ਗਿਆਨੀ ਹਰਪ੍ਰੀਤ ਸਿੰਘ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਬਕਾ ਮੁੱਖ ਮੰਤਰੀ ਨੂੰ 'ਆਪ' ਦੇ ਵਿੱਤੀ ਪ੍ਰਬੰਧਨ 'ਤੇ ਸਵਾਲ ਚੁੱਕਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਦੀ ਦਿੱਤੀ ਨਸੀਹਤ

ਨਾ ਕੈਸ਼, ਨਾ ਫ਼ਰਮਾਇਸ਼’, ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਮਾਨ

ਖਾਲਸਾ ਯੂਨੀਵਰਸਿਟੀ ਵੱਲੋਂ ‘ਟੈਲੰਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ

ਪੰਜਾਬ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਐਫਆਈਆਰ ਕੋਈ ਹੱਲ ਨਹੀਂ: ਭਾਜਪਾ

ਜਦੋਂ ਤੱਕ ਪੰਜਾਬ ਦੇ ਲੋਕ ਮੇਰੇ ਨਾਲ ਖੜ੍ਹੇ ਹਨ, ਮੈਨੂੰ ਵਿਰੋਧੀਆਂ ਦੀ ਕੋਈ ਪ੍ਰਵਾਹ ਨਹੀਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸਹੀ ਮਾਡਲ ਤਿਆਰ ਕਰਨ ਦੀ ਲੋੜ - ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ