ਪੰਜਾਬ

ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ ਤਹਿਤ ਗੁਰਦੁਆਰਾ ਅੱਚਲ ਸਾਹਿਬ ਬਟਾਲਾ ਵਿਖੇ ਹੋਇਆ ਵਿਸ਼ੇਸ਼ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 04, 2026 07:29 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤਾਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਗੁਰਮਤਿ ਜੀਵਨ ਨਾਲ ਜੋੜਨ ਦੇ ਉਦੇਸ਼ ਨਾਲ ਆਰੰਭੀ ਗਈ ‘ਚਲਦਾ ਵਹੀਰ ਗੁਰਮਤਿ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਲਹਿਰ’ ਤਹਿਤ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਅੱਚਲ ਸਾਹਿਬ (ਬਟਾਲਾ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕੀਤਾ।
ਸਮਾਗਮ ਸਮੇਂ ਵਿਸ਼ੇਸ਼ ਤੌਰ ’ਤੇ ਪਹੁੰਚੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਪਰਉਪਕਾਰ ਦੇ ਮਾਰਗ ’ਤੇ ਚੱਲਣ ਦੀ ਸੇਧ ਦਿੰਦੀ ਹੈ। ਗੁਰੂ ਸਾਹਿਬਾਨ ਵੱਲੋਂ ਦਰਸਾਏ ਜੀਵਨ ਮਾਰਗ ਨੂੰ ਅਪਣਾ ਕੇ ਮਨੁੱਖ ਆਪਣੇ ਜੀਵਨ ਨੂੰ ਆਤਮਿਕ ਪੱਖੋਂ ਉੱਚਾ ਚੁੱਕਣ ਦੇ ਨਾਲ-ਨਾਲ ਸਮਾਜ ਦੀ ਬਿਹਤਰੀ ਵਿੱਚ ਵੀ ਯੋਗਦਾਨ ਪਾ ਸਕਦਾ ਹੈ।
ਉਨ੍ਹਾਂ ਸੰਗਤਾਂ ਨੂੰ ਪ੍ਰੇਰਿਤ ਕੀਤਾ ਕਿ ਅੱਜ ਦੇ ਸਮੇਂ ਵਿੱਚ ਗੁਰਬਾਣੀ ਨਾਲ ਜੁੜਨਾ, ਬੱਚਿਆਂ ਨੂੰ ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਜੋੜਨਾ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਜੀਵਨ ਜਿਊਣਾ ਬੇਹੱਦ ਜ਼ਰੂਰੀ ਹੈ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣਾ ਸਿੱਖ ਜੀਵਨ ਦੀ ਅਹਿਮ ਪ੍ਰੇਰਨਾ ਹੈ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਪ੍ਰਚਾਰਕ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।
ਇਸੇ ਦੌਰਾਨ ਵੱਖ ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ 13 ਸਕੂਲਾਂ ਦੇ 820 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਦੋ ਭਾਗਾਂ ਵਿਚ ਹੋਏ ਦਸਤਾਰ ਮੁਕਾਬਲੇ ਦੌਰਾਨ ਪਹਿਲੇ ਭਾਗ ਵਿਚ ਕਾਕਾ ਨਵਜੋਤ ਸਿੰਘ ਪਹਿਲਾ, ਕਾਕਾ ਅਭੀਜੋਤ ਸਿੰਘ ਦੂਜਾ ਤੇ ਕਾਕਾ ਸਹਿਬਾਜ਼ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦੂਜੇ ਗਰੁੱਪ ਵਿਚ ਕਾਕਾ ਬਲਜੀਤ ਸਿੰਘ ਨੇ ਪਹਿਲਾ, ਕਾਕਾ ਕੁਲਜੀਤ ਸਿੰਘ ਨੇ ਦੂਜਾ ਅਤੇ ਕਾਕਾ ਸਹਿਜਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਹਲਕਾ ਇੰਚਾਰਜ ਸ. ਰਾਜਨਬੀਰ ਸਿੰਘ ਘੁਮਾਣ, ਸ੍ਰੀ ਨਰੇਸ਼ ਮਹਾਜਨ, ਓਐਸਡੀ ਸ. ਸਤਬੀਰ ਸਿੰਘ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਸ. ਮੇਜ਼ਰ ਸਿੰਘ ਅਰਜਨ ਮਾਂਗਾ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਸ. ਮਲਕੀਤ ਸਿੰਘ, ਸ. ਜਗਦੀਪ ਸਿੰਘ, ਸ. ਕੰਵਲਜੀਤ ਸਿੰਘ ਸੁਪਰਵਾਈਜ਼ਰ ਸ. ਭੁਪਿੰਦਰ ਸਿੰਘ ਬੁੱਟਰ, ਸ. ਮੋਹਨਜੀਤ ਸਿੰਘ, ਸ. ਹਰਬੰਸ ਸਿੰਘ, ਸ. ਨਰਿੰਦਰ ਸਿੰਘ ਸੇਖਵਾਂ, ਸ. ਬਲਰਾਜ ਸਿੰਘ, ਸ. ਜਸਵੰਤ ਸਿੰਘ ਤੁਗਲਵਾਲ, ਬਾਬਾ ਸੋਮਨਾਥ ਸਿੰਘ, ਸ. ਅਮਨਬੀਰ ਸਿੰਘ ਗੋਰਾਇਆ, ਸ. ਕੁਲਜੀਤ ਸਿੰਘ ਰੰਗੀਲਪੁਰ, ਸ. ਬਲਜੀਤ ਸਿੰਘ, ਸ. ਅਕਾਸ਼ਦੀਪ ਸਿੰਘ, ਸੂਬੇਦਾਰ ਸੁਖਜਿੰਦਰ ਸਿੰਘ ਕਾਦੀਆਂ, ਪ੍ਰਿੰਸੀਪਲ ਹਰਵਿੰਦਰ ਕੌਰ ਕਾਦੀਆਂ, ਬੀਬੀ ਬਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਨੇ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ‘ਆਪ’ ਸਰਕਾਰ ਨੂੰ ਘੇਰਿਆ

1984 ਦੇ ਸਿੱਖ ਕਤਲੇਆਮ 'ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ 'ਜ਼ਖ਼ਮ 84 ਦੇ' ਸੰਮੇਲਨ ਸ਼ੁਰੂ

ਯੂਕੇ ’ਚ ਰਾਇਲ ਏਅਰ ਫੋਰਸ ਅੰਦਰ ਪਾਇਲਟ ਬਨਣ ਵਾਲੇ ਸਿੱਖ ਜਵਾਨ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਜਪਾ ਦੀ ਛਾਪੇਮਾਰੀ ਅਤੇ ਧੱਕੇਸ਼ਾਹੀ ‘ਆਪ` ਨੂੰ ਨਹੀਂ ਰੋਕ ਸਕਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਤ ਦੀ ਸਹੂਲਤ ਅਤੇ ਨਿਰਵਿਘਨ ਪ੍ਰਬੰਧਾਂ ਦੀ ਸਮੀਖਿਆ ਲਈ ਹਰਪਾਲ ਸਿੰਘ ਚੀਮਾ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਕਰਮਚਾਰੀਆਂ ਦੇ ਮਹਿੰਗਾਈ ਭੱਤੇ ਦੇ ਬਕਾਏ ਦਾ ਭੁਗਤਾਨ ਨਾ ਕਰਨ 'ਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਦਾ ਨੋਟਿਸ

ਕਾਂਗਰਸ ਸਿੱਖ ਕਤਲੇਆਮ ਦੇ ਇਨਸਾਫ਼ ਦਾ ਜਵਾਬ ਦੇਵੇ : ਕੇਵਲ ਸਿੰਘ ਢਿੱਲੋਂ

1984 ਸਿੱਖ ਕਤਲੇਆਮ ਦੀ ਸੱਚਾਈ ਸਾਹਮਣੇ ਲਿਆਉਣ, ਚਾਰ ਦਹਾਕਿਆਂ ਦੀ ਕਾਨੂੰਨੀ ਲੜਾਈ ਅਤੇ ਪੀੜਤਾਂ ਦੇ ਮੁੜ ਵਸੇਬੇ ’ਤੇ ਹੋਵੇਗੀ ਚਰਚਾ

ਮੁੱਖ ਸਕੱਤਰ ਸਰਕਾਰ ਦੀ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਕਾਰਨ ਬਲੀ ਦਾ ਬੱਕਰਾ ਬਣ ਰਹੇ ਹਨ- ਗਿਆਨੀ ਹਰਪ੍ਰੀਤ ਸਿੰਘ