ਪੰਜਾਬ

ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਸਰਕਾਰੀ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ: ਪਰਗਟ ਸਿੰਘ

ਕੌਮੀ ਮਾਰਗ ਬਿਊਰੋ | November 05, 2026 07:22 PM

ਚੰਡੀਗੜ੍ਹ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ  ਪਰਗਟ ਸਿੰਘ ਨੇ ਪੰਜਾਬ ਪੀਸੀਐਸ ਮੁੱਖ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ’ਤੇ ਗੰਭੀਰ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ 331 ਅਸਾਮੀਆਂ ਲਈ 751 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ, ਪਰ ਨਤੀਜਿਆਂ ਤੋਂ ਬਾਅਦ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਸਬੰਧੀ ਜੋ ਸਵਾਲ ਉਠਾਏ ਜਾ ਰਹੇ ਹਨ, ਉਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਪਰਗਟ ਸਿੰਘ ਨੇ ਕਿਹਾ ਕਿ ਉਮੀਦਵਾਰਾਂ ਵੱਲੋਂ ਚਾਰ ਪ੍ਰੀਖਿਆ ਕੇਂਦਰਾਂ ਦੇ ਕੁਝ ਖ਼ਾਸ ਕਮਰਿਆਂ ਵਿੱਚੋਂ 10-11 ਉਮੀਦਵਾਰਾਂ ਦੀ ਚੋਣ, ਕੁਝ ਕਮਰਿਆਂ ਵਿੱਚ 40 ਫ਼ੀਸਦੀ ਤੋਂ ਵੱਧ ਉਮੀਦਵਾਰਾਂ ਦਾ ਸ਼ਾਰਟਲਿਸਟ ਹੋਣਾ, ਇੱਕ ਕੇਂਦਰ ਵਿੱਚ 24.21 ਫ਼ੀਸਦੀ ਅਤੇ ਦੂਜੇ ਕੇਂਦਰ ਦੇ ਇੱਕ ਕਮਰੇ ਵਿੱਚ ਸਿਰਫ਼ 2.89 ਫ਼ੀਸਦੀ ਚੋਣ ਦਰ ਹੋਣ ਵਰਗੇ ਅੰਕੜਿਆਂ ’ਤੇ ਸਵਾਲ ਉਠਾਏ ਜਾ ਰਹੇ ਹਨ। ਇਸ ਤੋਂ ਇਲਾਵਾ ਚੁਣੇ ਗਏ ਉਮੀਦਵਾਰਾਂ ਦੇ ਲਗਾਤਾਰ ਰੋਲ ਨੰਬਰ ਆਉਣ ਅਤੇ ਕਥਿਤ ਤੌਰ ’ਤੇ ਪ੍ਰੀਖਿਆ ਵਿੱਚ ਗੈਰ-ਹਾਜ਼ਰ ਉਮੀਦਵਾਰਾਂ ਦੇ ਰੋਲ ਨੰਬਰ ਚੋਣ ਸੂਚੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵੀ ਗੰਭੀਰ ਚਿੰਤਾ ਦਾ ਵਿਸ਼ਾ ਹਨ। ਇਨ੍ਹਾਂ ਸਾਰੇ ਸਵਾਲਾਂ ’ਤੇ ਪੀਪੀਐਸਸੀ ਨੂੰ ਤੱਥਾਂ ਸਮੇਤ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਕੁਝ ਉਮੀਦਵਾਰਾਂ ਦੀ ਚੋਣ ਜਾਂ ਪ੍ਰੀਖਿਆ ਦੇ ਨਤੀਜਿਆਂ ਤੱਕ ਸੀਮਤ ਨਹੀਂ ਹੈ, ਸਗੋਂ ਪੰਜਾਬ ਦੀ ਸਮੁੱਚੀ ਭਰਤੀ ਪ੍ਰਣਾਲੀ ਦੀ ਪਾਰਦਰਸ਼ਤਾ, ਨਿਰਪੱਖਤਾ ਅਤੇ ਭਰੋਸੇਯੋਗਤਾ ਨਾਲ ਜੁੜਿਆ ਹੋਇਆ ਹੈ। ਸਰਕਾਰੀ ਨੌਕਰੀਆਂ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਹਜ਼ਾਰਾਂ ਨੌਜਵਾਨ ਆਪਣੇ ਪਰਿਵਾਰਾਂ ਦੀਆਂ ਉਮੀਦਾਂ ਨਾਲ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ। ਅਜਿਹੇ ਵਿੱਚ ਚੋਣ ਪ੍ਰਕਿਰਿਆ ’ਤੇ ਸਵਾਲ ਉੱਠਣ ਨਾਲ ਨੌਜਵਾਨਾਂ ਦੇ ਭਰੋਸੇ ਨੂੰ ਠੇਸ ਪਹੁੰਚਦੀ ਹੈ।

ਪਰਗਟ ਸਿੰਘ ਨੇ ਮੰਗ ਕੀਤੀ ਕਿ ਪੀਪੀਐਸਸੀ ਦੇ ਚੇਅਰਮੈਨ ਜਨਤਕ ਤੌਰ ’ਤੇ ਸਾਹਮਣੇ ਆ ਕੇ ਸਾਰੇ ਸਵਾਲਾਂ ਦੇ ਜਵਾਬ ਦੇਣ ਅਤੇ ਪ੍ਰੀਖਿਆ ਕੇਂਦਰਾਂ ਤੇ ਕਮਰਿਆਂ ਅਨੁਸਾਰ ਚੋਣ ਦੇ ਅੰਕੜਿਆਂ, ਹਾਜ਼ਰੀ ਰਿਕਾਰਡ ਅਤੇ ਰੋਲ ਨੰਬਰਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਜਾਂਚ ਕਿਸੇ ਅਜਿਹੀ ਸੁਤੰਤਰ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ, ਜਿਸ ਦੀ ਨਿਰਪੱਖਤਾ ’ਤੇ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਦੇਣ ਲਈ ਵਚਨਬੱਧ ਹੈ? ਜੇਕਰ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸਹੀ ਹੈ ਤਾਂ ਸਰਕਾਰ ਅਤੇ ਪੀਪੀਐਸਸੀ ਨੂੰ ਤੱਥਾਂ ਸਮੇਤ ਸਥਿਤੀ ਸਪੱਸ਼ਟ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਇਨ੍ਹਾਂ ਸਵਾਲਾਂ ਦਾ ਜਵਾਬ ਦੇਵੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਏ।

ਸਰਦਾਰ  ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਕਿਸੇ ਦੀ ਸਿਫ਼ਾਰਸ਼ ਜਾਂ ਕਿਸੇ ਵਿਸ਼ੇਸ਼ ਵਿਵਸਥਾ ਦੀ ਨਹੀਂ, ਸਗੋਂ ਆਪਣੀ ਮਿਹਨਤ ਅਤੇ ਯੋਗਤਾ ਦੇ ਆਧਾਰ ’ਤੇ ਨੌਕਰੀ ਪ੍ਰਾਪਤ ਕਰਨ ਦੇ ਬਰਾਬਰ ਮੌਕੇ ਦੀ ਲੋੜ ਹੈ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਭਰਤੀ ਪ੍ਰਕਿਰਿਆ ’ਤੇ ਉੱਠਣ ਵਾਲੇ ਹਰ ਸਵਾਲ ਦਾ ਜਵਾਬ ਦੇਵੇ ਅਤੇ ਨੌਜਵਾਨਾਂ ਦਾ ਭਰੋਸਾ ਕਾਇਮ ਰੱਖੇ।

Have something to say? Post your comment

 
 
 

ਪੰਜਾਬ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਜਥੇਬੰਦੀ ਹੀ ਪੰਥ ਦੀ ਨੁਮਾਇੰਦਗੀ ਕਰੇਗੀ - ਗਿਆਨੀ ਹਰਪ੍ਰੀਤ ਸਿੰਘ

ਚੰਦੂਮਾਜਰਾ ਦੀ ਅਕਾਲੀ ਦਲ ’ਚ ਵਾਪਸੀ ਦਾ ਸਰਨਾ ਵੱਲੋਂ ਸਵਾਗਤ, ਹੋਰ ਆਗੂਆਂ ਨੂੰ ਵੀ ਕੀਤੀ ‘ਪੰਥ ਵਾਪਸੀ’ ਦੀ ਅਪੀਲ

ਪੰਜਾਬ ਵਿੱਚ ਪੀਪੀਐਸਸੀ ਮੇਨਜ਼ ਦੇ ਨਤੀਜਿਆਂ ਨੂੰ ਲੈ ਕੇ ਹੰਗਾਮਾ; ਭਾਜਪਾ ਨੇ ਧਾਂਦਲੀ ਦਾ ਦੋਸ਼ ਲਗਾਇਆ, ਕੀਤੀ ਸੀਬੀਆਈ ਜਾਂਚ ਦੀ ਮੰਗ 

ਪ੍ਰਮੁੱਖ ਜਨਤਕ ਅਦਾਰਿਆਂ ਵਿੱਚ ਸਸਤਾ, ਸਾਫ਼-ਸੁਥਰਾ ਅਤੇ ਘਰ ਵਰਗਾ ਭੋਜਨ ਪਰੋਸਿਆ ਜਾਵੇਗਾ: ਹਰਪਾਲ ਸਿੰਘ ਚੀਮਾ

ਈਡੀ ਨੇ ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨਦੀਪ ਅਰੋੜਾ ਦੇ ਦੋ ਘਰਾਂ 'ਤੇ ਛਾਪੇਮਾਰੀ ਕੀਤੀ

ਬਾਬਾ ਬਲਬੀਰ ਸਿੰਘ ਵੱਲੋਂ ਦੱਖਣੀ ਪ੍ਰਚਾਰ-ਪ੍ਰਸਾਰ ਲਹਿਰ ਯਾਤਰਾ ਦੀ ਸੰਪੂਰਨਤਾ ’ਤੇ ਸਮੂਹ ਸਿੱਖ ਜਥੇਬੰਦੀਆਂ, ਸੰਤ-ਮਹਾਂਪੁਰਖਾਂ ਅਤੇ ਸੰਗਤਾਂ ਦਾ ਧੰਨਵਾਦ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਨੇ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ‘ਆਪ’ ਸਰਕਾਰ ਨੂੰ ਘੇਰਿਆ

1984 ਦੇ ਸਿੱਖ ਕਤਲੇਆਮ 'ਤੇ ਫੋਟੋ ਪ੍ਰਦਰਸ਼ਨੀ ਨਾਲ ਭਾਜਪਾ ਦਾ 'ਜ਼ਖ਼ਮ 84 ਦੇ' ਸੰਮੇਲਨ ਸ਼ੁਰੂ