ਪੰਜਾਬ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਕੌਮੀ ਮਾਰਗ ਬਿਊਰੋ | November 05, 2026 07:29 PM

ਚੰਡੀਗੜ੍ਹ-ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ, ਸ੍ਰੀਮਤੀ ਅਨਿੰਦਿਤਾ ਮਿਤਰਾ ਆਈ.ਏ.ਐਸ. ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰਾਂ ਲਈ ਪਹੁੰਚਯੋਗਤਾ ਅਤੇ ਸਹੂਲਤਾਂ ਵਿੱਚ ਵਾਧਾ ਕਰਨਾ ਹੈ।

ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਪਹਿਲਾਂ ਰਾਜ ਵਿੱਚ 25, 332 ਪੋਲਿੰਗ ਸਟੇਸ਼ਨ ਸਨ। ਐਸ.ਐਸ.ਆਰ-2026 ਦੌਰਾਨ ਤਰਕਸੰਗਤ ਕਰਨ ਦੀ ਪ੍ਰਕਿਰਿਆ ਦੌਰਾਨ, ਵੋਟਰਾਂ ਦੀ ਗਿਣਤੀ ਅਤੇ ਭੂਗੋਲਿਕ ਪਹੁੰਚ ਨੂੰ ਧਿਆਨ ਵਿੱਚ ਰੱਖਦਿਆਂ 39 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਤਰਕਸੰਗਤ ਕਰਨ ਤੋਂ ਬਾਅਦ, ਹੁਣ ਪੰਜਾਬ ਰਾਜ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 25, 371 ਹੋ ਗਈ ਹੈ।

ਸਾਰੇ ਨਵੇਂ ਬਣਾਏ ਗਏ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਸਬੰਧਤ ਚੋਣ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਕੀਤਾ ਗਿਆ ਹੈ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਪ੍ਰਸਤਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ।

Have something to say? Post your comment

 
 
 

ਪੰਜਾਬ

ਪੁਸਤਕ ‘ਚੁਰਾਸੀਨਾਮਾ’ ਦਾ ਹੋਇਆ ਲੋਕ ਅਰਪਣ ਸਮਾਗਮ

ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਸਰਕਾਰੀ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ: ਪਰਗਟ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਜਥੇਬੰਦੀ ਹੀ ਪੰਥ ਦੀ ਨੁਮਾਇੰਦਗੀ ਕਰੇਗੀ - ਗਿਆਨੀ ਹਰਪ੍ਰੀਤ ਸਿੰਘ

ਚੰਦੂਮਾਜਰਾ ਦੀ ਅਕਾਲੀ ਦਲ ’ਚ ਵਾਪਸੀ ਦਾ ਸਰਨਾ ਵੱਲੋਂ ਸਵਾਗਤ, ਹੋਰ ਆਗੂਆਂ ਨੂੰ ਵੀ ਕੀਤੀ ‘ਪੰਥ ਵਾਪਸੀ’ ਦੀ ਅਪੀਲ

ਪੰਜਾਬ ਵਿੱਚ ਪੀਪੀਐਸਸੀ ਮੇਨਜ਼ ਦੇ ਨਤੀਜਿਆਂ ਨੂੰ ਲੈ ਕੇ ਹੰਗਾਮਾ; ਭਾਜਪਾ ਨੇ ਧਾਂਦਲੀ ਦਾ ਦੋਸ਼ ਲਗਾਇਆ, ਕੀਤੀ ਸੀਬੀਆਈ ਜਾਂਚ ਦੀ ਮੰਗ 

ਪ੍ਰਮੁੱਖ ਜਨਤਕ ਅਦਾਰਿਆਂ ਵਿੱਚ ਸਸਤਾ, ਸਾਫ਼-ਸੁਥਰਾ ਅਤੇ ਘਰ ਵਰਗਾ ਭੋਜਨ ਪਰੋਸਿਆ ਜਾਵੇਗਾ: ਹਰਪਾਲ ਸਿੰਘ ਚੀਮਾ

ਈਡੀ ਨੇ ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨਦੀਪ ਅਰੋੜਾ ਦੇ ਦੋ ਘਰਾਂ 'ਤੇ ਛਾਪੇਮਾਰੀ ਕੀਤੀ

ਬਾਬਾ ਬਲਬੀਰ ਸਿੰਘ ਵੱਲੋਂ ਦੱਖਣੀ ਪ੍ਰਚਾਰ-ਪ੍ਰਸਾਰ ਲਹਿਰ ਯਾਤਰਾ ਦੀ ਸੰਪੂਰਨਤਾ ’ਤੇ ਸਮੂਹ ਸਿੱਖ ਜਥੇਬੰਦੀਆਂ, ਸੰਤ-ਮਹਾਂਪੁਰਖਾਂ ਅਤੇ ਸੰਗਤਾਂ ਦਾ ਧੰਨਵਾਦ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ

ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਨੇ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ‘ਆਪ’ ਸਰਕਾਰ ਨੂੰ ਘੇਰਿਆ