ਪੰਜਾਬ

ਜਾਰਜੀਆ ’ਚ ਪਹਿਲੇ ਸਿੱਖ ਕਾਂਗਰਸਮੈਨ ਬਣੇ ਜਯੋਤ ਸਿੰਘ ਨੂੰ ਬਾਬਾ ਬਲਬੀਰ ਸਿੰਘ ਵੱਲੋਂ ਸ਼ੁਭਕਾਮਨਾਵਾਂ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 05, 2026 07:37 PM


ਅੰਮ੍ਰਿਤਸਰ-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਅਮਰੀਕਾ ਦੇ ਜਾਰਜੀਆ ਸੂਬੇ ਵਿੱਚ ਪਹਿਲੇ ਸਿੱਖ ਕਾਂਗਰਸਮੈਨ ਬਣਨ ’ਤੇ ਜਯੋਤ ਸਿੰਘ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਹ ਸਮੁੱਚੀ ਸਿੱਖ ਕੌਮ ਲਈ ਬੇਹੱਦ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਸਿੱਖ ਆਪਣੀ ਮਿਹਨਤ, ਲਿਆਕਤ, ਲਗਨ ਅਤੇ ਯੋਗਤਾ ਸਦਕਾ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਹੇ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਅਹੁਦਿਆਂ ਤੱਕ ਪਹੁੰਚ ਕੇ ਕੌਮ ਦਾ ਨਾਮ ਰੌਸ਼ਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜਯੋਤ ਸਿੰਘ ਨੇ ਆਪਣੀ ਮਿਹਨਤ, ਸੂਝ-ਬੂਝ ਅਤੇ ਲੋਕਾਂ ਦੇ ਭਰੋਸੇ ਸਦਕਾ ਇਹ ਮੁਕਾਮ ਹਾਸਲ ਕਰਕੇ ਸਿੱਖ ਭਾਈਚਾਰੇ ਦਾ ਮਾਣ ਵਧਾਇਆ ਹੈ। ਇਹ ਪ੍ਰਾਪਤੀ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਨੌਜਵਾਨਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਜਯੋਤ ਸਿੰਘ ਆਪਣੇ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਲੋਕਾਂ ਦੀ ਸੇਵਾ ਕਰਨਗੇ ਅਤੇ ਸਿੱਖ ਭਾਈਚਾਰੇ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਗੇ। ਅੰਤ ਵਿੱਚ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਜਯੋਤ ਸਿੰਘ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਮੁੜ ਵਧਾਈ ਦਿੰਦਿਆਂ ਉਨ੍ਹਾਂ ਦੀ ਚੜ੍ਹਦੀ ਕਲਾ, ਸਿਹਤਯਾਬੀ ਅਤੇ ਭਵਿੱਖ ਵਿੱਚ ਹੋਰ ਸਫਲਤਾਵਾਂ ਲਈ ਅਰਦਾਸ ਕੀਤੀ।

Have something to say? Post your comment

 
 
 

ਪੰਜਾਬ

ਪੁਸਤਕ ‘ਚੁਰਾਸੀਨਾਮਾ’ ਦਾ ਹੋਇਆ ਲੋਕ ਅਰਪਣ ਸਮਾਗਮ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਅਤੇ ਸਰਕਾਰੀ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ: ਪਰਗਟ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਜਥੇਬੰਦੀ ਹੀ ਪੰਥ ਦੀ ਨੁਮਾਇੰਦਗੀ ਕਰੇਗੀ - ਗਿਆਨੀ ਹਰਪ੍ਰੀਤ ਸਿੰਘ

ਚੰਦੂਮਾਜਰਾ ਦੀ ਅਕਾਲੀ ਦਲ ’ਚ ਵਾਪਸੀ ਦਾ ਸਰਨਾ ਵੱਲੋਂ ਸਵਾਗਤ, ਹੋਰ ਆਗੂਆਂ ਨੂੰ ਵੀ ਕੀਤੀ ‘ਪੰਥ ਵਾਪਸੀ’ ਦੀ ਅਪੀਲ

ਪੰਜਾਬ ਵਿੱਚ ਪੀਪੀਐਸਸੀ ਮੇਨਜ਼ ਦੇ ਨਤੀਜਿਆਂ ਨੂੰ ਲੈ ਕੇ ਹੰਗਾਮਾ; ਭਾਜਪਾ ਨੇ ਧਾਂਦਲੀ ਦਾ ਦੋਸ਼ ਲਗਾਇਆ, ਕੀਤੀ ਸੀਬੀਆਈ ਜਾਂਚ ਦੀ ਮੰਗ 

ਪ੍ਰਮੁੱਖ ਜਨਤਕ ਅਦਾਰਿਆਂ ਵਿੱਚ ਸਸਤਾ, ਸਾਫ਼-ਸੁਥਰਾ ਅਤੇ ਘਰ ਵਰਗਾ ਭੋਜਨ ਪਰੋਸਿਆ ਜਾਵੇਗਾ: ਹਰਪਾਲ ਸਿੰਘ ਚੀਮਾ

ਈਡੀ ਨੇ ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨਦੀਪ ਅਰੋੜਾ ਦੇ ਦੋ ਘਰਾਂ 'ਤੇ ਛਾਪੇਮਾਰੀ ਕੀਤੀ

ਬਾਬਾ ਬਲਬੀਰ ਸਿੰਘ ਵੱਲੋਂ ਦੱਖਣੀ ਪ੍ਰਚਾਰ-ਪ੍ਰਸਾਰ ਲਹਿਰ ਯਾਤਰਾ ਦੀ ਸੰਪੂਰਨਤਾ ’ਤੇ ਸਮੂਹ ਸਿੱਖ ਜਥੇਬੰਦੀਆਂ, ਸੰਤ-ਮਹਾਂਪੁਰਖਾਂ ਅਤੇ ਸੰਗਤਾਂ ਦਾ ਧੰਨਵਾਦ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ; ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਦਾ ਵਾਧਾ