ਪੰਜਾਬ

ਬੰਦੀ ਛੋੜ ਦਿਵਸ ਨੂੰ ਸਮਰਪਿਤ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਤੋਂ ਧਾਰਮਿਕ ਸਮਾਗਮਾਂ  ਤਿਆਰੀਆਂ ਆਰੰਭ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 06, 2026 09:20 PM

ਅੰਮ੍ਰਿਤਸਰ ਸਾਹਿਬ- ਸਿੱਖ ਕੌਮ ਦੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਵਾਲੇ ਪਵਿੱਤਰ ਦਿਹਾੜੇ ਬੰਦੀ ਛੋੜ ਦਿਵਸ ਨੂੰ ਮੁੱਖ ਰੱਖਦਿਆਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਵਿਖੇ ਧਾਰਮਿਕ ਸਮਾਗਮਾਂ ਅਤੇ ਖ਼ਾਲਸਾਈ ਰਵਾਇਤਾਂ ਅਨੁਸਾਰ ਸਮਾਗਮਾਂ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਦਿਹਾੜਾ ਹੈ। ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਆਪਣੀ ਰਿਹਾਈ ਸਮੇਂ ਆਪਣੇ ਨਾਲ ਕੈਦ 52 ਹਿੰਦੂ ਰਾਜਿਆਂ ਨੂੰ ਵੀ ਰਿਹਾਅ ਕਰਵਾਇਆ ਸੀ। ਗੁਰੂ ਸਾਹਿਬ ਜੀ ਦੇ ਇਸ ਮਹਾਨ ਪਰਉਪਕਾਰ ਅਤੇ ਨਿਆਂ, ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਸੰਦੇਸ਼ ਦੀ ਯਾਦ ਵਿੱਚ ਸਿੱਖ ਸੰਗਤਾਂ ਵੱਲੋਂ ਇਹ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸੇ ਪਾਵਨ ਦਿਹਾੜੇ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਜਾਂਦੀ ਹੈ ਅਤੇ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੀਆਂ ਹਨ।

ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ 6 ਤਾਰੀਖ਼ ਨੂੰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਅਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। 8 ਤਾਰੀਖ਼ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ, ਕਥਾਵਾਚਕ ਅਤੇ ਧਾਰਮਿਕ ਸ਼ਖ਼ਸੀਅਤਾਂ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੀਆਂ ਅਤੇ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਉਣਗੀਆਂ।

ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਸਿੱਖ ਪੰਥ ਦੀਆਂ ਪੁਰਾਤਨ ਰਵਾਇਤਾਂ ਅਤੇ ਮਰਿਆਦਾ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਜਾਵੇਗੀ। ਇਸ ਉਪਰੰਤ ਖ਼ਾਲਸਾ ਪੰਥ ਵੱਲੋਂ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਧਿਆ ਸਮੇਂ ਦਸਮ ਪਾਤਸ਼ਾਹ ਜੀ ਦੀ ਪਾਵਨ ਬਾਣੀ ਦੇ ਸਵੱਈਆਂ ਦਾ ਜਾਪ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ 9 ਤਾਰੀਖ਼ ਨੂੰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ, ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਤੋਂ ਖ਼ਾਲਸਾ ਪੰਥ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ਹੇਠ ਸਮੁੱਚੇ ਨਿਹੰਗ ਸਿੰਘ ਤਰਨਾ ਦਲ ਵੱਲੋਂ ਵਿਸ਼ਾਲ ਮਹੱਲਾ ਸਜਾਇਆ ਜਾਵੇਗਾ। ਇਸ ਮਹੱਲੇ ਵਿੱਚ ਨਿਹੰਗ ਸਿੰਘਾਂ ਵੱਲੋਂ ਘੋੜ-ਦੌੜਾਂ, ਨੇਜ਼ਾਬਾਜ਼ੀ, ਸ਼ਸਤਰ ਵਿਦਿਆ ਅਤੇ ਗਤਕੇ ਦੇ ਜੌਹਰ ਵਿਖਾਏ ਜਾਣਗੇ। ਖ਼ਾਲਸਾਈ ਰਵਾਇਤਾਂ ਦੇ ਪ੍ਰਤੀਕ ਇਹ ਜੰਗਜੂ ਕਰਤੱਬ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ ਅਤੇ ਸਿੱਖ ਕੌਮ ਦੀ ਪੁਰਾਤਨ ਵਿਰਾਸਤ, ਬਹਾਦਰੀ, ਸੂਰਬੀਰਤਾ ਤੇ ਸ਼ਸਤਰ ਕਲਾ ਦੀ ਅਮੀਰ ਪਰੰਪਰਾ ਨੂੰ ਉਜਾਗਰ ਕਰਨਗੇ। ਬਾਬਾ ਬਲਬੀਰ ਸਿੰਘ ਨੇ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਬੰਦੀ ਛੋੜ ਦਿਵਸ ਦੇ ਇਨ੍ਹਾਂ ਪਵਿੱਤਰ ਸਮਾਗਮਾਂ ਅਤੇ ਮਹੱਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਅੰਮ੍ਰਿਤਸਰ ਸਾਹਿਬ ਦੀ ਪਾਵਨ ਧਰਤੀ ਵਿਖੇ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਅਤੇ ਖ਼ਾਲਸਾਈ ਰਵਾਇਤਾਂ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਦੇ ਪਾਤਰ ਬਣਨ।

ਸ੍ਰੀ ਅਖੰਡ ਪਾਠ ਸਾਹਿਬ ਅਰੰਭਤਾ ਸਮੇਂ ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ, ਬਾਬਾ ਮੱਘਰ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ, ਬਾਬ ਮਨੋਜ ਸਿੰਘ, ਸ. ਸਾਹਿਬ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਮੁੜ ਹੋਏ ਬਾਦਲ ਅਕਾਲੀ ਦਲ ਵਿੱਚ ਸ਼ਾਮਿਲ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਚਿੰਤਾ ਦਾ ਪ੍ਰਗਟਾਵਾ

3 ਲੱਖ ਵੋਟਰ ਡੇਰਾਬਸੀ ਵਿਧਾਨ ਸਭਾ ਦਾ ਕਰਨਗੇ ਫੈਸਲਾ- ਮੁਕਾਬਲਾ ਹੋਊਗਾ ਚਾਰਕੋਣਾ

ਕਰਮਭੂਮੀ ਐਕਸਪ੍ਰੈਸ ਦੇ ਚਾਰ ਡੱਬਿਆਂ ਨੂੰ ਅੱਗ ਲੱਗ ਗਈ, ਜਿਸ ਕਾਰਨ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ

ਭਾਜਪਾ ਛਾਪੇਮਾਰੀ ਅਤੇ ਅਹੁਦਿਆਂ ਦਾ ਲਾਲਚ ਦੇ ਕੇ 'ਆਪ' ਵਿਧਾਇਕਾਂ ਨੂੰ ਤੋੜਨਾ ਚਾਹੁੰਦੀ ਹੈ: ਹਰਪਾਲ ਸਿੰਘ ਚੀਮਾ

ਪੀ.ਪੀ.ਐਸ.ਸੀ.ਵੱਲੋਂ ਆਪਣੇ ਆਪ ਨੂੰ ਦਿੱਤੀ ਗਈ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਮਹਿਜ਼ ਇੱਕ ਦਿਖਾਵਾ: ਕੇਵਲ ਸਿੰਘ ਢਿੱਲੋਂ

ਪੰਜਾਬ ਵਿੱਚ ਆਪਣੀ ਯਕੀਨੀ ਹਾਰ ਦੇ ਡਰੋਂ ਭਾਜਪਾ ਗੰਦੀ ਰਾਜਨੀਤੀ 'ਤੇ ਉੱਤਰ ਆਈ ਹੈ; ਲੋਕ ਮੂੰਹ ਤੋੜ ਜਵਾਬ ਦੇਣਗੇ: ਡਾ. ਅਮਨਦੀਪ ਕੌਰ ਅਰੋੜਾ

ਐਮਐਲਏ ਕੁਲਵੰਤ ਸਿੰਘ ਨੇ 396 ਬਸਿੰਦਿਆਂ ਨੂੰ ਵੰਡੇ ਪ੍ਰਾਪਰਟੀ ਕਾਰਡ

ਜਾਰਜੀਆ ’ਚ ਪਹਿਲੇ ਸਿੱਖ ਕਾਂਗਰਸਮੈਨ ਬਣੇ ਜਯੋਤ ਸਿੰਘ ਨੂੰ ਬਾਬਾ ਬਲਬੀਰ ਸਿੰਘ ਵੱਲੋਂ ਸ਼ੁਭਕਾਮਨਾਵਾਂ

ਪੁਸਤਕ ‘ਚੁਰਾਸੀਨਾਮਾ’ ਦਾ ਹੋਇਆ ਲੋਕ ਅਰਪਣ ਸਮਾਗਮ