ਪੰਜਾਬ

ਰੈਗੂਲਰ ਕੀਤੇ ਗਏ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | November 07, 2026 07:00 PM

ਚੰਡੀਗੜ੍ਹ-ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6, 507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1, 007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।

ਇਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਦੀਵਾਲੀ ਦੇ ਸ਼ੁਭ ਮੌਕੇ 'ਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਵੱਡੇ ਲਾਭ ਦਾ ਐਲਾਨ ਕੀਤਾ ਹੈ। ਸਰਕਾਰ ਨੇ 6, 507 ਕੰਪਿਊਟਰ ਅਧਿਆਪਕਾਂ (ਪਿਕਟਸ) ਲਈ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਹ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।"

ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1, 007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਸੁਰੱਖਿਆ ਪ੍ਰਦਾਨ ਕਰੇਗਾ।"

ਉਨ੍ਹਾਂ ਦੱਸਿਆ, "ਸੂਬਾ ਸਰਕਾਰ ਨੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅਸੀਂ ਉਨ੍ਹਾਂ ਨੂੰ ਸੁਰੱਖਿਅਤ ਭਵਿੱਖ ਪ੍ਰਦਾਨ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਉਨ੍ਹਾਂ ਨੂੰ ਉਹ ਲਾਭ ਮਿਲਣ, ਜਿਨ੍ਹਾਂ ਦੇ ਉਹ ਹੱਕਦਾਰ ਹਨ।"

ਦੀਵਾਲੀ ਦੇ ਪਵਿੱਤਰ ਤਿਉਹਾਰ 'ਤੇ ਸਭ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਰੌਸ਼ਨੀਆਂ ਦਾ ਇਹ ਤਿਉਹਾਰ ਪੰਜਾਬ ਭਰ ਦੇ ਹਰ ਘਰ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।"

 

Have something to say? Post your comment

 
 
 

ਪੰਜਾਬ

ਬੰਦੀ ਛੋੜ ਦਿਵਸ- ਦੀਵਾਲੀ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ-ਬਾਬਾ ਬਲਬੀਰ ਸਿੰਘ

ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚਲੀ ਸ਼ਬਦ ਚੌਂਕੀ ਦਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਨਿੱਘਾ ਸਵਾਗਤ

ਬਰਿੰਦਰ ਕੁਮਾਰ ਗੋਇਲ ਵੱਲੋਂ ਗੋਆ ਵਿਖੇ ਕੌਮੀ ਖਣਨ ਸੰਮੇਲਨ ਦੌਰਾਨ ਪੰਜਾਬ ਦੇ ਹਿੱਤਾਂ ਦੀ ਜੋਰਦਾਰ ਪੈਰਵੀ

ਅਗਲੀ ਗੱਲਬਾਤ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਦੇ ਸਤਿਕਾਰ ਐਕਟ ਦੇ ਅਮਲ ’ਤੇ ਮੁਕੰਮਲ ਰੋਕ ਲਗਾਉਣ ਲਈ ਕਿਹਾ

ਪਟਾਕਿਆਂ ਦੇ ਹਾਦਸਿਆਂ ਦੇ ਉਪਚਾਰ ਲਈ ਪੀਜੀਆਈ ਤਿਆਰ- ਪ੍ਰੋ. ਅਤੁਲ ਪਰਾਸ਼ਰ

ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ ਦਾ ਮੁੱਖ ਮੰਤਰੀ ਮਾਨ ਦਾ ਸੁਪਨਾ ਹੋਇਆ ਸਾਕਾਰ

ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਮੁੜ ਹੋਏ ਬਾਦਲ ਅਕਾਲੀ ਦਲ ਵਿੱਚ ਸ਼ਾਮਿਲ

ਬੰਦੀ ਛੋੜ ਦਿਵਸ ਨੂੰ ਸਮਰਪਿਤ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਤੋਂ ਧਾਰਮਿਕ ਸਮਾਗਮਾਂ  ਤਿਆਰੀਆਂ ਆਰੰਭ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਚਿੰਤਾ ਦਾ ਪ੍ਰਗਟਾਵਾ

3 ਲੱਖ ਵੋਟਰ ਡੇਰਾਬਸੀ ਵਿਧਾਨ ਸਭਾ ਦਾ ਕਰਨਗੇ ਫੈਸਲਾ- ਮੁਕਾਬਲਾ ਹੋਊਗਾ ਚਾਰਕੋਣਾ