ਧਰਮ

ਬੰਦੀ ਛੋੜ ਦਿਵਸ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਤੇ ਹੱਕ-ਸੱਚ ਲਈ ਖੜ੍ਹਨ ਦੀ ਪ੍ਰੇਰਣਾ ਦਿੰਦਾ ਹੈ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 07, 2026 07:03 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਮਾਨਵਤਾ ਦੀ ਆਜ਼ਾਦੀ, ਪਰਉਪਕਾਰ ਅਤੇ ਹੱਕ-ਸੱਚ ਲਈ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।
ਆਪਣੇ ਵਧਾਈ ਸੰਦੇਸ਼ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਦੀ ਕੈਦ ਵਿੱਚੋਂ ਆਪਣੇ ਨਾਲ 52 ਰਾਜਿਆਂ ਨੂੰ ਰਿਹਾਅ ਕਰਵਾਉਣਾ ਵਿਸ਼ਵ ਇਤਿਹਾਸ ਅੰਦਰ ਪਰਉਪਕਾਰ, ਨਿਆਂ ਅਤੇ ਮਾਨਵਤਾ ਦੇ ਭਲੇ ਦੀ ਵਿਲੱਖਣ ਮਿਸਾਲ ਹੈ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਦਾ ਸੰਦੇਸ਼ ਸਿਰਫ਼ ਆਪਣੀ ਆਜ਼ਾਦੀ ਤੱਕ ਸੀਮਤ ਨਹੀਂ, ਸਗੋਂ ਦੂਜਿਆਂ ਨੂੰ ਵੀ ਬੰਧਨਾਂ ਤੋਂ ਮੁਕਤ ਕਰਵਾਉਣ ਅਤੇ ਹਰ ਮਨੁੱਖ ਦੇ ਹੱਕਾਂ ਦੀ ਰਾਖੀ ਕਰਨ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਪਾਵਨ ਦਿਹਾੜੇ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਂਦਿਆਂ ਗੁਰਬਾਣੀ ਨਾਲ ਜੁੜਨ ਅਤੇ ਸੇਵਾ, ਸਿਮਰਨ ਤੇ ਪਰਉਪਕਾਰ ਦੀ ਭਾਵਨਾ ਨੂੰ ਹੋਰ ਪ੍ਰਪੱਕ ਕਰਨ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਜਿੱਥੇ ਅਸੀਂ ਆਪਣੇ ਆਲੇ-ਦੁਆਲੇ ਨੂੰ ਰੁਸ਼ਨਾਉਣਾ ਹੈ, ਉੱਥੇ ਹੀ ਗੁਰਬਾਣੀ ਜਾਪ ਅਤੇ ਗੁਰਮਤਿ ਵਿਚਾਰਾਂ ਰਾਹੀਂ ਆਪਣੇ ਮਨਾਂ ਨੂੰ ਵੀ ਰੌਸ਼ਨ ਕਰਨਾ ਹੈ।
ਜਿਕਰਯੋਗ ਹੈ ਕਿ 8 ਨਵੰਬਰ ਨੂੰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ। ਇਸ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਵੀ ਚੱਲ ਰਹੇ ਹਨ, ਜੋ 9 ਨਵੰਬਰ ਤੱਕ ਜਾਰੀ ਰਹਿਣਗੇ। ਇਸੇ ਤਰ੍ਹਾਂ ਬੰਦੀ ਛੋੜ ਦਿਵਸ ਮੌਕੇ 8 ਨਵੰਬਰ ਸਾਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

 

Have something to say? Post your comment

 
 
 

ਧਰਮ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ

ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ

ਸਿੱਖ ਮਿਸ਼ਨ ਦਿੱਲੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ

ਕਾਲਕਾ ਅਤੇ ਕਾਹਲੋਂ ਵੱਲੋਂ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ 'ਤੇ ਵਧਾਈਆਂ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

ਧੂਮ ਧਾਮ ਨਾਲ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਰੇ ਦੇਸ਼ ਵਿੱਚ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ