ਨੈਸ਼ਨਲ

ਕਰਤਾਰਪੁਰ ਲਾਂਘਾ ਲਗਾਤਾਰ ਬੰਦ ਰਹਿਣ 'ਤੇ ਸਿੱਖ ਸੰਗਤ 'ਚ ਭਾਰੀ ਰੋਸ, ਸਤਨਾਮ ਸਿੰਘ ਗੰਭੀਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 07, 2026 07:13 PM

ਨਵੀਂ ਦਿੱਲੀ - ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ (ਪਾਕਿਸਤਾਨ) ਲਈ ਸਿੱਖ ਸ਼ਰਧਾਲੂਆਂ ਦੀ ਆਵਾਜਾਈ ਵਾਲਾ 'ਕਰਤਾਰਪੁਰ ਲਾਂਘਾ' ਮਈ 2025 ਤੋਂ ਅਨਿਸ਼ਚਿਤ ਸਮੇਂ ਲਈ ਬੰਦ ਰਹਿਣ ਕਾਰਨ ਭਾਰਤ ਅਤੇ ਦੁਨੀਆ ਭਰ ਦੀ ਸਿੱਖ ਸੰਗਤ ਵਿੱਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੂਰਬੀ ਭਾਰਤ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਸਤਨਾਮ ਸਿੰਘ ਗੰਭੀਰ ਨੇ ਕਿਹਾ ਕਿ ਬਿਨਾਂ ਵੀਜ਼ਾ ਧਾਰਮਿਕ ਦਰਸ਼ਨਾਂ ਲਈ ਸ਼ੁਰੂ ਕੀਤਾ ਗਿਆ ਇਹ ਲਾਂਘਾ ਬੰਦ ਹੋਣ ਕਾਰਨ ਹਜ਼ਾਰਾਂ ਸ਼ਰਧਾਲੂ ਆਪਣੇ ਪਵਿੱਤਰ ਧਾਰਮਿਕ ਅਸਥਾਨ ਦੇ ਦਰਸ਼ਨਾਂ ਤੋਂ ਵਾਂਝੇ ਹੋ ਰਹੇ ਹਨ। ਪੰਜਾਬ ਸਰਕਾਰ ਅਤੇ ਸਥਾਨਕ ਲੋਕ ਇਸ ਮੁੱਦੇ 'ਤੇ ਲਗਾਤਾਰ ਆਵਾਜ਼ ਉਠਾ ਰਹੇ ਹਨ, ਪਰ ਲਾਂਘਾ ਖੋਲ੍ਹਣ ਦਾ ਅੰਤਿਮ ਫੈਸਲਾ ਕੇਂਦਰ ਸਰਕਾਰ ਦੇ ਹੱਥ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੱਤਾ ਜਾ ਰਿਹਾ ਹੈ, ਪਰ ਧਾਰਮਿਕ ਆਜ਼ਾਦੀ ਇੱਕ ਬੁਨਿਆਦੀ ਮਨੁੱਖੀ ਅਧਿਕਾਰ ਹੈ। ਓਨ੍ਹਾ ਕਿਹਾ ਸੁਰੱਖਿਆ ਕਾਰਨਾਂ ਦੇ ਨਾਂ 'ਤੇ ਧਾਰਮਿਕ ਦਰਸ਼ਨਾਂ 'ਤੇ ਪੂਰਨ ਰੋਕ ਲਗਾਉਣ ਦੀ ਬਜਾਏ ਪੁਖ਼ਤਾ ਸੁਰੱਖਿਆ ਇੰਤਜ਼ਾਮ ਅਤੇ ਸਪੱਸ਼ਟ ਨਿਯਮ-ਸ਼ਰਤਾਂ ਤੈਅ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਦੋਵਾਂ ਦੇਸ਼ਾਂ ਨੂੰ ਸਿਆਸੀ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਕੂਟਨੀਤਕ ਗੱਲਬਾਤ ਰਾਹੀਂ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਹ ਪਵਿੱਤਰ ਅਸਥਾਨ ਹੈ, ਜਿੱਥੇ ਉਹਨਾਂ ਨੇ ਆਪਣੇ ਜੀਵਨ ਦੇ ਅੰਤਿਮ ਸਾਲ ਬਿਤਾਏ ਸਨ। ਇਹ ਲਾਂਘਾ ਦੋਹਾਂ ਦੇਸ਼ਾਂ ਵਿਚਾਲੇ ਧਾਰਮਿਕ ਆਸਥਾ ਅਤੇ ਆਪਸੀ ਵਿਸ਼ਵਾਸ ਦਾ ਇੱਕ ਵੱਡਾ ਜ਼ਰੀਆ ਬਣਿਆ ਸੀ।

Have something to say? Post your comment

 
 
 

ਨੈਸ਼ਨਲ

ਕਤਲ ਦੇ ਹਥਿਆਰ ਨੂੰ ਕਿਰਪਾਨ ਦੱਸਣ ਵਿਰੁੱਧ ਸਿੱਖ ਫੈਡਰੇਸ਼ਨ ਯੂ.ਕੇ. ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਲਾਕਾਤ ਦੀ ਚੁਣੌਤੀ

ਪਰਿਵਾਰਕ ਏਕਤਾ ਦੀ ਪੇਸ਼ ਕੀਤੀ ਅਨੋਖੀ ਮਿਸਾਲ, ਚਾਰ ਪੀੜ੍ਹੀਆਂ ਦੇ 250 ਪਰਿਵਾਰਕ ਮੈਂਬਰਾਂ ਨੂੰ ਇੱਕ ਮੰਚ ’ਤੇ ਲਿਆਏ ਗੁਰਵਿੰਦਰ ਸਿੰਘ ਬਾਵਾ

ਪੰਜਾਬ ਦੇ ਸਰੋਤਾਂ ’ਤੇ ਪ੍ਰਵਾਸੀਆਂ ਦਾ ਵਧਦਾ ਬੋਝ ਚਿੰਤਾਜਨਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਦੀ ਮੰਗ:  ਰਤਿੰਦਰ ਸਿੰਘ ਇੰਦੌਰ

ਸ਼ੂਟਰ ਹੈਰੀ ਬਾਕਸਰ ਨੂੰ ਅਮਰੀਕਾ ਤੋਂ ਭਾਰਤ ਵਾਪਸ ਲਿਆਉਣ ਵਿੱਚ ਕਈ ਮਹੀਨੇ ਲੱਗ ਸਕਦੇ ਹਨ- ਜਾਂਚ ਏਜੰਸੀਆਂ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁਕੱਦਮੇ ਸੰਸਥਾਗਤ ਧੋਖਾਧੜੀ ਵਜੋਂ ਚਲਾਏ ਗਏ: ਸਾਬਕਾ ਜੱਜ

ਸਰਕਾਰ ਨੇ ਅਗਨੀਵੀਰ ਯੋਜਨਾ 'ਤੇ ਫੈਸਲਾ ਉਲਟਾ ਕੇ ਗਲਤੀ ਮੰਨੀ, ਰਾਹੁਲ ਗਾਂਧੀ ਸਹੀ ਸਾਬਤ ਹੋਏ: ਸਚਿਨ ਪਾਇਲਟ

ਡੀਏ ਬਕਾਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਰਾਹਤ, ਸੁਪਰੀਮ ਕੋਰਟ ਨੇ ਮਾਣਹਾਨੀ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ

1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਪੀੜਤ ਨਿਰਪ੍ਰੀਤ ਕੌਰ ਨੇ 1 ਨਵੰਬਰ ਨੂੰ "ਕਾਲਾ ਦਿਵਸ" ਵਜੋਂ ਮਨਾਉਣ ਦੀ ਕੀਤੀ ਮੰਗ

ਬੀਜੇਪੀ-ਆਰ.ਐਸ.ਐਸ ਵੱਲੋਂ ਘੱਟ ਗਿਣਤੀ ਕੌਮਾਂ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਕੇ ਢਹਿ-ਢੇਰੀ ਕਰਨਾ, ਵਿਸਫੋਟਕ - ਮਾਨ

ਪਰਮਿੰਦਰ ਸਿੰਘ ਪਾਗਲੀ ਬਣੇ ਵਾਰਿਸ ਪੰਜਾਬ ਕੈਨੇਡਾ ਈਸਟ ਦੇ ਪ੍ਰਧਾਨ, ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਵੱਲੋਂ ਸਵਾਗਤ