ਪੰਜਾਬ

ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚਲੀ ਸ਼ਬਦ ਚੌਂਕੀ ਦਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਨਿੱਘਾ ਸਵਾਗਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 07, 2026 07:18 PM


ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਿਲ੍ਹਾ ਗਵਾਲੀਅਰ ਦੇ ਗੁ: ਬੰਦੀ ਛੋੜ ਸਾਹਿਬ ਤੋਂ ਦਰਸ਼ਨ ਕਰਕੇ ਵਾਪਿਸ ਗੁਰੂ ਨਗਰੀ ਅੰਮ੍ਰਿਤਸਰ ਪਰਤੀ ਚੌਂਕੀ ਪੈਦਲ ਸ਼ਬਦ ਚੌਂਕੀ ਯਾਤਰਾ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਦੇ ਅਸਥਾਨ ਗੁ: ਮੱਲ ਅਖਾੜਾ ਸਾਹਿਬ ਪਾ:ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੁੱਜ ਕੇ ਅਰਦਾਸ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਵਾਨਾ ਹੋਈ। ਗਵਾਲੀਅਰ ਤੋਂ ਪੈਦਲ ਚਲੀ ਇਸ ਸ਼ਬਦ ਚੌਕੀ ਯਾਤਰਾ ਦਾ ਅੱਜ ਇਥੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ, ਸ. ਜਗਦੀਸ਼ ਸਿੰਘ ਆਹਲੂਵਾਲੀਆ ਨੇ ਸਮੇਤ ਕਾਰਸੇਵਕ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਸ਼ਬਦ ਚੌਂਕੀ ਵਿੱਚ ਸ਼ਾਮਲ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ, ਨਿਸ਼ਾਨ ਸਾਹਿਬ ਤੇ ਮੁਖੀ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੈਨੇਜਰ ਬੁੱਢਾ ਦਲ ਸ. ਪਰਮਜੀਤ ਸਿੰਘ ਬਾਜਵਾ, ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਸਾਂਝੇ ਤੌਰ ਤੇ ਦਸਿਆ ਕਿ ਇਹ ਪੈਦਲ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਬਾ ਬੁੱਢਾ ਸਾਹਿਬ ਜੀ ਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਕਿਲ੍ਹਾ ਗਵਾਲੀਅਰ ਤੋਂ ਰਿਹਾਈ ਲਈ ਅਰੰਭ ਕੀਤੀ ਗਈ ਸੀ ਜੋ ਪਿਛਲੇ ਸਾਲਾਂ ਤੋਂ ਬਾਬਾ ਸੇਵਾ ਸਿੰਘ ਜੀ ਵੱਲੋਂ ਅਰੰਭ ਕੀਤੀ ਗਈ ਹੈ। ਬੰਦੀ ਛੋੜ ਦਿਵਸ ਸੰਬੰਧੀ ਅਰੰਭ ਕੀਤੀ ਗਈ। ਇਹ ਸ਼ਬਦਚੌਂਕੀ ਮਰਯਾਦਾ ਅਨੁਸਾਰ ਸਜਾਈ ਗਈ ਸੀ ਤੇ ਕਿਲ੍ਹਾ ਗਵਾਲੀਅਰ ਦੇ ਗੁ: ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿਚ ਸ਼ਿਰਕਤ ਕਰਕੇ ਇਹ ਯਾਤਰਾ ਵੱਖ-ਵੱਖ ਸੂਬਿਆਂ ਤੋਂ ਹੁੰਦੀ ਹੋਈ ਵੱਖ-ਵੱਖ ਥਾਵਾਂ ਤੇ ਪੜਾ ਕਰਦੀ ਬੰਦੀ ਛੋੜ ਦਿਵਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਪਹੁੰਚ ਕੇ ਸੰਪੂਰਨਤਾ ਹੋਈ। ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਤਰਨਾਦਲ ਵੱਲੋਂ ਬਾਬਾ ਚਰਨਜੀਤ ਸਿੰਘ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਸੁਖਦੇਵ ਸਿੰਘ ਗਵਾਲੀਅਰ, ਸ. ਵਰਿਆਮ ਸਿੰਘ ਸਾਬਕਾ ਸਕੱਤਰ ਸ਼ੋ:ਗੁ:ਪ੍ਰ, ਸ. ਜਸਪਾਲ ਸਿੰਘ ਸਾਬਕਾ ਮੈਨੇਜਰ ਸ਼ੋ:ਗੁ:ਪ੍ਰ, ਬਾਬਾ ਮੱਘਰ ਸਿੰਘ ਮੁੱਖ ਗ੍ਰੰਥੀ ਬੁੱਢਾ ਦਲ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਬੰਦੀ ਛੋੜ ਦਿਵਸ- ਦੀਵਾਲੀ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ-ਬਾਬਾ ਬਲਬੀਰ ਸਿੰਘ

ਬਰਿੰਦਰ ਕੁਮਾਰ ਗੋਇਲ ਵੱਲੋਂ ਗੋਆ ਵਿਖੇ ਕੌਮੀ ਖਣਨ ਸੰਮੇਲਨ ਦੌਰਾਨ ਪੰਜਾਬ ਦੇ ਹਿੱਤਾਂ ਦੀ ਜੋਰਦਾਰ ਪੈਰਵੀ

ਰੈਗੂਲਰ ਕੀਤੇ ਗਏ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਲੀ ਗੱਲਬਾਤ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਦੇ ਸਤਿਕਾਰ ਐਕਟ ਦੇ ਅਮਲ ’ਤੇ ਮੁਕੰਮਲ ਰੋਕ ਲਗਾਉਣ ਲਈ ਕਿਹਾ

ਪਟਾਕਿਆਂ ਦੇ ਹਾਦਸਿਆਂ ਦੇ ਉਪਚਾਰ ਲਈ ਪੀਜੀਆਈ ਤਿਆਰ- ਪ੍ਰੋ. ਅਤੁਲ ਪਰਾਸ਼ਰ

ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ ਦਾ ਮੁੱਖ ਮੰਤਰੀ ਮਾਨ ਦਾ ਸੁਪਨਾ ਹੋਇਆ ਸਾਕਾਰ

ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਮੁੜ ਹੋਏ ਬਾਦਲ ਅਕਾਲੀ ਦਲ ਵਿੱਚ ਸ਼ਾਮਿਲ

ਬੰਦੀ ਛੋੜ ਦਿਵਸ ਨੂੰ ਸਮਰਪਿਤ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਤੋਂ ਧਾਰਮਿਕ ਸਮਾਗਮਾਂ  ਤਿਆਰੀਆਂ ਆਰੰਭ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਚਿੰਤਾ ਦਾ ਪ੍ਰਗਟਾਵਾ

3 ਲੱਖ ਵੋਟਰ ਡੇਰਾਬਸੀ ਵਿਧਾਨ ਸਭਾ ਦਾ ਕਰਨਗੇ ਫੈਸਲਾ- ਮੁਕਾਬਲਾ ਹੋਊਗਾ ਚਾਰਕੋਣਾ