ਪੰਜਾਬ

ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; 'ਆਪ' ਆਪਣੇ ਵਿਕਾਸ ਦੇ ਰਿਕਾਰਡ 'ਤੇ ਚੋਣ ਲੜੇਗੀ: ਬਲਤੇਜ ਪੰਨੂ

ਕੌਮੀ ਮਾਰਗ ਬਿਊਰੋ | November 07, 2026 09:19 PM

ਚੰਡੀਗੜ੍ਹ -ਆਮ ਆਦਮੀ ਪਾਰਟੀ  ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਬਿਆਨਾਂ 'ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਆਪ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਬੀਜੇਪੀ ਪੰਜਾਬ ਵਿੱਚ 117 ਸੀਟਾਂ 'ਤੇ ਇਕੱਲੀ ਚੋਣ ਲੜਦੀ ਹੈ ਜਾਂ ਕਿਸੇ ਨਾਲ ਗਠਜੋੜ ਕਰਕੇ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਕੀਤੇ ਆਪਣੇ ਇਤਿਹਾਸਕ ਵਿਕਾਸ ਕਾਰਜਾਂ ਦੇ ਆਧਾਰ 'ਤੇ ਜਨਤਾ ਦੀ ਕਚਹਿਰੀ ਵਿੱਚ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਰਿਪੀਟ ਹੋਣ ਜਾ ਰਹੀ ਹੈ ਅਤੇ ਭਗਵੰਤ ਮਾਨ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣਨਗੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਾਂ ਪ੍ਰਤੀ ਜਵਾਬਦੇਹੀ 'ਤੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ 1947 ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਭਗਵੰਤ ਮਾਨ ਪਹਿਲੇ ਅਜਿਹੇ ਮੁੱਖ ਮੰਤਰੀ ਹਨ ਜੋ ਆਮ ਜਨਤਾ ਦੇ ਨਾਲ ਸਿੱਧੇ ਸੰਪਰਕ ਵਿੱਚ ਹਨ। ਪਹਿਲਾਂ ਕਿਸੇ ਮੁੱਖ ਮੰਤਰੀ ਨੂੰ ਸਿੱਧਾ ਮਿਲਣਾ ਅਸੰਭਵ ਹੁੰਦਾ ਸੀ, ਪਰ ਅੱਜ ਮੁੱਖ ਮੰਤਰੀ ਜਿੱਥੇ ਵੀ ਜਾਂਦੇ ਹਨ, ਸੜਕਾਂ 'ਤੇ ਖੜ੍ਹੇ ਲੋਕਾਂ ਨੂੰ ਵੀ ਰੁਕ ਕੇ ਮਿਲਦੇ ਹਨ ਅਤੇ ਹਰ ਪੰਜਾਬੀ ਇਹ ਮਹਿਸੂਸ ਕਰਦਾ ਹੈ ਕਿ ਇਹ ਉਨ੍ਹਾਂ ਦੇ ਆਪਣੇ ਮੁੱਖ ਮੰਤਰੀ ਹਨ। ਜੋ ਕੰਮ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਜ਼ 5 ਸਾਲਾਂ ਵਿੱਚ ਪੂਰੇ ਕਰ ਵਿਖਾਏ ਹਨ, ਜਿਸ ਵਿੱਚ 88 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣਾ, 600 ਯੂਨਿਟ ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਦਾ ਕੈਸ਼ਲੇਸ ਬੀਮਾ ਦੇਣਾ ਸ਼ਾਮਲ ਹੈ। ਅਜਿਹੇ ਕ੍ਰਾਂਤੀਕਾਰੀ ਕੰਮ ਭਾਰਤ ਦੇ ਇਤਿਹਾਸ ਵਿੱਚ ਕਿਸੇ ਮੁੱਖ ਮੰਤਰੀ ਨੇ ਨਹੀਂ ਕੀਤੇ।

ਭਾਜਪਾ ਆਗੂਆਂ ਦੇ ਗਠਜੋੜ ਬਾਰੇ ਦਿੱਤੇ ਬਿਆਨਾਂ 'ਤੇ ਚੁਟਕੀ ਲੈਂਦਿਆਂ ਪੰਨੂ ਨੇ ਕਿਹਾ ਕਿ ਬੀਜੇਪੀ ਲੀਡਰਸ਼ਿਪ ਆਪ ਹੀ ਪੂਰੀ ਤਰ੍ਹਾਂ ਭੁਲੇਖੇ ਵਿੱਚ ਹੈ, ਕਿਉਂਕਿ ਇੱਕ ਪਾਸੇ ਉਹ 117 ਸੀਟਾਂ 'ਤੇ ਇਕੱਲੇ ਲੜਨ ਦੀ ਗੱਲ ਕਰਦੇ ਹਨ ਅਤੇ ਅਗਲੇ ਹੀ ਪਲ ਗਠਜੋੜ ਕਰਨ ਦੀ ਗੱਲ ਕਰਦੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਬੀਜੇਪੀ ਚਾਹੇ ਇਕੱਲੀ ਲੜੇ ਜਾਂ ਕਿਸੇ ਨਾਲ ਗਠਜੋੜ ਕਰਕੇ, ਪੰਜਾਬ ਦੇ ਲੋਕ ਬੀਜੇਪੀ ਨੂੰ ਕਦੇ ਵੀ ਵੋਟ ਨਹੀਂ ਪਾਉਣਗੇ। ਪੰਜਾਬ ਦੇ ਲੋਕ ਅੱਜ ਵੀ ਨਹੀਂ ਭੁੱਲੇ ਕਿ ਦਿੱਲੀ ਦੀਆਂ ਸਰਹੱਦਾਂ 'ਤੇ 750 ਦੇ ਕਰੀਬ ਕਿਸਾਨਾਂ ਦੀਆਂ ਸ਼ਹਾਦਤਾਂ ਭਾਰਤੀ ਜਨਤਾ ਪਾਰਟੀ ਕਰਕੇ ਹੋਈਆਂ ਸਨ। ਇਸ ਤੋਂ ਇਲਾਵਾ ਬੀਜੇਪੀ ਵੱਲੋਂ ਬੀਬੀਐਮਬੀ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ਖੜ੍ਹੇ ਕੀਤੇ ਗਏ ਅਤੇ ਅੱਜ ਤੱਕ ਪੰਜਾਬ ਦੇ ਸਾਰੇ ਫੰਡ ਰੋਕ ਕੇ ਰੱਖੇ ਹੋਏ ਹਨ। ਇਸ ਲਈ ਪੰਜਾਬ ਵਿਰੋਧੀ ਨੀਤੀਆਂ ਚਲਾਉਣ ਵਾਲੀ ਬੀਜੇਪੀ ਨੂੰ ਪੰਜਾਬ ਦੇ ਸੂਝਵਾਨ ਲੋਕ ਚੋਣਾਂ ਵਿੱਚ ਕਦੇ ਵੀ ਨਹੀਂ ਜਿਤਾਉਣਗੇ।

Have something to say? Post your comment

 
 

ਪੰਜਾਬ

ਬੰਦੀ ਛੋੜ ਦਿਵਸ- ਦੀਵਾਲੀ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ-ਬਾਬਾ ਬਲਬੀਰ ਸਿੰਘ

ਗੁ: ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ ਚਲੀ ਸ਼ਬਦ ਚੌਂਕੀ ਦਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਨਿੱਘਾ ਸਵਾਗਤ

ਬਰਿੰਦਰ ਕੁਮਾਰ ਗੋਇਲ ਵੱਲੋਂ ਗੋਆ ਵਿਖੇ ਕੌਮੀ ਖਣਨ ਸੰਮੇਲਨ ਦੌਰਾਨ ਪੰਜਾਬ ਦੇ ਹਿੱਤਾਂ ਦੀ ਜੋਰਦਾਰ ਪੈਰਵੀ

ਰੈਗੂਲਰ ਕੀਤੇ ਗਏ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਲੀ ਗੱਲਬਾਤ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਦੇ ਸਤਿਕਾਰ ਐਕਟ ਦੇ ਅਮਲ ’ਤੇ ਮੁਕੰਮਲ ਰੋਕ ਲਗਾਉਣ ਲਈ ਕਿਹਾ

ਪਟਾਕਿਆਂ ਦੇ ਹਾਦਸਿਆਂ ਦੇ ਉਪਚਾਰ ਲਈ ਪੀਜੀਆਈ ਤਿਆਰ- ਪ੍ਰੋ. ਅਤੁਲ ਪਰਾਸ਼ਰ

ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ ਦਾ ਮੁੱਖ ਮੰਤਰੀ ਮਾਨ ਦਾ ਸੁਪਨਾ ਹੋਇਆ ਸਾਕਾਰ

ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਮੁੜ ਹੋਏ ਬਾਦਲ ਅਕਾਲੀ ਦਲ ਵਿੱਚ ਸ਼ਾਮਿਲ

ਬੰਦੀ ਛੋੜ ਦਿਵਸ ਨੂੰ ਸਮਰਪਿਤ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਤੋਂ ਧਾਰਮਿਕ ਸਮਾਗਮਾਂ  ਤਿਆਰੀਆਂ ਆਰੰਭ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਚਿੰਤਾ ਦਾ ਪ੍ਰਗਟਾਵਾ