ਨੈਸ਼ਨਲ

ਮਜ਼ਦੂਰਾਂ ਤੇ ਲੇਬਰ ਨਾਲ ਦੀਵਾਲੀ ਮਨਾਕੇ ਪੰਮਾ ਨੇ ਦਿੱਤਾ ਸਾਂਝੀਵਾਲਤਾ ਦਾ ਸੰਦੇਸ਼; ਤੋਹਫ਼ੇ ਭੇਟ ਕਰਕੇ ਮਿਹਨਤਕਸ਼ ਵਰਗ ਦਾ ਕੀਤਾ ਸਨਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 09, 2026 07:02 PM

ਨਵੀਂ ਦਿੱਲੀ- ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਖੁਸ਼ੀਆਂ ਸਮਾਜ ਦੇ ਹਰ ਵਰਗ ਨਾਲ ਸਾਂਝੀਆਂ ਕਰਨ ਦੀ ਭਾਵਨਾ ਤਹਿਤ ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਵੱਲੋਂ ਬਾਜ਼ਾਰ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਲੇਬਰ ਨਾਲ ਦੀਵਾਲੀ ਮਨਾਈ ਗਈ। ਇਸ ਮੌਕੇ ਉਨ੍ਹਾਂ ਨੇ ਮਜ਼ਦੂਰ ਭਰਾਵਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਤੋਹਫ਼ੇ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ। ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਦੀਵਾਲੀ ਦੀਆਂ ਖੁਸ਼ੀਆਂ ਤਾਂ ਹੀ ਸਾਰਥਕ ਹਨ, ਜਦੋਂ ਸਮਾਜ ਦਾ ਹਰ ਵਰਗ ਇਨ੍ਹਾਂ ਖੁਸ਼ੀਆਂ ਵਿੱਚ ਸ਼ਾਮਲ ਹੋਵੇ। ਮਜ਼ਦੂਰ ਅਤੇ ਮਿਹਨਤਕਸ਼ ਲੋਕ ਵਪਾਰਕ ਗਤੀਵਿਧੀਆਂ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੀ ਦਿਨ-ਰਾਤ ਦੀ ਮਿਹਨਤ ਤੋਂ ਬਿਨਾਂ ਬਾਜ਼ਾਰਾਂ ਦੀ ਰੌਣਕ ਅਤੇ ਕਾਰੋਬਾਰ ਦੀ ਤਰੱਕੀ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਤਿਉਹਾਰਾਂ ਮੌਕੇ ਇਨ੍ਹਾਂ ਮਿਹਨਤਕਸ਼ ਲੋਕਾਂ ਨੂੰ ਯਾਦ ਰੱਖਣਾ ਅਤੇ ਉਨ੍ਹਾਂ ਨਾਲ ਖੁਸ਼ੀਆਂ ਸਾਂਝੀਆਂ ਕਰਨਾ ਸਾਡਾ ਸਮਾਜਿਕ ਤੇ ਨੈਤਿਕ ਫਰਜ਼ ਹੈ।

Have something to say? Post your comment

 
 

ਨੈਸ਼ਨਲ

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੀ ਦਿਮਾਗੀ ਨਕਸਲ ਟਿੱਪਣੀ 'ਤੇ ਜਨਤਕ ਬਹਿਸ ਲਈ ਫਿਰ ਚੁਣੌਤੀ ਦਿੱਤੀ

ਦਿੱਲੀ ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ : ਅਕਸ਼ਰਧਾਮ ਦਾ ਏਅਰ ਕੁਆਲਿਟੀ ਇੰਡੈਕਸ 840 ਨੂੰ ਪਾਰ ਕਰ ਗਿਆ-ਸਾਹ ਲੈਣ ਵਿੱਚ  ਆ ਰਹੀ ਹੈ ਮੁਸ਼ਕਲ

ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ-ਅਕਾਲੀ ਸਰਕਾਰ ਬਣਨ ’ਤੇ 48 ਘੰਟਿਆਂ ’ਚ ਕਰਵਾਵਾਂਗੇ ਰਿਹਾਈ- ਸਰਨਾ

"ਇਹ ਇੱਕ ਨਿੱਜੀ ਕਿਤਾਬ ਹੈ, ਰਾਜਨੀਤਿਕ ਨਹੀਂ," ਸੋਨੀਆ ਗਾਂਧੀ ਨੇ ਆਪਣੀ ਆਤਮਕਥਾ 'ਤੇ ਕਿਹਾ

ਗੁਰੂ ਘਰ ਦੀ ਮਰਿਆਦਾ ਸਰਵਉੱਚ, ਉਲੰਘਣਾ ਕਰਨ ਵਾਲੇ ਕੀਰਤਨੀ ਜਥਿਆਂ ਨੂੰ ਸੱਦਾ ਨਾ ਦਿੱਤਾ ਜਾਵੇ: ਇੰਦਰਜੀਤ ਸਿੰਘ ਵਿਕਾਸਪੁਰੀ

ਕਿਰਪਾਨ ਨੂੰ ਅਪਰਾਧਕ ਹਥਿਆਰ ਨਾਲ ਜੋੜਨ ਵਿਰੁੱਧ 250 ਤੋਂ ਵੱਧ ਗੁਰਦੁਆਰੇ ਯੂਕੇ ਦੇ ਪ੍ਰਧਾਨ ਮੰਤਰੀ ਨੂੰ ਲਿਖਣਗੇ ਪੱਤਰ

ਕਤਲ ਦੇ ਹਥਿਆਰ ਨੂੰ ਕਿਰਪਾਨ ਦੱਸਣ ਵਿਰੁੱਧ ਸਿੱਖ ਫੈਡਰੇਸ਼ਨ ਯੂ.ਕੇ. ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਲਾਕਾਤ ਦੀ ਚੁਣੌਤੀ

ਕਰਤਾਰਪੁਰ ਲਾਂਘਾ ਲਗਾਤਾਰ ਬੰਦ ਰਹਿਣ 'ਤੇ ਸਿੱਖ ਸੰਗਤ 'ਚ ਭਾਰੀ ਰੋਸ, ਸਤਨਾਮ ਸਿੰਘ ਗੰਭੀਰ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਪਰਿਵਾਰਕ ਏਕਤਾ ਦੀ ਪੇਸ਼ ਕੀਤੀ ਅਨੋਖੀ ਮਿਸਾਲ, ਚਾਰ ਪੀੜ੍ਹੀਆਂ ਦੇ 250 ਪਰਿਵਾਰਕ ਮੈਂਬਰਾਂ ਨੂੰ ਇੱਕ ਮੰਚ ’ਤੇ ਲਿਆਏ ਗੁਰਵਿੰਦਰ ਸਿੰਘ ਬਾਵਾ

ਪੰਜਾਬ ਦੇ ਸਰੋਤਾਂ ’ਤੇ ਪ੍ਰਵਾਸੀਆਂ ਦਾ ਵਧਦਾ ਬੋਝ ਚਿੰਤਾਜਨਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਦੀ ਮੰਗ:  ਰਤਿੰਦਰ ਸਿੰਘ ਇੰਦੌਰ