ਅੰਮ੍ਰਿਤਸਰ - ਸਰਬਤ ਖ਼ਾਲਸਾ ਦੁਆਰਾ ਨਾਮਜਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੰਦੀ ਛੋੜ ਦਿਵਸ ਤੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆ ਪੰਥ ਤੇ ਪੰਜਾਬ ਦੇ ਨਾਲ ਸੰਬਧਤ ਕਈ ਮਾਮਲੇ ਸੰਗਤਾਂ ਦੇ ਨਾਲ ਸਾਂਝੇ ਕੀਤੇ। ਜਥੇਦਾਰ ਮੰਡ ਨੇ ਕਿਹਾ ਕਿ ਪੰਜਾਬ ਨਾਜਕ ਦੌਰ ਵਿੱਚੋਂ ਗੁਜਰ ਰਿਹਾ ਹੈ ਕਿਸਾਨੀ ਸੰਕਟ ਪਾਣੀਆਂ ਦੇ ਮੁੱਦੇ ਕਰਜ਼ਾ ਪੰਜਾਬੀ ਬੋਲੀ ਤੇ ਹਮਲਾ ਬੇਰੁਜ਼ਗਾਰੀ ਅਤੇ ਨਸ਼ਿਆਂ ਦਾ ਦਰਿਆ ਭੱਗ ਦੇ ਮੁੱਦੇ ਹਨ ਸਿਆਸੀ ਧੜੇਬੰਦੀ ਅਤੇ ਆਪਸੀ ਫੁੱਟ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬ ਉੱਚਤਾ ਸਿੱਖ ਸਿਧਾਂਤਾਂ ਅਤੇ ਪੰਥਕ ਮਰਯਾਦਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਵਿੱਚ ਆਏ ਨਗਾਰ ਨੇ ਪ੍ਰਬੰਧਾਂ ਨੂੰ ਮੁੜ ਸੁਰਜੀਤ ਕਰਨ ਵਾਸਤੇ ਸੋਚਣ ਲਈ ਸਾਨੂੰ ਮਜਬੂਰ ਕੀਤਾ ਹੈ। ਪੰਥਕ ਮਸਲਿਆਂ ਜਿਵੇਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਕੇਸਾਂ ਵਿੱਚ ਇਨਸਾਫ ਨਾ ਮਿਲਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਦੇਰੀ ਨੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਸਿੱਖਾਂ ਨੇ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਆਓ ਇਸ ਮਹਾਨ ਪਵਿੱਤਰ ਦਿਹਾੜੇ ਤੇ ਪਰਨ ਕਰੀਏ ਕਿ ਅਸੀਂ ਆਪਸੀ ਵੈਰ ਵਿਰੋਧ ਛੱਡ ਕੇ ਉੱਪਰ ਉੱਠ ਕੇ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਕੇਸਰੀ ਨਿਸ਼ਾਨ ਸਾਹਿਬ ਹੇਠ ਇਕੱਤਰ ਹੋ ਕੇ ਪੰਥਕ ਮਸਲਿਆਂ ਜਿਵੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਗੁਰਦੁਆਰਾ ਪ੍ਰਬੰਧਾਂ ਦੀ ਪਾਰਦਰਸ਼ਤਾ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬ ਉੱਚਤਾ ਲਈ ਨਸ਼ਿਆਂ ਦੇ ਖਾਤਮੇ ਲਈ ਧਰਮ ਪਰਿਵਰਤਨ ਅਤੇ ਗੁਰੂ ਡੰਮ ਨੂੰ ਠੱਲ ਪਾਉਣ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦਵਾਉਣ ਲਈ ਹਮਲਾ ਮਾਰੀਏ ਅਤੇ ਆਪਣੇ ਹਿਰਦਿਆਂ ਵਿੱਚ ਗੁਰਬਾਣੀ ਦੇ ਦੀਵੇ ਜਗਾ ਕੇ ਨਫਰਤ ਨਫਰਤ ਅਤੇ ਪਤਿਤਪੁਣੇ ਦੇ ਹਨੇਰੇ ਨੂੰ ਦੂਰ ਕਰੀਏ। ਜਥੇਦਾਰ ਮੰਡ ਨੇ ਕਿਹਾ ਕਿ ਇਸ ਦੇਸ਼ ਦੇ ਹਾਕਮਾਂ ਵੱਲੋਂ ਸਿੱਖਾਂ ਨਾਲ ਸਮੇਂ ਸਮੇਂ ਧੱਕਾ ਕਰਕੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਸ੍ਰੀ ਅਕਾਲ ਤਖਤ ਸਾਹਿਬ ਨੂੰ ਟੈਂਕਾਂ ਤੋਪਾਂ ਦੇ ਗੋਲਿਆਂ ਨਾਲ ਢਾਇਆ ਗਿਆ । ਸੱਚਖੰਡ। ਹਰਿਮੰਦਰ ਸਾਹਿਬ ਦੀ ਪਰਿਕਰਮਾ ਨੂੰ ਖੂਨ ਨਾਲ ਰੰਗਿਆ ਨਵੰਬਰ 84 ਵਿੱਚ ਸਿੱਖਾਂ ਨੂੰ ਗਲਾਂ ਵਿੱਚ ਟਹਿਰ ਪਾ ਕੇ ਸਾੜਿਆ ਗਿਆ ਕਿਹੜਾ ਜ਼ੁਲਮ ਹੈ ਜੋ ਸਾਡੇ ਤੇ ਨਹੀਂ ਕੀਤਾ ਜਿੱਥੇ ਸਰਕਾਰਾਂ ਨੇ ਸਿੱਖਾਂ ਨਾਲ ਵਿਤਕਰੇ ਕੀਤੇ ਉਥੇ ਅਸੀਂ ਬੇਇਤਫਾਕੀ ਅਤੇ ਫੁੱਟ ਦਾ ਸ਼ਿਕਾਰ ਹੋ ਕੇ ਗੁਰੂ ਸਿਧਾਂਤਾਂ ਤੋਂ ਦੂਰ ਹੋ ਰਹੇ ਹਾਂ।ਇਸ ਮੌਕੇ ਤੇ ਜਥੇਦਾਰ ਮੰਡ ਨਾਲ ਭਾਈ ਜਰਨੈਲ ਸਿੰਘ ਸਖੀਰਾ, ਭਾਈ ਜ਼ਸਲੀਨ ਸਿੰਘ ਸਖੀਰਾ ਅਤੇ ਭਾਈ ਸਤਨਾਮ ਸਿੰਘ ਮਨਾਵਾਂ ਵੀ ਹਾਜਰ ਸਨ।