ਪੰਜਾਬ

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਲਈ ਦਿੱਤੀ ਜਾਵੇ ਪੈਰੌਲ : ਐਡਵੋਕੇਟ  ਮਾਨ/ਕਰਮਵੀਰ ਸਿੰਘ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 09, 2026 07:08 PM


ਅੰਮ੍ਰਿਤਸਰ -ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ( ਵਾਰਿਸ ਪੰਜਾਬ ਦੇ ) ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ  ਦੇ ਦਾਦੀ ਮਾਤਾ ਚਰਨ ਕੌਰ  ਦੇ ਬੀਤੇ ਕੱਲ੍ਹ ਹੋਏ ਅਕਾਲ ਚਲਾਣੇ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਨੂੰ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦਿੱਤੇ ਜਾਣ ਸਬੰਧੀ ਉਨ੍ਹਾਂ ਦੇ ਵਕੀਲਾਂ ਵੱਲੋਂ ਅੰਮ੍ਰਿਤਸਰ ਅਦਾਲਤ ਵਿੱਚ ਕਾਨੂੰਨੀ ਅਰਜ਼ੀ ਦਾਇਰ ਕੀਤੀ ਜਾ ਰਹੀ ਹੈ। ਇਸ ਸਬੰਧੀ ਐਡਵੋਕੇਟ ਸ੍ਰ. ਹਰਜੋਤ ਸਿੰਘ ਮਾਨ ਅਤੇ ਐਡਵੋਕੇਟ ਸ੍ਰ. ਕਰਮਵੀਰ ਸਿੰਘ ਸਮੇਤ ਵਕੀਲਾਂ ਦੇ ਪੈਨਲ ਵੱਲੋਂ ਅੰਮ੍ਰਿਤਸਰ ਕੋਰਟ ਕੰਪਲੈਕਸ ਵਿਖੇ ਪ੍ਰੈੱਸ ਨੂੰ ਸੰਬੋਧਨ ਕੀਤਾ ਗਿਆ। ਵਕੀਲਾਂ ਨੇ ਦੱਸਿਆ ਕਿ ਅਦਾਲਤ ਅੱਗੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣ ਲਈ ਕਾਨੂੰਨੀ ਪੱਖ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਕਾਨੂੰਨੀ ਮਾਮਲਾ ਨਹੀਂ, ਸਗੋਂ ਇੱਕ ਪਰਿਵਾਰ ਲਈ ਬੇਹੱਦ ਦੁਖਦਾਈ ਪਲ ਹੈ। ਮਾਤਾ ਚਰਨ ਕੌਰ  ਦੀ ਆਖ਼ਰੀ ਇੱਛਾ ਆਪਣੇ ਪੋਤਰੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ  ਨੂੰ ਆਪਣੇ ਸਾਹਮਣੇ ਦੇਖਣ ਦੀ ਸੀ, ਪਰ ਅਫ਼ਸੋਸ ਕਿ ਉਨ੍ਹਾਂ ਦੀ ਇਹ ਇੱਛਾ ਪੂਰੀ ਨਾ ਹੋ ਸਕੀ। ਉਹਨਾਂ ਨੇ ਕਿਹਾ ਕਿ ਭਾਰਤ ਦਾ ਕਾਨੂੰਨੀ ਢਾਂਚਾ ਵੀ ਮਨੁੱਖੀ ਸੰਵੇਦਨਾਵਾਂ, ਪਰਿਵਾਰਕ ਹਾਲਾਤ ਅਤੇ ਅੰਤਿਮ ਰਸਮਾਂ ਵਰਗੀਆਂ ਅਸਾਧਾਰਣ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਾ ਹੈ। ਇਸ ਲਈ ਉਮੀਦ ਹੈ ਕਿ ਅਦਾਲਤ ਸਾਰੇ ਤੱਥਾਂ ਅਤੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ  ਨੂੰ ਆਪਣੀ ਦਾਦੀ  ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੇਣ ਬਾਰੇ ਹਮਦਰਦੀਪੂਰਵਕ ਵਿਚਾਰ ਕਰੇਗੀ। ਵਕੀਲਾਂ ਨੇ ਇਹ ਵੀ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ  ਤੋਂ ਇਲਾਵਾ ਭਾਈ ਹਰਜੀਤ ਸਿੰਘ ਅਤੇ ਸ੍ਰ. ਸੁਖਮਨਪ੍ਰੀਤ ਸਿੰਘ ਨੂੰ ਵੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਪਰਿਵਾਰ ਆਪਣੇ ਵਿਛੜੇ ਹੋਏ ਜੀਅ ਨੂੰ ਅੰਤਿਮ ਵਿਦਾਇਗੀ ਦੇ ਸਕੇ। ਇਸ ਮੌਕੇ ਵਕੀਲ ਪੈਨਲ ਨੇ ਸਰਕਾਰ ਦੀ ਭੂਮਿਕਾ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਕਿਸੇ ਵੀ ਲੋਕਤੰਤਰਿਕ ਸਰਕਾਰ ਤੋਂ ਘੱਟੋ-ਘੱਟ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਮਨੁੱਖੀ ਸੰਵੇਦਨਾਵਾਂ ਨੂੰ ਪਹਿਲ ਦੇਵੇ। ਇੱਕ ਬਜ਼ੁਰਗ ਮਾਤਾ ਦੇ ਅਕਾਲ ਚਲਾਣੇ ਤੋਂ ਬਾਅਦ ਉਸ ਦੇ ਪੋਤਰੇ ਨੂੰ ਅੰਤਿਮ ਦਰਸ਼ਨ ਅਤੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣ ਦੇ ਮਾਮਲੇ ਨੂੰ ਸਿਰਫ਼ ਸਿਆਸੀ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਵਿੱਚ ਆਪਣਾ ਰਵੱਈਆ ਸਪੱਸ਼ਟ ਕਰੇ ਅਤੇ ਅਜਿਹਾ ਕੋਈ ਕਦਮ ਨਾ ਚੁੱਕੇ ਜਿਸ ਨਾਲ ਪਰਿਵਾਰ ਦੇ ਦੁੱਖ ਨੂੰ ਹੋਰ ਵਧੇਰੇ ਪੀੜਾ ਵਿੱਚ ਬਦਲਿਆ ਜਾਵੇ। ਵਕੀਲਾਂ ਨੇ ਕਿਹਾ ਕਿ ਮਾਤਾ ਚਰਨ ਕੌਰ ਜੀ ਦੀ ਆਖ਼ਰੀ ਇੱਛਾ ਪੂਰੀ ਨਾ ਹੋ ਸਕਣਾ ਪਰਿਵਾਰ ਲਈ ਪਹਿਲਾਂ ਹੀ ਇੱਕ ਵੱਡਾ ਸਦਮਾ ਹੈ। ਹੁਣ ਘੱਟੋ-ਘੱਟ ਉਨ੍ਹਾਂ ਦੇ ਅੰਤਿਮ ਸੰਸਕਾਰ ਸਮੇਂ ਪਰਿਵਾਰ ਨੂੰ ਆਪਣੇ ਪੁੱਤਰ ਅਤੇ ਪੋਤਰੇ ਦੀ ਹਾਜ਼ਰੀ ਤੋਂ ਵਾਂਝਾ ਨਾ ਕੀਤਾ ਜਾਵੇ। ਉਨ੍ਹਾਂ ਆਸ ਪ੍ਰਗਟਾਈ ਕਿ ਅਦਾਲਤ ਇਸ ਮਾਮਲੇ ਦੇ ਮਨੁੱਖੀ ਅਤੇ ਕਾਨੂੰਨੀ ਦੋਵਾਂ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਇਨਸਾਫ਼ਪੂਰਵਕ ਫ਼ੈਸਲਾ ਕਰੇਗੀ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਪ੍ਰਗਟ ਸਿੰਘ ਮੀਰਾਂਕੋਟ ਅਤੇ ਭਾਈ ਮਹਿੰਦਰਪਾਲ ਸਿੰਘ ਤੁੰਗ ਵੀ ਮੌਜੂਦ ਸਨ।

 

Have something to say? Post your comment

 
 

ਪੰਜਾਬ

ਖਾਲਸਾ ਕਾਲਜ ਵਿਖੇ ਦੀਵਾਲੀ ਉਤਸਵ—2026 ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਭਗਵੰਤ ਮਾਨ ਸਰਕਾਰ 'ਸਿੱਖਿਆ ਕ੍ਰਾਂਤੀ' ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ

ਗੁਰੂ ਬਖਸ਼ਿਸ਼ ਨਿਸ਼ਾਨ ਨਿਗਾਰਿਆਂਦੀ ਛੱਤਰ ਛਾਇਆ ਹੇਠ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਬੰਦੀ ਛੋੜ ਦਿਵਸ ਤੇ ਜਥੇਦਾਰ ਮੰਡ ਨੇ ਦਿੱਤਾ ਕੌਮ ਦੇ ਨਾਮ ਸੰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂ ਸੰਦੇਸ਼-ਪੰਥਕ ਲਾਮਬੰਦੀ ’ਤੇ ਜ਼ੋਰ

ਪੰਜਾਬ ਵਿੱਚ ਪਰਾਲੀ ਸਾੜਨ ਦੇ 3,307 ਮਾਮਲੇ ਸਾਹਮਣੇ ਆਏ, 60.60 ਲੱਖ ਰੁਪਏ ਦਾ ਲਗਾਇਆ ਗਿਆ ਜੁਰਮਾਨਾ

ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੁਰਵਿੰਦਰ ਉਰਫ਼ ਅਫਰੀਦੀ ਨੂੰ 10 ਮਹੀਨਿਆਂ ਦੀ ਤਲਾਸ਼ ਤੋਂ ਬਾਅਦ ਇਥੋਪੀਆ ਤੋਂ ਭਾਰਤ ਹਵਾਲੇ ਕੀਤਾ ਗਿਆ

ਖਾਲਸਾ ਯੂਨੀਵਰਸਿਟੀ’ ਵਿਸ਼ਵ ਪੱਧਰੀ ਮੁਕਾਬਲੇ ਲਈ ਉਭਰਦਾ ਸਮਾਜ ਸਿਰਜਣ ਲਈ ਵਚਨਬੱਧ