ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 09, 2026 07:16 PM


ਅੰਮ੍ਰਿਤਸਰ-ਬੰਦੀ ਛੋੜ ਦਿਵਸ ਦਿਵਾਲੀ ਮੌਕੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਕੁਲਦੀਪ ਸਿੰਘ ਗੜਗਜ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜਾਏ ਸੰਖੇਪ ਸਮਾਗਮ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਮੇਤ ਗੁਰੂ ਸਾਹਿਬਾਨ ਵਲੋਂ ਸਾਜੇ ਨਿਵਾਜੇ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਨਿਹੰਗ ਬਾਬਾ ਹਰਜੀਤ ਸਿੰਘ ਬਟਾਲੇ ਵਾਲਿਆਂ ਦੇ ਰਾਗੀ ਜਥੇ ਨੇ ਦਸਮ ਬਾਣੀ ਦਾ ਮਨੋਹਰ ਕੀਰਤਨ ਕੀਤਾ। ਪੁਰਾਤਨ ਬੰਦੀ ਛੋੜ ਦਿਵਸ ਦੀ ਪਰੰਪਰਾ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਰਹਿਰਾਸ ਦਾ ਪਾਠ ਗਿਆਨੀ ਗੁਰਬਖਸ਼ੀਸ਼ ਸਿੰਘ ਨੇ ਕੀਤਾ ਅਤੇ ਇਤਿਹਾਸਕ ਪੁਰਾਤਨ ਸ਼ਸਤਰਾਂ ਦੇ ਦਰਸ਼ਨ ਕਰਵਾਏ ਗਏ। ਉਪਰੰਤ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗਜ ਜਥੇਦਾਰ ਸ੍ਰੀ ਅਕਾਲ ਤਖਤ ਨੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੂੰ ਸਨਮਾਨਿਤ ਕੀਤਾ ਉਪਰੰਤ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ, ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਹੈਡ ਗ੍ਰੰਥੀ ਨੇ ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਤਰਨਾ ਦਲ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਤੇ ਬਾਬਾ ਨਾਗਰ ਸਿੰਘ, ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਦਸ਼ਮੇਸ਼ ਤਰਨਾਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੂੰ ਸਿਰਪਾਉ ਦੋਸ਼ਾਲੇ ਭੇਟ ਕਰਕੇ ਸਨਮਾਨਿਤ ਕਰਨ ਉਪਰੰਤ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਬਾਬਾ ਜਗਜੀਤ ਸਿੰਘ ਗੁਰੂ ਨਾਨਕ ਦਲ ਮੜ੍ਹੀਆਂ ਵਾਲਾ (ਬਟਾਲਾ), ਬਾਬਾ ਬਲਵਿੰਦਰ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਤਰਲੋਕ ਸਿੰਘ ਰਘਬੀਰ ਸਿੰਘ ਤਰਨਾ ਦਲ ਖਿਆਲਾ ਕਲਾਂ, ਬਾਬਾ ਗੁਰਰਾਜਪਾਲ ਸਿੰਘ ਡੇਰਾ ਛਾਉਣੀ ਨਿਹੰਗ ਸਿੰਘਾਂ, ਬਾਬਾ ਛਿੰਦਾ ਸਿੰਘ ਤਰਨਾ ਦਲ ਭਿਖੀਵਿੰਡੀਏ, ਬਾਬਾ ਹਰਦੀਪ ਸਿੰਘ ਡੇਰਾ ਬਾਬਾ ਮਹਾਰਾਜ ਸਿੰਘ, ਬਾਬਾ ਦਰਸਨ ਸਿੰਘ ਤਰਨਾ ਦਲ ਗੁ: ਟਾਹਲਾ ਸਾਹਿਬ, ਬਾਬਾ ਬਲਦੇਵ ਸਿੰਘ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਮਹਿਤਾ ਰੋਡ (ਵੱਲਾ), ਬਾਬਾ ਪ੍ਰਗਟ ਸਿੰਘ ਪੰਥ ਅਕਾਲੀ ਤਰਨਾ ਦਲ, ਮਜੀਠਾ ਰੋਡ, ਬਾਬਾ ਲਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਰਘਬੀਰ ਸਿੰਘ ਤਰਨਾ ਦਲ ਖਿਆਲਾ ਕਲਾਂ, ਬਾਬਾ ਪ੍ਰਤਾਪ ਸਿੰਘ ਸ਼ਹੀਦ ਭਾਈ ਮਨੀ ਸਿੰਘ ਦਲ, ਬਾਬਾ ਤਰਸੇਮ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਸਤਨਾਮ ਸਿੰਘ ਤਰਨਾ ਦਲ ਬਾਬਾ ਸ਼ਾਮ ਸਿੰਘ ਅਟਾਰੀ ਚੌਂਤਾ, ਬਾਬਾ ਚੜ੍ਹਤ ਸਿੰਘ ਤਰਨਾ ਦਲ ਮਾਲਵਾ ਖੇੜੀ, ਬਾਬਾ ਬਲਦੇਵ ਸਿੰਘ ਦਲ ਮਿਸਲ ਬਾਬਾ ਬਚਿੱਤਰ ਸਿੰਘ, ਬਾਬਾ ਦਰਸ਼ਨ ਸਿੰਘ ਖਜਾਨਾ ਗੇਟ, ਬਾਬਾ ਗੁਰਦੀਪ ਸਿੰਘ ਤਰਨਾ ਦਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ, ਬਾਬਾ ਚੜਤ ਸਿੰਘ, ਬਾਬਾ ਦਰਸ਼ਨ ਸਿੰਘ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ, ਬਾਬਾ ਮਹਿੰਦਰ ਸਿੰਘ ਤਰਨਾ ਦਲ, ਬਾਬਾ ਜਵੰਦ ਸਿੰਘ , ਬਾਬਾ ਛਤਰਪਾਲ ਸਿੰਘ ਠੱਟਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਬਾਬਾ ਜੋਗਾ ਸਿੰਘ ਦਲ ਬਾਬਾ ਨੌਧ ਸਿੰਘ ਸ਼ਹੀਦ ਚੱਬਾ, ਬਾਬਾ ਤਾਰਾ ਸਿੰਘ ਤਰਨਾ ਦਲ, ਬਾਬਾ ਬੀਰ ਸਿੰਘ ਰੱਤੋਕੇ, ਬਾਬਾ ਪਰਗਟ ਸਿੰਘ ਤਰਨਾ ਦਲ, ਬਾਬਾ ਬੀਰ ਸਿੰਘ ਪੱਟੀ, ਬਾਬਾ ਨਿਰਮਲ ਸਿੰਘ ਦਲ ਝਾੜ ਸਾਹਿਬ, ਦਲ ਬਾਬਾ ਥਾਨ ਸਿੰਘ , ਬਾਬਾ ਗੁਰਦੇਵ ਸਿੰਘ ਬਜਵਾੜਾ, ਬਾਬਾ ਗੁਰਮੇਜ ਸਿੰਘ ਬਾਲੇਵਾਲ, ਬਾਬਾ ਬਲਦੇਵ ਸਿੰਘ ਮਿਸਲ ਬਾਬਾ ਨਿਬਾਹੂ ਸਿੰਘ ਮੁਸਤਰਾਪੁਰ (ਗੁਰਦਾਸਪੁਰ), ਬਾਬਾ ਦਲਬੀਰ ਸਿੰਘ ਮੁੱਖੀ ਬਾਬਾ ਜੀਵਨ ਸਿੰਘ ਤਰਨਾ ਦਲ ਸ੍ਰੀ ਅਨੰਦਪੁਰ ਸਾਹਿਬ, ਆਦਿ ਜਥੇਬੰਦੀਆਂ ਦੇ ਮੁਖੀਆਂ ਨੂੰ ਸਿਰਪਾਉ ਨਾਲ ਸਨਮਾਨਿਤ ਕੀਤਾ। ਸਨਮਾਨ ਉਪਰੰਤ ਬਾਬਾ ਬਲਬੀਰ ਸਿੰਘ ਅਤੇ ਬਾਕੀ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨਾਂ ਨੇ ਸਵੱਈਆਂ ਦਾ ਪਾਠ ਕੀਤਾ। ਇਸ ਸਮੇਂ ਬਾਬਾ ਗੁਰਪਿੰਦਰ ਸਿੰਘ ਵਡਾਲਾ, ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲੇ, ਪਰਮਜੀਤ ਸਿੰਘ ਮੈਨੇਜਰ ਬੁੱਢਾ ਦਲ, ਸ. ਐਸ.ਪੀ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਗੁਰਮੁਖ ਸਿੰਘ, ਬਾਬਾ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਰਣਜੋਧ ਸਿੰਘ, ਬਾਬਾ ਕਰਮ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਢੂੰਡਾ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਭਗਤ ਸਿੰਘ ਬਹਾਦਰਗੜ੍ਹ ਆਦਿ ਹਾਜ਼ਰ ਸਨ।

Have something to say? Post your comment

 
 

ਪੰਜਾਬ

ਖਾਲਸਾ ਕਾਲਜ ਵਿਖੇ ਦੀਵਾਲੀ ਉਤਸਵ—2026 ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਭਗਵੰਤ ਮਾਨ ਸਰਕਾਰ 'ਸਿੱਖਿਆ ਕ੍ਰਾਂਤੀ' ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ

ਗੁਰੂ ਬਖਸ਼ਿਸ਼ ਨਿਸ਼ਾਨ ਨਿਗਾਰਿਆਂਦੀ ਛੱਤਰ ਛਾਇਆ ਹੇਠ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਲਈ ਦਿੱਤੀ ਜਾਵੇ ਪੈਰੌਲ : ਐਡਵੋਕੇਟ  ਮਾਨ/ਕਰਮਵੀਰ ਸਿੰਘ

ਬੰਦੀ ਛੋੜ ਦਿਵਸ ਤੇ ਜਥੇਦਾਰ ਮੰਡ ਨੇ ਦਿੱਤਾ ਕੌਮ ਦੇ ਨਾਮ ਸੰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂ ਸੰਦੇਸ਼-ਪੰਥਕ ਲਾਮਬੰਦੀ ’ਤੇ ਜ਼ੋਰ

ਪੰਜਾਬ ਵਿੱਚ ਪਰਾਲੀ ਸਾੜਨ ਦੇ 3,307 ਮਾਮਲੇ ਸਾਹਮਣੇ ਆਏ, 60.60 ਲੱਖ ਰੁਪਏ ਦਾ ਲਗਾਇਆ ਗਿਆ ਜੁਰਮਾਨਾ

ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੁਰਵਿੰਦਰ ਉਰਫ਼ ਅਫਰੀਦੀ ਨੂੰ 10 ਮਹੀਨਿਆਂ ਦੀ ਤਲਾਸ਼ ਤੋਂ ਬਾਅਦ ਇਥੋਪੀਆ ਤੋਂ ਭਾਰਤ ਹਵਾਲੇ ਕੀਤਾ ਗਿਆ

ਖਾਲਸਾ ਯੂਨੀਵਰਸਿਟੀ’ ਵਿਸ਼ਵ ਪੱਧਰੀ ਮੁਕਾਬਲੇ ਲਈ ਉਭਰਦਾ ਸਮਾਜ ਸਿਰਜਣ ਲਈ ਵਚਨਬੱਧ