ਪੰਜਾਬ

ਖਾਲਸਾ ਕਾਲਜ ਵਿਖੇ ਦੀਵਾਲੀ ਉਤਸਵ—2026 ਮਨਾਇਆ ਗਿਆ

ਕੌਮੀ ਮਾਰਗ ਬਿਊਰੋ | November 09, 2026 07:20 PM

ਅੰਮ੍ਰਿਤਸਰ- ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਪ੍ਰਸਿੱਧ ਨਾਵਲਕਾਰ ਮੁਲਕ ਰਾਜ ਆਨੰਦ ਦੇ ਨਾਮ ਨੂੰ ਸਮਰਪਿਤ ਮੁਲਕ ਰਾਜ ਆਨੰਦ ਸਾਹਿਤ ਸਭਾ ਵੱਲੋਂ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਦੀਵਾਲੀ ਉਤਸਵ—2026 ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਸਮਾਗਮ ਦੌਰਾਨ ਵੱਖ—ਵੱਖ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਕਲਾਤਮਕ ਪ੍ਰਤਿਭਾ, ਕਲਪਨਾਸ਼ੀਲਤਾ ਅਤੇ ਸਿਰਜਣਾਤਮਕ ਯੋਗਤਾਵਾਂ ਦਾ ਪ੍ਰਗਟਾਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ।

ਇਸ ਦੌਰਾਨ ਪ੍ਰਿੰ: ਡਾ. ਰੰਧਾਵਾ ਨੇ ਨੇ ਦੀਵਾਲੀ ਦੇ ਤਿਉਹਾਰ ਨੂੰ ਰੌਸ਼ਨੀਆਂ ਦਾ ਤਿਉਹਾਰ ਦੱਸਦਿਆਂ ਰੌਸ਼ਨੀ ਅਤੇ ਸਿੱਖਿਆ ਦੇ ਆਪਸੀ ਸਬੰਧ ਨੂੰ ਬਾਖੂਬੀ ਉਜਾਗਰ ਕੀਤਾ।ਉਨ੍ਹਾਂ ਗੁਰਬਾਣੀ ਦੀ ਤੁਕ “ਫੈਲੈ ਵਿਦਿਆ ਚਾਨਣ ਹੋਵੈ” ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਪ੍ਰਸਾਰ ਹੀ ਸੰਸਾਰ ਨੂੰ ਗਿਆਨ ਦੇ ਚਾਨਣ ਨਾਲ ਰੌਸ਼ਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿੱਦਿਆ ਅਤੇ ਗਿਆਨ ਦਾ ਪਸਾਰਾ ਸਮਾਜਿਕ ਬੁਰਾਈਆਂ, ਅਸਮਾਨਤਾ ਅਤੇ ਬੇਇਨਸਾਫ਼ੀ ਦੇ ਹਨੇਰੇ ਨੂੰ ਦੂਰ ਕਰਨ ਲਈ ਬੇਹੱਦ ਜ਼ਰੂਰੀ ਹੈ।ਇਸ ਨਾਲ ਹੀ ਇਕ ਨਿਆਂਪੂਰਨ, ਸਮਾਨਤਾਵਾਦੀ ਅਤੇ ਚੇਤਨ ਸਮਾਜ ਦੀ ਸਿਰਜਣਾ ਸੰਭਵ ਹੋ ਸਕਦੀ ਹੈ।

ਇਸ ਮੌਕੇ ਵਿਭਾਗ ਮੁਖੀ ਡਾ. ਸਵੰਤ ਸਿੰਘ ਮਾਂਟੋ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਸਾਰਿਆਂ ਦੇ ਹਿਰਦਿਆਂ ਅਤੇ ਮਨਾਂ ਨੂੰ ਸੱਚੇ ਗਿਆਨ, ਨੈਤਿਕ ਕਦਰਾਂ—ਕੀਮਤਾਂ ਅਤੇ ਉੱਚੇ ਆਚਰਣ ਦੇ ਚਾਨਣ ਨਾਲ ਰੌਸ਼ਨ ਕਰਨ ਦੀ ਪ੍ਰੇਰਨਾ ਦੇਵੇਗਾ।ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਿਰਜਣਾਤਮਕਤਾ, ਸੰਵੇਦਨਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀਆਂ ਭਾਵਨਾਵਾਂ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਲਈ ਵੀ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਵੱਖ—ਵੱਖ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਕਲਾਤਮਕ ਪ੍ਰਤਿਭਾ, ਕਲਪਨਾਸ਼ੀਲਤਾ ਅਤੇ ਸਿਰਜਣਾਤਮਕ ਯੋਗਤਾਵਾਂ ਦਾ ਪ੍ਰਗਟਾਵਾ ਕੀਤਾ।ਉਪਰੰਤ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੁਲਕ ਰਾਜ ਆਨੰਦ ਇੰਗਲਿਸ਼ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਡਾ. ਜਸਵਿੰਦਰ ਨੇ ਪ੍ਰਿੰ: ਡਾ. ਰੰਧਾਵਾ, ਵਿਭਾਗ ਮੁਖੀ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਮਾਗਮ ਨੂੰ ਸਫ਼ਲ ਬਣਾਉਣ ਸਬੰਧੀ ਧੰਨਵਾਦ ਕੀਤਾ।

Have something to say? Post your comment

 
 

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਭਗਵੰਤ ਮਾਨ ਸਰਕਾਰ 'ਸਿੱਖਿਆ ਕ੍ਰਾਂਤੀ' ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ

ਗੁਰੂ ਬਖਸ਼ਿਸ਼ ਨਿਸ਼ਾਨ ਨਿਗਾਰਿਆਂਦੀ ਛੱਤਰ ਛਾਇਆ ਹੇਠ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਲਈ ਦਿੱਤੀ ਜਾਵੇ ਪੈਰੌਲ : ਐਡਵੋਕੇਟ  ਮਾਨ/ਕਰਮਵੀਰ ਸਿੰਘ

ਬੰਦੀ ਛੋੜ ਦਿਵਸ ਤੇ ਜਥੇਦਾਰ ਮੰਡ ਨੇ ਦਿੱਤਾ ਕੌਮ ਦੇ ਨਾਮ ਸੰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂ ਸੰਦੇਸ਼-ਪੰਥਕ ਲਾਮਬੰਦੀ ’ਤੇ ਜ਼ੋਰ

ਪੰਜਾਬ ਵਿੱਚ ਪਰਾਲੀ ਸਾੜਨ ਦੇ 3,307 ਮਾਮਲੇ ਸਾਹਮਣੇ ਆਏ, 60.60 ਲੱਖ ਰੁਪਏ ਦਾ ਲਗਾਇਆ ਗਿਆ ਜੁਰਮਾਨਾ

ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੁਰਵਿੰਦਰ ਉਰਫ਼ ਅਫਰੀਦੀ ਨੂੰ 10 ਮਹੀਨਿਆਂ ਦੀ ਤਲਾਸ਼ ਤੋਂ ਬਾਅਦ ਇਥੋਪੀਆ ਤੋਂ ਭਾਰਤ ਹਵਾਲੇ ਕੀਤਾ ਗਿਆ

ਖਾਲਸਾ ਯੂਨੀਵਰਸਿਟੀ’ ਵਿਸ਼ਵ ਪੱਧਰੀ ਮੁਕਾਬਲੇ ਲਈ ਉਭਰਦਾ ਸਮਾਜ ਸਿਰਜਣ ਲਈ ਵਚਨਬੱਧ