ਪੰਜਾਬ

ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

ਕੌਮੀ ਮਾਰਗ ਬਿਊਰੋ | November 09, 2026 08:54 PM

ਚੰਡੀਗੜ੍ਹ-ਆਮ ਆਦਮੀ ਪਾਰਟੀ  ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ  ਦੇ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂ 'ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ, ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇੱਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿੱਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ। ਦੀਵਾਲੀ ਉੱਤੇ ਦਿੱਲੀ ਵਿੱਚ ਬਣੇ ਗੈਸ ਚੈਂਬਰ ਵਰਗੇ ਹਾਲਾਤ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਛੁਪਾਉਣ ਲਈ ਭਾਜਪਾ ਆਗੂ ਹਰ ਰੋਜ਼ ਨਵੇਂ ਮਨਘੜਤ ਦੋਸ਼ ਲਗਾ ਰਹੇ ਹਨ।

ਭਾਜਪਾ ਆਗੂ ਕਪਿਲ ਮਿਸ਼ਰਾ ਦੇ ਬਿਆਨਾਂ 'ਤੇ ਪਲਟਵਾਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਾਤੋ-ਰਾਤ 1200 ਲੋਕਾਂ ਵੱਲੋਂ ਪਰਾਲੀ ਸਾੜਨ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਹਾਸੋਹੀਣਾ ਹੈ। ਜੇਕਰ ਕਪਿਲ ਮਿਸ਼ਰਾ ਦੇ ਦਾਅਵਿਆਂ ਵਿੱਚ ਕੋਈ ਸੱਚਾਈ ਹੈ, ਤਾਂ ਉਨ੍ਹਾਂ ਨੂੰ ਆਪਣੇ ਹੀ ਆਗੂ ਮਨਜਿੰਦਰ ਸਿੰਘ ਸਿਰਸਾ ਤੋਂ ਜਵਾਬ ਮੰਗਣਾ ਚਾਹੀਦਾ ਹੈ, ਜੋ ਕਈ ਦਿਨਾਂ ਤੋਂ ਪੰਜਾਬ ਤੋਂ ਧੂੰਆਂ ਆਉਣ ਦੀ ਬਿਆਨਬਾਜ਼ੀ ਕਰ ਰਹੇ ਸਨ। ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਸਾਲ ਪੰਜਾਬ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ 90% ਤੱਕ ਕੰਟਰੋਲ ਹਾਸਲ ਕਰ ਲਿਆ ਹੈ, ਜਦਕਿ ਪਿਛਲੇ ਸਾਲ 80% ਕਮੀ ਦਰਜ ਕੀਤੀ ਗਈ ਸੀ—ਜਿਸ ਦਾ ਸਬੂਤ ਖੁਦ ਸੰਸਦ ਦੇ ਅਧਿਕਾਰਤ ਰਿਕਾਰਡ ਵਿੱਚ ਦਰਜ ਕੇਂਦਰ ਸਰਕਾਰ ਦੇ ਜਵਾਬ ਵਿੱਚ ਮੌਜੂਦ ਹੈ।

ਭਾਜਪਾ ਦੀ ਕਿਸਾਨ-ਵਿਰੋਧੀ ਮਾਨਸਿਕਤਾ 'ਤੇ ਹਮਲਾ ਬੋਲਦਿਆਂ ਪੰਨੂ ਨੇ ਕਿਹਾ ਕਿ ਦਿੱਲੀ ਸਰਹੱਦਾਂ 'ਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਸ਼ਹੀਦ ਹੋਏ 750 ਦੇ ਕਰੀਬ ਕਿਸਾਨਾਂ ਬਾਰੇ ਭਾਜਪਾ ਨੇ ਅੱਜ ਤੱਕ ਕੋਈ ਜਵਾਬ ਨਹੀਂ ਦਿੱਤਾ। ਹਰ ਰੋਜ਼ ਕੋਈ ਨਾ ਕੋਈ ਭਾਜਪਾ ਆਗੂ ਆ ਕੇ ਪੰਜਾਬ ਦੇ ਮਿਹਨਤੀ ਕਿਸਾਨਾਂ ਨੂੰ ਬਦਨਾਮ ਕਰਨ ਦੀ ਨਾਕਾਮ ਕੋਸ਼ਿਸ਼ ਕਰਦਾ ਹੈ। ਪੰਜਾਬ ਨੇ ਲਗਭਗ ਮੁਕੰਮਲ ਤੌਰ 'ਤੇ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਕੇਲ ਪਾ ਲਈ ਹੈ, ਇਸ ਲਈ ਭਾਜਪਾ ਨੂੰ ਝੂਠੀ ਬਿਆਨਬਾਜ਼ੀ ਬੰਦ ਕਰਕੇ ਆਪਣੀਆਂ ਨਾਕਾਮੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ।

Have something to say? Post your comment

 
 

ਪੰਜਾਬ

ਮੋਜੀ ਪਰਿਵਾਰ ਨਾਲ ਮਿਸਲ ਸਤਲੁਜ ਪਾਰਟੀ ਵੱਲੋਂ ਦੁੱਖ ਦਾ ਪ੍ਰਗਟਾਵਾ,ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ

ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ- ਹਰਪਾਲ ਸਿੰਘ ਚੀਮਾ

ਖਾਲਸਾ ਕਾਲਜ ਵਿਖੇ ਦੀਵਾਲੀ ਉਤਸਵ—2026 ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਭਗਵੰਤ ਮਾਨ ਸਰਕਾਰ 'ਸਿੱਖਿਆ ਕ੍ਰਾਂਤੀ' ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ

ਗੁਰੂ ਬਖਸ਼ਿਸ਼ ਨਿਸ਼ਾਨ ਨਿਗਾਰਿਆਂਦੀ ਛੱਤਰ ਛਾਇਆ ਹੇਠ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਲਈ ਦਿੱਤੀ ਜਾਵੇ ਪੈਰੌਲ : ਐਡਵੋਕੇਟ  ਮਾਨ/ਕਰਮਵੀਰ ਸਿੰਘ

ਬੰਦੀ ਛੋੜ ਦਿਵਸ ਤੇ ਜਥੇਦਾਰ ਮੰਡ ਨੇ ਦਿੱਤਾ ਕੌਮ ਦੇ ਨਾਮ ਸੰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂ ਸੰਦੇਸ਼-ਪੰਥਕ ਲਾਮਬੰਦੀ ’ਤੇ ਜ਼ੋਰ