ਸਨੌਰ -ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ, ਬੀਬੀ ਜਸਮੀਤ ਕੌਰ ਛੀਨਾ, ਪ੍ਰਧਾਨ ਮਹਿਲਾ ਵਿੰਗ ਮਿਸਲ ਸਤਲੁਜ, ਸਰਦਾਰ ਮਨਜੀਤ ਸਿੰਘ ਚਾਹਲ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਲਈ ਉਮੀਦਵਾਰ ਅਤੇ ਪੂਰਾ ਪੰਜਾਬ ਲਹਿਰ ਦੇ ਕੌਮੀ ਕਨਵੀਨਰ ਸਰਦਾਰ ਅਮਰਿੰਦਰ ਸਿੰਘ ਤੁੜ ਨੇ ਸੀਨੀਅਰ ਪੱਤਰਕਾਰ ਸਰਦਾਰ ਰਾਜਿੰਦਰ ਸਿੰਘ ਮੋਜੀ ਦੀ ਧਰਮਪਤਨੀ ਬੀਬੀ ਪਰਮਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਜੀਵਨ ਸਾਥੀ ਦਾ ਵਿਛੋੜਾ ਮਨੁੱਖੀ ਜੀਵਨ ਦਾ ਬੇਹੱਦ ਦੁਖਦਾਈ ਪਲ ਹੁੰਦਾ ਹੈ ਅਤੇ ਇਸ ਦੀ ਪੀੜ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਬੀਬੀ ਪਰਮਿੰਦਰ ਕੌਰ ਦਾ ਵਿਛੋੜਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਬੀਬੀ ਜਸਮੀਤ ਕੌਰ ਛੀਨਾ ਨੇ ਕਿਹਾ ਕਿ ਦੁੱਖ ਦੀ ਇਸ ਔਖੀ ਘੜੀ ਵਿੱਚ ਸਮੁੱਚੀ ਮਿਸਲ ਸਤਲੁਜ ਪਾਰਟੀ ਪਰਿਵਾਰ ਦੇ ਨਾਲ ਖੜ੍ਹੀ ਹੈ।
ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਦੁੱਖ-ਸੁੱਖ ਜੀਵਨ ਦਾ ਅਟੁੱਟ ਹਿੱਸਾ ਹਨ, ਪਰ ਆਪਣੇ ਜੀਵਨ ਸਾਥੀ ਦਾ ਵਿਛੋੜਾ ਪਰਿਵਾਰਕ ਜੀਵਨ ਵਿੱਚ ਇੱਕ ਅਜਿਹਾ ਖਲਾਅ ਪੈਦਾ ਕਰ ਜਾਂਦਾ ਹੈ, ਜਿਸ ਨੂੰ ਭਰਨਾ ਮੁਸ਼ਕਲ ਹੁੰਦਾ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਸ ਅਸਹਿ ਭਾਣੇ ਨੂੰ ਮੰਨਣ ਦਾ ਬਲ ਅਤੇ ਹੌਸਲਾ ਪ੍ਰਦਾਨ ਕਰਨ।
ਇਸ ਮੌਕੇ ਸਮੂਹ ਆਗੂਆਂ ਨੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਪੱਤਰਕਾਰ ਰਾਜਿੰਦਰ ਸਿੰਘ ਮੋਜੀ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।