BREAKING NEWS

ਪੰਜਾਬ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਕੌਮੀ ਮਾਰਗ ਬਿਊਰੋ | November 10, 2026 07:14 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ  12 ਨਵੰਬਰ, 2026 ਤੋਂ ਸ਼ੁਰੂ ਹੋਵੇਗੀ।

ਪੰਜਾਬ ਦੇ ਮੁੱਖ ਚੋਣ ਅਫ਼ਸਰ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਦੱਸਿਆਈ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੁਆਰਾ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ।

ਸੀਈਓ ਨੇ ਕਿਹਾ ਕਿ ਫਸਟ ਲੈਵਲ ਚੈਕਿੰਗ ਵਿੱਚ ਦਰੁਸਤ ਪਾਈਆਂ ਜਾਣ ਵਾਲੀਆਂ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਵਰਤਿਆ ਜਾਵੇਗਾ। ਫਸਟ ਲੈਵਲ ਚੈਕਿੰਗ ਲਈ ਵਿਸਥਾਰਕ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ।

ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਫਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਐਫਐਲਸੀ ਪ੍ਰਕਿਰਿਆ ਸਬੰਧਿਤ ਜ਼ਿਲ੍ਹਾ ਚੋਣ ਅਫ਼ਸਰਾਂ ਦੀ ਦੇਖ-ਰੇਖ ਅਧੀਨ ਕਰਵਾਈ ਜਾਵੇਗੀ ਅਤੇ ਇਸ ਦੀ ਨਿਗਰਾਨੀ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਦੇ ਪੱਧਰ 'ਤੇ ਕੀਤੀ ਜਾਵੇਗੀ।

ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਰੇ 23 ਸਥਾਨਾਂ 'ਤੇ ਪੂਰੀ ਐਫਐਲਸੀ ਪ੍ਰਕਿਰਿਆ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਹਰੇਕ ਜ਼ਿਲ੍ਹਾ ਹੈੱਡਕੁਆਰਟਰ 'ਤੇ ਦੋ ਡਿਸਪਲੇਅ ਸਕ੍ਰੀਨਾਂ (ਇੱਕ ਐਫਐਲਸੀ ਸਾਈਟ 'ਤੇ ਅਤੇ ਦੂਜੀ ਸਬੰਧਿਤ ਡੀ.ਸੀ. ਦਫ਼ਤਰਾਂ 'ਚ) ਲਗਾਈਆਂ ਗਈਆਂ ਹਨ ਤਾਂ ਜੋ ਨੁਮਾਇੰਦੇ ਕਾਰਵਾਈ ਨੂੰ ਨੇੜਿਓਂ ਦੇਖ ਸਕਣ।

ਮੁੱਖ ਚੋਣ ਅਫ਼ਸਰ (ਸੀਈਓ) ਹੈੱਡਕੁਆਰਟਰ 'ਤੇ ਸਮੁੱਚੀ ਪ੍ਰਕਿਰਿਆ ਨੂੰ ਲਾਈਵ ਦੇਖਣ ਲਈ ਵਿਸ਼ੇਸ਼ ਸਕ੍ਰੀਨਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਭਾਰਤ ਚੋਣ ਕਮਿਸ਼ਨ ਨੇ ਇਹਨਾਂ ਕਾਰਜਾਂ ਦੀ ਦੇਖ-ਰੇਖ ਲਈ ਓਬਜ਼ਰਵਰ ਲਗਾਏ ਗਏ ਹਨ।

ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੁਮਾਇੰਦਿਆਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਰਸਟ ਲੈਵਲ ਚੈਕਿੰਗ (ਐਫਐਲਸੀ) ) ਦੌਰਾਨ ਮੌਜੂਦ ਰਹਿਣ ਲਈ ਅਧਿਕਾਰਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਐਫਐਲਸੀ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਭਾਈਵਾਲਾਂ ਵਿੱਚ ਵਿਸ਼ਵਾਸ ਪੈਦਾ ਕਰੇਗੀ ਅਤੇ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ।

Have something to say? Post your comment

 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਕਾਂਗਰਸ ਨੇ ਚੋਣ ਤਿਆਰੀਆਂ ਕਰ ਦਿੱਤੀਆਂ ਤੇਜ਼, 12 ਤਰੀਕ ਤੋਂ ਸ਼ੁਰੂ ਹੋਵੇਗਾ ਪ੍ਰਚਾਰ

ਸਰਕਾਰੀ ਸਕੂਲ ਅਜਿਹੇ ਅਦਾਰੇ ਬਣਨੇ ਚਾਹੀਦੇ ਹਨ, ਜਿਨ੍ਹਾਂ `ਤੇ ਹਰ ਬੱਚੇ ਅਤੇ ਮਾਪੇ ਮਾਣ ਕਰ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

15 ਨਵੰਬਰ ਨੂੰ ਲੱਗੇਗਾ ਤੇਰਾ ਸਿੰਘ ਚੰਨ ਸਾਹਿਤਕ ਮੇਲਾ

ਮੋਜੀ ਪਰਿਵਾਰ ਨਾਲ ਮਿਸਲ ਸਤਲੁਜ ਪਾਰਟੀ ਵੱਲੋਂ ਦੁੱਖ ਦਾ ਪ੍ਰਗਟਾਵਾ,ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ

ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ- ਹਰਪਾਲ ਸਿੰਘ ਚੀਮਾ

ਖਾਲਸਾ ਕਾਲਜ ਵਿਖੇ ਦੀਵਾਲੀ ਉਤਸਵ—2026 ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਭਗਵੰਤ ਮਾਨ ਸਰਕਾਰ 'ਸਿੱਖਿਆ ਕ੍ਰਾਂਤੀ' ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ