BREAKING NEWS

ਪੰਜਾਬ

ਸਰਕਾਰੀ ਸਕੂਲ ਅਜਿਹੇ ਅਦਾਰੇ ਬਣਨੇ ਚਾਹੀਦੇ ਹਨ, ਜਿਨ੍ਹਾਂ `ਤੇ ਹਰ ਬੱਚੇ ਅਤੇ ਮਾਪੇ ਮਾਣ ਕਰ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | November 10, 2026 07:25 PM

ਚੰਡੀਗੜ੍ਹ-ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 27 ਅਕਤੂਬਰ ਤੋਂ 14 ਨਵੰਬਰ, 2026 ਤੱਕ ਸੂਬੇ ਭਰ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਸਬੰਧੀ ਮੁਹਿੰਮ ਚਲਾਈ ਗਈ, ਜੋ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਨੁਹਾਰ ਬਦਲਣ ਵਿੱਚ ਅਹਿਮ ਮੀਲ ਪੱਥਰ ਹੈ।
ਭਗਵੰਤ ਮਾਨ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵੱਡੇ ਪੱਧਰ `ਤੇ ਕਦਮ ਚੁੱਕੇ ਗਏ ਹਨ ਤਾਂ ਜੋ ਸਰਕਾਰੀ ਸਕੂਲਾਂ ਨੂੰ ਆਧੁਨਿਕ, ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਅਤੇ ਵਿਦਿਆਰਥੀ ਪੱਖੀ ਲਰਨਿੰਗ ਸਥਾਨ ਬਣਾਇਆ ਜਾ ਸਕੇ। ਇਸ ਮੁਹਿੰਮ ਦੇ ਹਿੱਸੇ ਵਜੋਂ ਲਗਪਗ 600 ਸਰਕਾਰੀ ਸਕੂਲਾਂ ਵਿੱਚ ਅਪਗ੍ਰੇਡ ਕੀਤੇ ਗਏ ਬੁਨਿਆਦੀ ਢਾਂਚੇ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ 2 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ।
ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅਸੀਂ ਸਰਕਾਰੀ ਸਕੂਲਾਂ ਨੂੰ ਅਜਿਹੀਆਂ ਸੰਸਥਾਵਾਂ ਵਿੱਚ ਬਦਲਣ ਲਈ ਵਚਨਬੱਧ ਹਾਂ, ਜਿਨ੍ਹਾਂ `ਤੇ ਬੱਚੇ ਅਤੇ ਮਾਪੇ ਮਾਣ ਕਰ ਸਕਣ। ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਸਕੂਲ ਵਿਦਿਆਰਥੀਆਂ ਨੂੰ ਸਿੱਖਣ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ। ਬੁਨਿਆਦੀ ਢਾਂਚੇ ਵਿੱਚ ਕੀਤੇ ਜਾ ਰਹੇ ਇਹ ਸੁਧਾਰ ਉਸੇ ਸੁਪਨੇ ਨੂੰ ਸਾਕਾਰ ਕਰਨ ਵੱਲ ਅਹਿਮ ਕਦਮ ਹੈ।"

*ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਵਿੱਚ ਸਹਾਈ ਹੁੰਦਾ ਹੈ*

ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਸਬੰਧੀ ਕੰਮਾਂ ਵਿੱਚ ਵਾਧੂ ਕਲਾਸਰੂਮਾਂ, ਸਾਇੰਸ ਲੈਬਾਂ, ਲਾਇਬ੍ਰੇਰੀਆਂ, ਕਲਾ ਅਤੇ ਸ਼ਿਲਪਕਾਰੀ ਰੂਮ ਅਤੇ ਹੋਰ ਜ਼ਰੂਰੀ ਸਕੂਲੀ ਸਹੂਲਤਾਂ ਦੀ ਉਸਾਰੀ ਅਤੇ ਨਵੀਨੀਕਰਨ ਸ਼ਾਮਲ ਹੈ, ਜਿਸ ਦਾ ਉਦੇਸ਼ ਸਿੱਖਿਆ ਤੱਕ ਆਸਾਨ ਪਹੁੰਚ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਸਾਧਾਰਨ ਬੁਨਿਆਦੀ ਢਾਂਚੇ ਤੋਂ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਵੱਲ ਤਬਦੀਲੀ ਨੂੰ ਦਰਸਾਉਂਦੀ ਹੈ, ਜਿਸ ਨਾਲ ਸਿੱਖਣ ਦੇ ਨਤੀਜੇ ਬਿਹਤਰ ਹੁੰਦੇ ਹੈ। ਅਪਗ੍ਰੇਡ ਕੀਤੇ ਕਲਾਸਰੂਮ, ਕਾਰਜਸ਼ੀਲ ਲੈਬਾਂ ਅਤੇ ਬਿਹਤਰ ਸਹੂਲਤਾਂ ਸਕੂਲਾਂ ਨੂੰ ਵਧੇਰੇ ਦਿਲਚਸਪ ਅਤੇ ਸਿੱਖਣ ਦੇ ਪ੍ਰਭਾਵਸ਼ਾਲੀ ਵਾਤਾਵਰਣ ਨੂੰ ਯਕੀਨੀ ਬਣਾ ਰਹੀਆਂ ਹਨ।

ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਦਘਾਟਨੀ ਸਮਾਗਮ ਸ਼ੁਰੂ ਹੋ ਗਏ ਹਨ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ, ਸਥਾਨਕ ਨੁਮਾਇੰਦਿਆਂ, ਭਾਈਚਾਰਕ ਆਗੂਆਂ, ਸਕੂਲ ਪ੍ਰਬੰਧਨ ਕਮੇਟੀਆਂ ਅਤੇ ਮਾਪਿਆਂ ਵੱਲੋਂ ਸਰਗਰਮ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹ ਵਿੱਦਿਅਕ ਤਬਦੀਲੀ ਪੂਰੀ ਤਰ੍ਹਾਂ ਭਾਈਚਾਰੇ ਦੇ ਸਹਿਯੋਗ ਨਾਲ ਸੰਭਵ ਹੋ ਰਹੀ ਹੈ। ਸਕੂਲਾਂ ਵਿੱਚ ਸੁਰੱਖਿਅਤ ਅਤੇ ਸਹੂਲਤਾਂ ਨਾਲ ਭਰਪੂਰ ਮਾਹੌਲ ਸਿਰਜ ਕੇ ਸਰਕਾਰ ਵਿਦਿਆਰਥੀਆਂ ਦੀ ਹਾਜ਼ਰੀ, ਉਨ੍ਹਾਂ ਦੀ ਸ਼ਮੂਲੀਅਤ ਅਤੇ ਸਿੱਖਣ ਦੇ ਸਮੁੱਚੇ ਤਜਰਬੇ ਨੂੰ ਬਿਹਤਰ ਬਣਾਏਗੀ।

*ਸੂਬੇ ਭਰ ਦੇ ਅਧਿਆਪਕਾਂ ਨੇ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਦੇ ਪ੍ਰਭਾਵ ਦੀ ਕੀਤੀ ਸ਼ਲਾਘਾ*
ਮਾਨਸਾ ਦੇ ਜੀ.ਐਸ.ਐਸ.ਐਸ. ਰੰਘੜਿਆਲ ਦੇ ਅਧਿਆਪਕ ਅਮਰਜੀਤ ਸਿੰਘ ਚਾਹਲ ਨੇ ਕਿਹਾ, “ਕਲਾਸਰੂਮਾਂ, ਲੈਬਾਂ ਅਤੇ ਸਕੂਲਾਂ ਵਿੱਚ ਸੁਧਾਰ ਹੋਣ ਨਾਲ ਅਸੀਂ ਪਾਠਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪੜ੍ਹਾਉਣ ਦੇ ਯੋਗ ਹੋਏ ਹਾਂ। ਵਿਦਿਆਰਥੀ ਪੜ੍ਹਾਈ ਵਿੱਚ ਵਧੇਰੇ ਦਿਲਚਸਪੀ ਲੈ ਰਹੇ ਹਨ ਅਤੇ ਅਸੀਂ ਅਧਿਆਪਨ ਅਤੇ ਸਿੱਖਣ ਦੀ ਪ੍ਰਕਿਰਿਆ `ਤੇ ਬਿਹਤਰ ਢੰਗ ਨਾਲ ਧਿਆਨ ਕੇਂਦਰਿਤ ਕਰ ਸਕਦੇ ਹਾਂ।"

ਫਾਜ਼ਿਲਕਾ ਦੇ ਜੀ.ਪੀ.ਐਸ. ਚੰਨਣਵਾਲਾ ਦੇ ਅਧਿਆਪਕ ਲਵਜੀਤ ਗਰੇਵਾਲ ਨੇ ਕਿਹਾ, “ਬੁਨਿਆਦੀ ਢਾਂਚੇ ਵਿੱਚ ਤਬਦੀਲੀ ਸਦਕਾ ਸਕੂਲਾਂ ਵਿੱਚ ਬੱਚਿਆਂ ਦੀ ਆਮਦ ਵਧ ਰਹੀ ਹੈ। ਇਸ ਨਾਲ ਹਾਜ਼ਰੀ ਵਿੱਚ ਸੁਧਾਰ ਹੋਇਆ ਹੈ ਅਤੇ ਬੱਚਿਆਂ ਲਈ ਸਿੱਖਣ ਵਾਸਤੇ ਵਧੇਰੇ ਸਕਾਰਾਤਮਕ ਦਾ ਮਾਹੌਲ ਸਿਰਜਿਆ ਗਿਆ ਹੈ।”
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਭਗਵੰਤ ਮਾਨ ਸਰਕਾਰ ਸੁਰੱਖਿਅਤ ਅਤੇ ਵਿਦਿਆਰਥੀ-ਅਨੁਕੂਲ ਸਿੱਖਣ ਦਾ ਮਾਹੌਲ ਯਕੀਨੀ ਬਣਾਉਂਦੇ ਹੋਏ ਕਲਾਸਰੂਮਾਂ, ਲੈਬਾਂ, ਲਾਇਬ੍ਰੇਰੀਆਂ ਅਤੇ ਹੋਰ ਜ਼ਰੂਰੀ ਸਕੂਲੀ ਸਹੂਲਤਾਂ ਨੂੰ ਅਪਗ੍ਰੇਡ ਕਰਨ `ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖੇਗੀ। ਇਸ ਪਹਿਲਕਦਮੀ ਤਹਿਤ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ, ਸਕੂਲ ਪ੍ਰਬੰਧਨ ਕਮੇਟੀਆਂ ਅਤੇ ਸਥਾਨਕ ਆਗੂਆਂ ਦੀ ਸ਼ਮੂਲੀਅਤ `ਤੇ ਵੀ ਜ਼ੋਰ ਦਿੱਤਾ ਗਿਆ ਹੈ। ਬੁਨਿਆਦੀ ਢਾਂਚੇ ਵਿੱਚ ਸੁਧਾਰ ਵਿਦਿਆਰਥੀਆਂ ਦੀ ਬਿਹਤਰ ਹਾਜ਼ਰੀ, ਸ਼ਮੂਲੀਅਤ ਅਤੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਂਦਾ ਹੈ।
‘ਪੰਜਾਬ ਸਿੱਖਿਆ ਕ੍ਰਾਂਤੀ` ਇੱਕ ਵਿਆਪਕ ਅਤੇ ਮਿਆਰੀ ਸਿੱਖਿਆ ਪ੍ਰਣਾਲੀ ਦੀ ਸਿਰਜਣਾ ਵੱਲ ਫੈਸਲਾਕੁਨ ਕਦਮ ਹੈ, ਜਿਸ ਤਹਿਤ ਭਗਵੰਤ ਮਾਨ ਸਰਕਾਰ ਕਲਾਸਰੂਮਾਂ ਦੀ ਨੁਹਾਰ ਬਦਲਣ ਅਤੇ ‘ਰੰਗਲਾ ਪੰਜਾਬ` ਸਿਰਜਣ ਲਈ ਕੰਮ ਕਰ ਰਹੀ ਹੈ।

 

Have something to say? Post your comment

 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਕਾਂਗਰਸ ਨੇ ਚੋਣ ਤਿਆਰੀਆਂ ਕਰ ਦਿੱਤੀਆਂ ਤੇਜ਼, 12 ਤਰੀਕ ਤੋਂ ਸ਼ੁਰੂ ਹੋਵੇਗਾ ਪ੍ਰਚਾਰ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

15 ਨਵੰਬਰ ਨੂੰ ਲੱਗੇਗਾ ਤੇਰਾ ਸਿੰਘ ਚੰਨ ਸਾਹਿਤਕ ਮੇਲਾ

ਮੋਜੀ ਪਰਿਵਾਰ ਨਾਲ ਮਿਸਲ ਸਤਲੁਜ ਪਾਰਟੀ ਵੱਲੋਂ ਦੁੱਖ ਦਾ ਪ੍ਰਗਟਾਵਾ,ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ

ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ- ਹਰਪਾਲ ਸਿੰਘ ਚੀਮਾ

ਖਾਲਸਾ ਕਾਲਜ ਵਿਖੇ ਦੀਵਾਲੀ ਉਤਸਵ—2026 ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਭਗਵੰਤ ਮਾਨ ਸਰਕਾਰ 'ਸਿੱਖਿਆ ਕ੍ਰਾਂਤੀ' ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ