BREAKING NEWS

ਨੈਸ਼ਨਲ

ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਨਿਊਯਾਰਕ ਦੀ ਸ਼ਹੀਦੀ ਗੈਲਰੀ ਵਿੱਚ ਸੁਸ਼ੋਭਿਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 10, 2026 08:55 PM

ਨਵੀਂ ਦਿੱਲੀ- ਭਾਈ ਹਿੰਮਤ ਸਿੰਘ ਯੂਐਸਏ ਵੱਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ, ਨਿਊਯਾਰਕ ਦੇ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ, ਰਿਚਮੰਡ ਹਿੱਲ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਮਹਾਨ ਪੰਥਕ ਸ਼ਹੀਦੀ ਸਮਾਗਮ ਸ਼ਰਧਾ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਉਪਰੰਤ ਲੰਗਰ ਹਾਲ ਵਿੱਚ ਸਥਿਤ ਸ਼ਹੀਦੀ ਗੈਲਰੀ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ (ਝੋਟਾ) ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਥਕ ਜਥੇਬੰਦੀਆਂ ਅਤੇ ਸੰਗਤ ਵੱਲੋਂ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦਾ ਸੰਕਲਪ ਪ੍ਰਗਟ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭਾਈ ਪਰਵਿੰਦਰ ਸਿੰਘ ਖਾਲਸਾ ਨੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। 13 ਅਕਤੂਬਰ 2026 ਨੂੰ ਮਾਨਸਾ ਵਿਖੇ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਿੰਮਤ ਸਿੰਘ ਯੂਐਸਏ ਵੱਲੋਂ ਭੇਜੀ ਜਾਣਕਾਰੀ ਅਨੁਸਾਰ, ਸਮਾਗਮ ਦੌਰਾਨ ਸੰਗਤ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਸੰਕਟ ਅਤੇ ਇਸ ਸਬੰਧੀ ਸਰਕਾਰਾਂ ਦੀ ਜਵਾਬਦੇਹੀ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਨਸ਼ਾ-ਮੁਕਤ ਪੰਜਾਬ ਦੇ ਵਾਅਦਿਆਂ ਦੇ ਬਾਵਜੂਦ ਨੌਜਵਾਨੀ ਇਸ ਮਾਰ ਦਾ ਸ਼ਿਕਾਰ ਹੋ ਰਹੀ ਹੈ। ਤਸਵੀਰ ਸੁਸ਼ੋਭਿਤ ਕਰਨ ਸਮੇਂ ਜੈਕਾਰਿਆਂ ਦੀ ਗੂੰਜ ਵਿੱਚ “ਸ਼ਹੀਦ ਭਾਈ ਪਰਵਿੰਦਰ ਸਿੰਘ ਖਾਲਸਾ, ਤੇਰੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ” ਅਤੇ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ" ਦੇ ਜੈਕਾਰੇ ਗੂੰਜ ਉੱਠੇ। ਸਮਾਗਮ ਦੀ ਸਮਾਪਤੀ ਮੌਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ ਕਿ ਸੰਗਤ ਨੂੰ ਸ਼ਹੀਦ ਦੀ ਸੋਚ ’ਤੇ ਪਹਿਰਾ ਦੇਣ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਰਹਿਣ ਦਾ ਬਲ ਬਖ਼ਸ਼ਣ।

Have something to say? Post your comment

 
 

ਨੈਸ਼ਨਲ

ਪੰਜਾਬ ਦੀ ਆਰਥਿਕਤਾ, ਸੱਭਿਆਚਾਰਕ ਪਛਾਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਸਰਕਾਰਾਂ ਜਵਾਬਦੇਹ ਬਣਨ- ਸੰਤ ਮੀਤ ਸਿੰਘ

ਗੁਰਬਾਣੀ ਨੂੰ ਫ਼ਿਲਮੀ ਧੁਨਾਂ ’ਤੇ ਗਾਉਣ ਅਤੇ ਗੁਰੂ ਘਰ ਦੀ ਸਟੇਜ ਨੂੰ ਰੀਲਾਂ ਦਾ ਮੰਚ ਬਣਾਉਣ ’ਤੇ ਰੋਕ ਲਾਉਣ ਦੀ ਮੰਗ: ਹਰਜੋਤ ਸ਼ਾਹ ਸਿੰਘ

1984 ਸਿੱਖ ਦੰਗਿਆਂ ਲਈ ਰਜੀਵ ਗਾਂਧੀ ਦੋਸ਼ੀ -ਸੋਨੀਆ ਗਾਂਧੀ ਦੀ ਕਿਤਾਬ ਉੱਪਰ ਸਿਰਸਾ ਨੇ ਬੋਲਿਆ ਹਮਲਾ

ਚੋਣ ਕਮਿਸ਼ਨ ਦੇ ਸਖਤ ਨਿਰਦੇਸ਼ ਆਚਾਰ ਸਹਿੰਤਾ ਦੇ ਦੌਰਾਨ ਰਿਟਾਇਰਡ ਅਫਸਰਾਂ ਤੇ ਵੀ ਲਾਗੂ ਰਹਿਣਗੇ ਸਰਕਾਰੀ ਕਰਮਚਾਰੀਆਂ ਵਾਲੇ ਨਿਯਮ

ਪੰਜਾਬ ਦੀ ਪਰਾਲੀ ਸਾੜਨ ਨਾਲ ਦਿੱਲੀ ਦੇ ਪ੍ਰਦੂਸ਼ਣ ਉੱਪਰ ਬਹੁਤ ਘੱਟ ਅਸਰ - ਸੌਰਭ ਭਾਰਦਵਾਜ ਨੇ ਭਾਜਪਾ 'ਤੇ ਕੀਤਾ ਹਮਲਾ

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੀ ਦਿਮਾਗੀ ਨਕਸਲ ਟਿੱਪਣੀ 'ਤੇ ਜਨਤਕ ਬਹਿਸ ਲਈ ਫਿਰ ਚੁਣੌਤੀ ਦਿੱਤੀ

ਦਿੱਲੀ ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ : ਅਕਸ਼ਰਧਾਮ ਦਾ ਏਅਰ ਕੁਆਲਿਟੀ ਇੰਡੈਕਸ 840 ਨੂੰ ਪਾਰ ਕਰ ਗਿਆ-ਸਾਹ ਲੈਣ ਵਿੱਚ  ਆ ਰਹੀ ਹੈ ਮੁਸ਼ਕਲ

ਮਜ਼ਦੂਰਾਂ ਤੇ ਲੇਬਰ ਨਾਲ ਦੀਵਾਲੀ ਮਨਾਕੇ ਪੰਮਾ ਨੇ ਦਿੱਤਾ ਸਾਂਝੀਵਾਲਤਾ ਦਾ ਸੰਦੇਸ਼; ਤੋਹਫ਼ੇ ਭੇਟ ਕਰਕੇ ਮਿਹਨਤਕਸ਼ ਵਰਗ ਦਾ ਕੀਤਾ ਸਨਮਾਨ

ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ-ਅਕਾਲੀ ਸਰਕਾਰ ਬਣਨ ’ਤੇ 48 ਘੰਟਿਆਂ ’ਚ ਕਰਵਾਵਾਂਗੇ ਰਿਹਾਈ- ਸਰਨਾ

"ਇਹ ਇੱਕ ਨਿੱਜੀ ਕਿਤਾਬ ਹੈ, ਰਾਜਨੀਤਿਕ ਨਹੀਂ," ਸੋਨੀਆ ਗਾਂਧੀ ਨੇ ਆਪਣੀ ਆਤਮਕਥਾ 'ਤੇ ਕਿਹਾ