BREAKING NEWS
• ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਨੇ ਪੰਜਾਬ ਨੂੰ ਵਿਕਾਸ ਵਿੱਚ ਪਿਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਸਰਕਾਰੀ ਸਕੂਲ ਅਜਿਹੇ ਅਦਾਰੇ ਬਣਨੇ ਚਾਹੀਦੇ ਹਨ, ਜਿਨ੍ਹਾਂ `ਤੇ ਹਰ ਬੱਚੇ ਅਤੇ ਮਾਪੇ ਮਾਣ ਕਰ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਦੀ ਪਰਾਲੀ ਸਾੜਨ ਨਾਲ ਦਿੱਲੀ ਦੇ ਪ੍ਰਦੂਸ਼ਣ ਉੱਪਰ ਬਹੁਤ ਘੱਟ ਅਸਰ - ਸੌਰਭ ਭਾਰਦਵਾਜ ਨੇ ਭਾਜਪਾ 'ਤੇ ਕੀਤਾ ਹਮਲਾ • ਭਗਵੰਤ ਮਾਨ ਸਰਕਾਰ 'ਸਿੱਖਿਆ ਕ੍ਰਾਂਤੀ' ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ • "ਇਹ ਇੱਕ ਨਿੱਜੀ ਕਿਤਾਬ ਹੈ, ਰਾਜਨੀਤਿਕ ਨਹੀਂ," ਸੋਨੀਆ ਗਾਂਧੀ ਨੇ ਆਪਣੀ ਆਤਮਕਥਾ 'ਤੇ ਕਿਹਾ • ਗੁਰੂ ਘਰ ਦੀ ਮਰਿਆਦਾ ਸਰਵਉੱਚ, ਉਲੰਘਣਾ ਕਰਨ ਵਾਲੇ ਕੀਰਤਨੀ ਜਥਿਆਂ ਨੂੰ ਸੱਦਾ ਨਾ ਦਿੱਤਾ ਜਾਵੇ: ਇੰਦਰਜੀਤ ਸਿੰਘ ਵਿਕਾਸਪੁਰੀ

ਪੰਜਾਬ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਹੋਣ ਵਾਲੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਸਬੰਧੀ ਸਬ ਕਮੇਟੀ ਦੀ ਇਕੱਤਰਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 11, 2026 06:37 PM

ਅੰਮ੍ਰਿਤਸਰ-ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਤਿ ਹੋਣ ਵਾਲੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਬ-ਕਮੇਟੀ ਦੀ ਇਕੱਤਰਤਾ ਹੋਈ। ਇਕੱਤਰਤਾ ’ਚ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ 19-20 ਫ਼ਰਵਰੀ 2027 ਨੂੰ ਵੱਡੇ ਪੱਧਰ ’ਤੇ ਮਨਾਈ ਜਾਵੇਗੀ। ਇਸ ਤੋਂ ਪਹਿਲਾਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਨਵੰਬਰ 2026 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, 29 ਨਵੰਬਰ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ, 5 ਦਸੰਬਰ ਨੂੰ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ, 8 ਦਸੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਮੌ ਸਾਹਿਬ ਸਮਾਗਮ ਹੋਣਗੇ। ਇਸੇ ਤਰ੍ਹਾਂ 2 ਜਨਵਰੀ 2027 ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ, 5 ਜਨਵਰੀ ਨੂੰ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਹਿਲਪੁਰ, 10 ਜਨਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ, 14 ਜਨਵਰੀ ਨੂੰ ਗੁਰਦੁਆਰਾ ਸੰਗ ਜੀ ਢੇਸੀਆਂ, 22 ਜਨਵਰੀ ਨੂੰ ਗੁਰਦੁਆਰ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ, 23 ਜਨਵਰੀ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਾਰੀਆਂ ਬਟਾਲਾ, 24 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, 30 ਜਨਵਰੀ ਨੂੰ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ, 7 ਫ਼ਰਵਰੀ ਨੂੰ ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ, 14 ਫ਼ਰਵਰੀ ਨੂੰ ਨਾਲਾਗੜ੍ਹ ਹਿਮਾਚਲ ਪ੍ਰਦੇਸ਼ ਅਤੇ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਣਗੇ। ਸ. ਮੰਨਣ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਮੁੱਖ ਸਮਾਗਮ 19 ਅਤੇ 20 ਫ਼ਰਵਰੀ 2027 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਭਾਈ ਅਜੈਬ ਸਿੰਘ ਅਭਿਆਸੀ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਮੌਜੂਦ ਸਨ।

Have something to say? Post your comment

 
 

ਪੰਜਾਬ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਨੇ ਪੰਜਾਬ ਨੂੰ ਵਿਕਾਸ ਵਿੱਚ ਪਿਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਐੱਸਏ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਤੇ ਵੰਡਣ ਦੇ ਮਾਮਲੇ ਵਿੱਚ ਸ. ਜਤਿੰਦਰ ਸਿੰਘ ਸਚਦੇਵਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਉੱਤੇ ਸੰਗਤ ’ਚ ਕੀਰਤਨ ਕਰਨ ਤੋਂ ਇੱਕ ਮਹੀਨੇ ਲਈ ਰੋਕ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਜੇਲਾਂ ਅੰਦਰ ਨਿਰਦੋਸ਼ ਬੰਦੀ ਸਿੰਘਾਂ ਦੀ ਸਰਕਾਰਾਂ ਤੁਰੰਤ ਰਿਹਾਅ ਕਰਨ: ਬਾਬਾ ਬਲਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਕਾਂਗਰਸ ਨੇ ਚੋਣ ਤਿਆਰੀਆਂ ਕਰ ਦਿੱਤੀਆਂ ਤੇਜ਼, 12 ਤਰੀਕ ਤੋਂ ਸ਼ੁਰੂ ਹੋਵੇਗਾ ਪ੍ਰਚਾਰ

ਸਰਕਾਰੀ ਸਕੂਲ ਅਜਿਹੇ ਅਦਾਰੇ ਬਣਨੇ ਚਾਹੀਦੇ ਹਨ, ਜਿਨ੍ਹਾਂ `ਤੇ ਹਰ ਬੱਚੇ ਅਤੇ ਮਾਪੇ ਮਾਣ ਕਰ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

15 ਨਵੰਬਰ ਨੂੰ ਲੱਗੇਗਾ ਤੇਰਾ ਸਿੰਘ ਚੰਨ ਸਾਹਿਤਕ ਮੇਲਾ