BREAKING NEWS
• ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਨੇ ਪੰਜਾਬ ਨੂੰ ਵਿਕਾਸ ਵਿੱਚ ਪਿਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਸਰਕਾਰੀ ਸਕੂਲ ਅਜਿਹੇ ਅਦਾਰੇ ਬਣਨੇ ਚਾਹੀਦੇ ਹਨ, ਜਿਨ੍ਹਾਂ `ਤੇ ਹਰ ਬੱਚੇ ਅਤੇ ਮਾਪੇ ਮਾਣ ਕਰ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਦੀ ਪਰਾਲੀ ਸਾੜਨ ਨਾਲ ਦਿੱਲੀ ਦੇ ਪ੍ਰਦੂਸ਼ਣ ਉੱਪਰ ਬਹੁਤ ਘੱਟ ਅਸਰ - ਸੌਰਭ ਭਾਰਦਵਾਜ ਨੇ ਭਾਜਪਾ 'ਤੇ ਕੀਤਾ ਹਮਲਾ • ਭਗਵੰਤ ਮਾਨ ਸਰਕਾਰ 'ਸਿੱਖਿਆ ਕ੍ਰਾਂਤੀ' ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ • "ਇਹ ਇੱਕ ਨਿੱਜੀ ਕਿਤਾਬ ਹੈ, ਰਾਜਨੀਤਿਕ ਨਹੀਂ," ਸੋਨੀਆ ਗਾਂਧੀ ਨੇ ਆਪਣੀ ਆਤਮਕਥਾ 'ਤੇ ਕਿਹਾ • ਗੁਰੂ ਘਰ ਦੀ ਮਰਿਆਦਾ ਸਰਵਉੱਚ, ਉਲੰਘਣਾ ਕਰਨ ਵਾਲੇ ਕੀਰਤਨੀ ਜਥਿਆਂ ਨੂੰ ਸੱਦਾ ਨਾ ਦਿੱਤਾ ਜਾਵੇ: ਇੰਦਰਜੀਤ ਸਿੰਘ ਵਿਕਾਸਪੁਰੀ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਉੱਤੇ ਸੰਗਤ ’ਚ ਕੀਰਤਨ ਕਰਨ ਤੋਂ ਇੱਕ ਮਹੀਨੇ ਲਈ ਰੋਕ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 11, 2026 06:40 PM


ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਉੱਤੇ ਸੰਗਤ ਵਿੱਚ ਕੀਰਤਨ ਕਰਨ ਤੋਂ ਮਿਤੀ 13 ਨਵੰਬਰ 2026 ਤੋਂ ਲੈ ਕੇ 12 ਦਸੰਬਰ 2026 ਤੱਕ ਇੱਕ ਮਹੀਨੇ ਦੀ ਰੋਕ ਲਗਾਈ ਗਈ ਹੈ। ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਦੋਵਾਂ ਜਥਿਆਂ ਵਿਚਕਾਰ ਚੱਲ ਰਹੇ ਆਪਸੀ ਵਿਵਾਦ ਅਤੇ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ।
ਇਸ ਮਾਮਲੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਿੱਖ ਰਹਿਤ ਮਰਯਾਦਾ, ਸੰਗਤ ਵਿਚ ਵਿਚਰਨ ਅਤੇ ਗੁਰਮਤਿ ਸੰਗੀਤ ਦੀ ਸੋਝੀ ਪ੍ਰਾਪਤ ਕਰਨ ਲਈ ਭਾਈ ਜਗਜੀਤ ਸਿੰਘ ਬਬੀਹਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਮਹੀਨੇ ਲਈ ਗੁਰਮਤਿ ਦੀ ਜਾਣਕਾਰੀ ਪ੍ਰਾਪਤ ਕਰਨਗੇ ਅਤੇ ਮਨ ਵਿਚ ਨਿਮਰਤਾ ਲਿਆਉਣ ਲਈ ਲੰਗਰ ਹਾਲ ਵਿਚ ਸਵੇਰੇ-ਸ਼ਾਮ ਸੇਵਾ ਕਰਨ ਉਪਰੰਤ ਇੱਕ ਮਹੀਨੇ ਬਾਅਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਬੰਧਤ ਸੰਸਥਾਵਾਂ ਤੋਂ ਪ੍ਰਮਾਣ ਪੱਤਰ ਲੈ ਕੇ ਨਿਜੀ ਰੂਪ ਵਿਚ ਪੇਸ਼ ਹੋਣਗੇ।
ਸਕੱਤਰੇਤ ਵੱਲੋਂ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਗੁਰਬਾਣੀ ਕੀਰਤਨ ਗੁਰ ਪਾਤਸ਼ਾਹ ਵੱਲੋਂ ਬਖਸ਼ੀ ਦਾਤ ਅਤੇ ਰੂਹ ਦੀ ਖੁਰਾਕ ਹੈ। ਗੁਰਬਾਣੀ ਕੀਰਤਨ ਕਰਨ ਵਾਲੇ ਇਨਸਾਨ ਵਿਚ ਗੁਰੂ ਦੀ ਭੈਅ ਭਾਵਨੀ, ਨਿਮਰਤਾ, ਸਿੱਖ ਰਹਿਤ ਮਰਯਾਦਾ ਦੀ ਜਾਣਕਾਰੀ ਅਤੇ ਗੁਰਬਾਣੀ ਸੰਗੀਤ ਪ੍ਰਣਾਲੀ ਦਾ ਗਿਆਨ ਹੋਣਾ ਜ਼ਰੂਰੀ ਹੈ। ਪਿਛਲੇ ਕੁਝ ਸਮੇਂ ਤੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਵੱਲੋਂ ਜਿਥੇ ਗੁਰਬਾਣੀ ਕੀਰਤਨ ਦੀ ਮਰਯਾਦਾ ਦੀ ਉਲੰਘਣਾ ਕੀਤੀ ਗਈ ਹੈ, ਉੱਥੇ ਹੀ ਇੱਕ ਦੂਜੇ ਵਿਰੁੱਧ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੋਸ਼ਲ ਮੀਡੀਆ ਰਾਹੀਂ ਹਲਕੇ ਪੱਧਰ ਦੀ ਦੂਸ਼ਣਬਾਜੀ ਵੀ ਕੀਤੀ ਜਾ ਰਹੀ ਹੈ। ਕਿਹਾ ਗਿਆ ਕਿ ਇਸ ਨਾਲ ਪੁਰਾਤਨ ਕੀਰਤਨੀਏ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।

Have something to say? Post your comment

 
 

ਪੰਜਾਬ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਨੇ ਪੰਜਾਬ ਨੂੰ ਵਿਕਾਸ ਵਿੱਚ ਪਿਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਐੱਸਏ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਤੇ ਵੰਡਣ ਦੇ ਮਾਮਲੇ ਵਿੱਚ ਸ. ਜਤਿੰਦਰ ਸਿੰਘ ਸਚਦੇਵਾ ਤਲਬ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਹੋਣ ਵਾਲੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਸਬੰਧੀ ਸਬ ਕਮੇਟੀ ਦੀ ਇਕੱਤਰਤਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਜੇਲਾਂ ਅੰਦਰ ਨਿਰਦੋਸ਼ ਬੰਦੀ ਸਿੰਘਾਂ ਦੀ ਸਰਕਾਰਾਂ ਤੁਰੰਤ ਰਿਹਾਅ ਕਰਨ: ਬਾਬਾ ਬਲਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਕਾਂਗਰਸ ਨੇ ਚੋਣ ਤਿਆਰੀਆਂ ਕਰ ਦਿੱਤੀਆਂ ਤੇਜ਼, 12 ਤਰੀਕ ਤੋਂ ਸ਼ੁਰੂ ਹੋਵੇਗਾ ਪ੍ਰਚਾਰ

ਸਰਕਾਰੀ ਸਕੂਲ ਅਜਿਹੇ ਅਦਾਰੇ ਬਣਨੇ ਚਾਹੀਦੇ ਹਨ, ਜਿਨ੍ਹਾਂ `ਤੇ ਹਰ ਬੱਚੇ ਅਤੇ ਮਾਪੇ ਮਾਣ ਕਰ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

15 ਨਵੰਬਰ ਨੂੰ ਲੱਗੇਗਾ ਤੇਰਾ ਸਿੰਘ ਚੰਨ ਸਾਹਿਤਕ ਮੇਲਾ