BREAKING NEWS
• ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਨੇ ਪੰਜਾਬ ਨੂੰ ਵਿਕਾਸ ਵਿੱਚ ਪਿਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਸਰਕਾਰੀ ਸਕੂਲ ਅਜਿਹੇ ਅਦਾਰੇ ਬਣਨੇ ਚਾਹੀਦੇ ਹਨ, ਜਿਨ੍ਹਾਂ `ਤੇ ਹਰ ਬੱਚੇ ਅਤੇ ਮਾਪੇ ਮਾਣ ਕਰ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਦੀ ਪਰਾਲੀ ਸਾੜਨ ਨਾਲ ਦਿੱਲੀ ਦੇ ਪ੍ਰਦੂਸ਼ਣ ਉੱਪਰ ਬਹੁਤ ਘੱਟ ਅਸਰ - ਸੌਰਭ ਭਾਰਦਵਾਜ ਨੇ ਭਾਜਪਾ 'ਤੇ ਕੀਤਾ ਹਮਲਾ • ਭਗਵੰਤ ਮਾਨ ਸਰਕਾਰ 'ਸਿੱਖਿਆ ਕ੍ਰਾਂਤੀ' ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ • "ਇਹ ਇੱਕ ਨਿੱਜੀ ਕਿਤਾਬ ਹੈ, ਰਾਜਨੀਤਿਕ ਨਹੀਂ," ਸੋਨੀਆ ਗਾਂਧੀ ਨੇ ਆਪਣੀ ਆਤਮਕਥਾ 'ਤੇ ਕਿਹਾ • ਗੁਰੂ ਘਰ ਦੀ ਮਰਿਆਦਾ ਸਰਵਉੱਚ, ਉਲੰਘਣਾ ਕਰਨ ਵਾਲੇ ਕੀਰਤਨੀ ਜਥਿਆਂ ਨੂੰ ਸੱਦਾ ਨਾ ਦਿੱਤਾ ਜਾਵੇ: ਇੰਦਰਜੀਤ ਸਿੰਘ ਵਿਕਾਸਪੁਰੀ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਐੱਸਏ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਤੇ ਵੰਡਣ ਦੇ ਮਾਮਲੇ ਵਿੱਚ ਸ. ਜਤਿੰਦਰ ਸਿੰਘ ਸਚਦੇਵਾ ਤਲਬ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 11, 2026 06:43 PM


ਸ੍ਰੀ ਅੰਮ੍ਰਿਤਸਰ-ਯੂਐੱਸਏ ਅੰਦਰ ਅਣਅਧਿਕਾਰਤ ਰੂਪ ਵਿੱਚ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਅਤੇ ਸਰੂਪ ਸੰਗਤ ਨੂੰ ਵੰਡਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਊਯਾਰਕ, ਯੂਐੱਸਏ ਨਿਵਾਸ ਸ. ਜਤਿੰਦਰ ਸਿੰਘ ਸਚਦੇਵਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਇਹ ਕਾਰਵਾਈ ਕਰਨ ਲਈ ਮਿਤੀ 10 ਦਸਬੰਰ 2026 ਤੱਕ ਨਿੱਜੀ ਰੂਪ ਵਿੱਚ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।
ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਵਿਦੇਸ਼ ਦੀ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਤੋਂ ਬਾਅਦ ਲਿਆ ਗਿਆ। ਜਾਣਕਾਰੀ ਪੁੱਜੀ ਹੈ ਕਿ ਸ. ਜਤਿੰਦਰ ਸਿੰਘ ਸਚਦੇਵਾ ਵੱਲੋਂ ਘਰ ਘਰ ਅੰਦਰ ਧਰਮਸਾਲ ਸੰਸਥਾ ਦੇ ਨਾਮ ਹੇਠ ਅਣਅਧਿਕਾਰਤ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸ਼ਾਹਿਬ ਦੀ ਦੇ ਪਾਵਨ ਸਰੂਪ ਛਾਪੇ ਅਥੇ ਸੰਗਤ ਨੂੰ ਵੰਡੇ ਜਾ ਰਹੇ ਹਨ।
ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਇਸ ਸਬੰਧੀ ਜਾਰੀ ਹੋਏ ਆਦੇਸ਼ ਵਿੱਚ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਜਾਰੀ ਹੋਏ ਹੁਕਮਨਾਮਾ ਮਿਤੀ 09 ਮਈ 1998 ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਦਾ ਅਧਿਕਾਰ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਪਾਸ ਹੈ। ਸ. ਜਤਿੰਦਰ ਸਿੰਘ ਨੂੰ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਮਨਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾ ਰਹੀ ਹੈ, ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਹੋਏ ਆਦੇਸ਼ਾਂ ਦੀ ਉਲੰਘਣਾ ਹੈ ਅਤੇ ਪੰਥ ਵਿਚ ਦੁਫੇੜ ਪਾਉਣ ਵਾਲੀ ਕਾਰਵਾਈ ਹੈ। ਇਸ ਦੇ ਮੱਦੇਨਜ਼ਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ. ਜਤਿੰਦਰ ਸਿੰਘ ਸਚਦੇਵਾ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਤੁਰੰਤ ਬੰਦ ਕਰਨ, ਹੁਣ ਥੱਕ ਜਿੰਨੇ ਵੀ ਪਾਵਨ ਸਰੂਪਾਂ ਦੀ ਛਪਾਈ ਕੀਤੀ ਹੈ ਉਸ ਦਾ ਮੁਕੰਮਲ ਰਿਕਾਰਡ ਲੈ ਕੇ ਮਿਤੀ 10 ਦਸੰਬਰ 2026 ਤੱਕ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਜੀ ਰੂਪ ਵਿਚ ਹਾਜ਼ਰ ਹੋਣ।
ਇਸ ਮਾਮਲੇ ਦੇ ਨਾਲ ਹੀ ਸਬੰਧਤ ਇੱਕ ਹੋਰ ਵੱਖਰੇ ਆਦੇਸ਼ ਵਿੱਚ ਯੂਐੱਸਏ ਨਿਵਾਸੀ ਬਾਬਾ ਸੱਜਣ ਸਿੰਘ, ਗਿਆਨੀ ਭੁਪਿੰਦਰ ਸਿੰਘ, ਸ. ਜਤਿੰਦਰ ਸਿੰਘ, ਸ. ਹਰਬੰਸ ਸਿੰਘ, ਸ. ਹਰਚਰਨ ਸਿੰਘ ਅਤੇ ਸ. ਗੁਰਦੇਵ ਸਿੰਘ ਪਾਸੋਂ ਪੰਦਰਾਂ ਦਿਨਾਂ ਦੇ ਵਿੱਚ-ਵਿੱਚ ਉਨ੍ਹਾਂ ਦਾ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਸ ਆਦੇਸ਼ ਵਿੱਚ ਕਿਹਾ ਗਿਆ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਇਨ੍ਹਾਂ ਵੱਲੋਂ ਸ. ਜਤਿੰਦਰ ਸਿੰਘ ਸਚਦੇਵਾ ਨਾਮੀ ਵਿਅਕਤੀ ਕੋਲ ਜਾ ਕੇ ਉਸ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਹੋਏ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਅਣਅਧਿਕਾਰਤ ਤੌਰ ’ਤੇ ਛਾਪੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਆਪਣੇ ਆਪ ਅਥਾਰਟੀ ਬਣ ਕੇ ਉਸ ਦੀ ਸ਼ਲਾਘਾ ਕੀਤੀ ਗਈ ਹੈ, ਜਦਕਿ ਇਹ ਭਲੀਭਾਂਤ ਜਾਣਦੇ ਹਨ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਦਾ ਅਧਿਕਾਰ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਪਾਸ ਹੈ। ਇਸ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਇਸ ਹੋਈ ਅਵੱਗਿਆ ਲਈ ਇਨ੍ਹਾਂ ਨੂੰ ਪੰਦਰਾਂ ਦਿਨਾਂ ਦੇ ਵਿੱਚ-ਵਿੱਚ ਆਪਣੇ ਲਿਖਤੀ ਸਪੱਸ਼ਟੀਕਰਨ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਲਈ ਕਿਹਾ ਗਿਆ ਹੈ।

Have something to say? Post your comment

 
 

ਪੰਜਾਬ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਨੇ ਪੰਜਾਬ ਨੂੰ ਵਿਕਾਸ ਵਿੱਚ ਪਿਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਉੱਤੇ ਸੰਗਤ ’ਚ ਕੀਰਤਨ ਕਰਨ ਤੋਂ ਇੱਕ ਮਹੀਨੇ ਲਈ ਰੋਕ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਹੋਣ ਵਾਲੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਸਬੰਧੀ ਸਬ ਕਮੇਟੀ ਦੀ ਇਕੱਤਰਤਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਜੇਲਾਂ ਅੰਦਰ ਨਿਰਦੋਸ਼ ਬੰਦੀ ਸਿੰਘਾਂ ਦੀ ਸਰਕਾਰਾਂ ਤੁਰੰਤ ਰਿਹਾਅ ਕਰਨ: ਬਾਬਾ ਬਲਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਕਾਂਗਰਸ ਨੇ ਚੋਣ ਤਿਆਰੀਆਂ ਕਰ ਦਿੱਤੀਆਂ ਤੇਜ਼, 12 ਤਰੀਕ ਤੋਂ ਸ਼ੁਰੂ ਹੋਵੇਗਾ ਪ੍ਰਚਾਰ

ਸਰਕਾਰੀ ਸਕੂਲ ਅਜਿਹੇ ਅਦਾਰੇ ਬਣਨੇ ਚਾਹੀਦੇ ਹਨ, ਜਿਨ੍ਹਾਂ `ਤੇ ਹਰ ਬੱਚੇ ਅਤੇ ਮਾਪੇ ਮਾਣ ਕਰ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

15 ਨਵੰਬਰ ਨੂੰ ਲੱਗੇਗਾ ਤੇਰਾ ਸਿੰਘ ਚੰਨ ਸਾਹਿਤਕ ਮੇਲਾ