BREAKING NEWS
• ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਨੇ ਪੰਜਾਬ ਨੂੰ ਵਿਕਾਸ ਵਿੱਚ ਪਿਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਸਰਕਾਰੀ ਸਕੂਲ ਅਜਿਹੇ ਅਦਾਰੇ ਬਣਨੇ ਚਾਹੀਦੇ ਹਨ, ਜਿਨ੍ਹਾਂ `ਤੇ ਹਰ ਬੱਚੇ ਅਤੇ ਮਾਪੇ ਮਾਣ ਕਰ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਦੀ ਪਰਾਲੀ ਸਾੜਨ ਨਾਲ ਦਿੱਲੀ ਦੇ ਪ੍ਰਦੂਸ਼ਣ ਉੱਪਰ ਬਹੁਤ ਘੱਟ ਅਸਰ - ਸੌਰਭ ਭਾਰਦਵਾਜ ਨੇ ਭਾਜਪਾ 'ਤੇ ਕੀਤਾ ਹਮਲਾ • ਭਗਵੰਤ ਮਾਨ ਸਰਕਾਰ 'ਸਿੱਖਿਆ ਕ੍ਰਾਂਤੀ' ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ • "ਇਹ ਇੱਕ ਨਿੱਜੀ ਕਿਤਾਬ ਹੈ, ਰਾਜਨੀਤਿਕ ਨਹੀਂ," ਸੋਨੀਆ ਗਾਂਧੀ ਨੇ ਆਪਣੀ ਆਤਮਕਥਾ 'ਤੇ ਕਿਹਾ • ਗੁਰੂ ਘਰ ਦੀ ਮਰਿਆਦਾ ਸਰਵਉੱਚ, ਉਲੰਘਣਾ ਕਰਨ ਵਾਲੇ ਕੀਰਤਨੀ ਜਥਿਆਂ ਨੂੰ ਸੱਦਾ ਨਾ ਦਿੱਤਾ ਜਾਵੇ: ਇੰਦਰਜੀਤ ਸਿੰਘ ਵਿਕਾਸਪੁਰੀ

ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਨਾਲ ਮਨਾਇਆ

ਕੌਮੀ ਮਾਰਗ ਬਿਊਰੋ | November 12, 2026 02:48 PM

ਐੱਸ ਏ ਐਸ ਨਗਰ - ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਦਸਾਂ ਪਾਤਿਸ਼ਾਹੀਆਂ ਦੀ ਜਾਗਦੀ ਜੋਤ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਗੁਰਤਾ ਗੁਰਗੱਦੀ ਦੇਣ ਦੇ ਪੂਰੇ ਪ੍ਰਸੰਗ ਨੂੰ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਨ ਕਰਵਾਇਆ। ਬੀਬੀ ਜਤਿੰਦਰ ਕੌਰ ਜੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਮਨਦੀਪ ਸਿੰਘ ਜੀ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਮਿੱਤਰ ਪਿਆਰੇ ਨੂੰ ਕਵੀਸ਼ਰੀ ਜੱਥਾ, ਭਾਈ ਗੁਰਸੇਵਕ ਸਿੰਘ ਜੀ ਲੁਧਿਆਣੇ ਵਾਲੇ, ਭਾਈ ਹਰਵਿੰਦਰ ਸਿੰਘ ਜੀ ਪਟਿਆਲਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ ਅਤੇ ਭਾਈ ਸਰੂਪ ਸਿੰਘ ਜੀ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਨਾਮ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਅਤੇ ਭਾਈ ਸੁਖਵਿੰਦਰ ਿੰਸੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸ੍ਰੀ ਦਰਬਾਰ ਸਾਹਿਬ ਜੀ ਦੀ ਅੰਦਰੋਂ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।
ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਮਿਤੀ 9 ਨਵੰਬਰ ਅਰੰਭ ਕੀਤੀਆਂ ਗਈਆਂ ਹਨ ਜੋ ਕਿ ਮਿਤੀ 24 ਨਵੰਬਰ ਪ੍ਰਕਾਸ਼ ਪੁਰਬ ਵਾਲੇ ਦਿਨ ਤੱਕ ਜਾਰੀ ਰਹਿਣਗੀਆਂ।

Have something to say? Post your comment

 
 

ਪੰਜਾਬ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧਾ, ਫਿਰੋਜ਼ਪੁਰ ਦੇ ਸਭ ਤੋਂ ਵੱਧ

ਪੰਜਾਬ ਚੋਣਾਂ 2027: 2022 ਵਿੱਚ, 'ਆਪ' ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਦੋਂ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਅਸਫਲ ਰਹੇ

ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਪੂਰਾ ਪੀਪੀਸੀਐਸ ਸਿਸਟਮ ਭ੍ਰਿਸ਼ਟ ਹੈ -ਸੁਨੀਲ ਜਾਖੜ

ਪੰਜਾਬ ਦੇ ਸਾਬਕਾ ਡੀਐਸਪੀ ਨੂੰ ਅਗਵਾ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ, 32 ਸਾਲਾਂ ਬਾਅਦ ਸਜ਼ਾ ਸੁਣਾਈ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਪੰਜਾਬ ਭਰ ਵਿੱਚ ਛੱਠ ਪੂਜਾ ਲਈ 104 ਸਥਾਨਾਂ ਦੀ ਸ਼ਨਾਖ਼ਤ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਨੇ ਪੰਜਾਬ ਨੂੰ ਵਿਕਾਸ ਵਿੱਚ ਪਿਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਐੱਸਏ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਤੇ ਵੰਡਣ ਦੇ ਮਾਮਲੇ ਵਿੱਚ ਸ. ਜਤਿੰਦਰ ਸਿੰਘ ਸਚਦੇਵਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਉੱਤੇ ਸੰਗਤ ’ਚ ਕੀਰਤਨ ਕਰਨ ਤੋਂ ਇੱਕ ਮਹੀਨੇ ਲਈ ਰੋਕ