BREAKING NEWS
• ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਨੇ ਪੰਜਾਬ ਨੂੰ ਵਿਕਾਸ ਵਿੱਚ ਪਿਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਸਰਕਾਰੀ ਸਕੂਲ ਅਜਿਹੇ ਅਦਾਰੇ ਬਣਨੇ ਚਾਹੀਦੇ ਹਨ, ਜਿਨ੍ਹਾਂ `ਤੇ ਹਰ ਬੱਚੇ ਅਤੇ ਮਾਪੇ ਮਾਣ ਕਰ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਦੀ ਪਰਾਲੀ ਸਾੜਨ ਨਾਲ ਦਿੱਲੀ ਦੇ ਪ੍ਰਦੂਸ਼ਣ ਉੱਪਰ ਬਹੁਤ ਘੱਟ ਅਸਰ - ਸੌਰਭ ਭਾਰਦਵਾਜ ਨੇ ਭਾਜਪਾ 'ਤੇ ਕੀਤਾ ਹਮਲਾ • ਭਗਵੰਤ ਮਾਨ ਸਰਕਾਰ 'ਸਿੱਖਿਆ ਕ੍ਰਾਂਤੀ' ਤਹਿਤ ਦਸੰਬਰ ਤੱਕ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰੇਗੀ • "ਇਹ ਇੱਕ ਨਿੱਜੀ ਕਿਤਾਬ ਹੈ, ਰਾਜਨੀਤਿਕ ਨਹੀਂ," ਸੋਨੀਆ ਗਾਂਧੀ ਨੇ ਆਪਣੀ ਆਤਮਕਥਾ 'ਤੇ ਕਿਹਾ • ਗੁਰੂ ਘਰ ਦੀ ਮਰਿਆਦਾ ਸਰਵਉੱਚ, ਉਲੰਘਣਾ ਕਰਨ ਵਾਲੇ ਕੀਰਤਨੀ ਜਥਿਆਂ ਨੂੰ ਸੱਦਾ ਨਾ ਦਿੱਤਾ ਜਾਵੇ: ਇੰਦਰਜੀਤ ਸਿੰਘ ਵਿਕਾਸਪੁਰੀ

ਪੰਜਾਬ

ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ – ਅਨਿੰਦਿਤਾ ਮਿੱਤਰਾ, ਸੀ.ਈ.ਓ. ਪੰਜਾਬ

ਕੌਮੀ ਮਾਰਗ ਬਿਊਰੋ | November 12, 2026 07:26 PM

ਚੰਡੀਗੜ੍ਹ-ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ ਪੰਜਾਬ ਰਾਜ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਵਿਸ਼ੇਸ਼ ਗਹਿਰੀ ਸੁਧਾਈ 2027 ਤਹਿਤ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।

ਡਰਾਫਟ ਵੋਟਰ ਸੂਚੀ ਦੇ ਪ੍ਰਕਾਸ਼ਨ ਨਾਲ ਦਾਅਵੇ ਅਤੇ ਇਤਰਾਜ਼ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜੋ 12 ਨਵੰਬਰ, 2026 ਤੋਂ 11 ਦਸੰਬਰ, 2026 ਤੱਕ ਜਾਰੀ ਰਹੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ, 2026 ਤੱਕ ਮੁਕੰਮਲ ਕਰ ਲਿਆ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 4 ਜਨਵਰੀ, 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਸੁਧਾਈ ਪ੍ਰਕਿਰਿਆ ਦੇ ਹਿੱਸੇ ਵਜੋਂ ਅੱਜ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ, ਸੀ.ਈ.ਓ. ਪੰਜਾਬ ਨੇ ਨੁਮਾਇੰਦਿਆਂ ਨੂੰ ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ ਅਤੇ ਸੁਧਾਈ ਮੁਹਿੰਮ ਦੀਆਂ ਮੁੱਖ ਵਿਵਸਥਾਵਾਂ ਅਤੇ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ।

ਨੁਮਾਇੰਦਿਆਂ ਨੂੰ ਵੱਖ-ਵੱਖ ਚੋਣ ਸੇਵਾਵਾਂ ਲਈ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਫਾਰਮ 6, ਪ੍ਰਵਾਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 6ਏ, ਨਾਮ ਕੱਟਣ ਲਈ ਫਾਰਮ 7 ਅਤੇ ਵੇਰਵਿਆਂ ਵਿੱਚ ਸੋਧ ਕਰਨ ਜਾਂ ਰਿਹਾਇਸ਼ ਬਦਲਣ ਲਈ ਫਾਰਮ 8 ਸ਼ਾਮਲ ਹਨ।

ਸੀ.ਈ.ਓ. ਪੰਜਾਬ ਨੇ ਅੱਗੇ ਦੱਸਿਆ ਕਿ ਜਿਹੜੇ ਨੌਜਵਾਨ ਨਾਗਰਿਕ 1 ਜਨਵਰੀ, 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਵੋਟਰ ਵਜੋਂ ਰਜਿਸਟਰ ਹੋਣ ਦੇ ਯੋਗ ਹਨ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਗਰਿਕਾਂ ਲਈ ਉਪਲਬਧ ਵੱਖ-ਵੱਖ ਡਿਜੀਟਲ ਪਲੇਟਫਾਰਮਾਂ ਅਤੇ ਸਹੂਲਤਾਂ, ਜਿਵੇਂ ਕਿ ਵੋਟਰ ਸਰਵਿਸ ਪੋਰਟਲ ਅਤੇ 'ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.' ਸਹੂਲਤ ਬਾਰੇ ਵੀ ਜਾਣੂ ਕਰਵਾਇਆ ਗਿਆ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਗੇ ਦੱਸਿਆ ਕਿ ਵੋਟਰਾਂ ਨੂੰ ਚੋਣ ਸੇਵਾਵਾਂ ਪ੍ਰਦਾਨ ਕਰਨ ਦੀ ਸਹੂਲਤ ਲਈ ਜਲਦ ਹੀ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਨਾਗਰਿਕਾਂ ਨੂੰ ਵੋਟਰ ਸੂਚੀਆਂ ਦੇਖਣ ਅਤੇ ਜਾਂਚਣ ਵਿੱਚ ਸਹਾਇਤਾ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀਈਓਜ਼) ਅਤੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਦੇ ਦਫ਼ਤਰਾਂ ਵਿਖੇ ਹੈਲਪ ਡੈਸਕ ਲਗਾਏ ਗਏ ਹਨ।

ਸੀ.ਈ.ਓ. ਨੇ ਅੱਗੇ ਦੱਸਿਆ ਕਿ ਵੋਟਰ ਪ੍ਰਕਾਸ਼ਿਤ ਏਕੀਕ੍ਰਿਤ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਹੋਰ ਵੇਰਵਿਆਂ ਦੀ ਪੁਸ਼ਟੀ ਸੀ.ਈ.ਓ. ਪੰਜਾਬ ਦੀ ਅਧਿਕਾਰਤ ਵੈੱਬਸਾਈਟ www.ceopunjab.gov.in ਅਤੇ ਭਾਰਤ ਚੋਣ ਕਮਿਸ਼ਨ ਦੇ ਵੋਟਰ ਸਰਵਿਸ ਪੋਰਟਲ voters.eci.gov.in ਰਾਹੀਂ ਕਰ ਸਕਦੇ ਹਨ।

ਜਿਹੜੇ ਨਾਗਰਿਕ ਆਪਣਾ ਨਾਮ ਦਰਜ ਕਰਵਾਉਣਾ ਚਾਹੁੰਦੇ ਹਨ ਜਾਂ ਵੇਰਵਿਆਂ ਵਿੱਚ ਕੋਈ ਸੋਧ ਕਰਵਾਉਣਾ ਚਾਹੁੰਦੇ ਹਨ, ਉਹ 12 ਨਵੰਬਰ, 2026 ਤੋਂ 11 ਦਸੰਬਰ, 2026 ਤੱਕ ਨਿਰਧਾਰਤ ਸਮੇਂ ਦੌਰਾਨ ਲੋੜੀਂਦੇ ਫਾਰਮ ਭਰ ਕੇ ਆਪਣੇ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਵਾ ਸਕਦੇ ਹਨ।

ਸੁਧਾਈ ਪ੍ਰਕਿਰਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਜਾਂ ਸਪੱਸ਼ਟੀਕਰਨ ਲਈ ਨਾਗਰਿਕ ਵੋਟਰ ਹੈਲਪਲਾਈਨ ਨੰਬਰ 1950 'ਤੇ ਸੰਪਰਕ ਕਰ ਸਕਦੇ ਹਨ ਜਾਂ ਈਸੀਆਈਐਨਈਟੀ ਮੋਬਾਈਲ ਐਪਲੀਕੇਸ਼ਨ ਰਾਹੀਂ ਉਪਲਬਧ 'ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.' ਸਹੂਲਤ ਦੀ ਵਰਤੋਂ ਸਕਦੇ ਹਨ।

ਸੀ.ਈ.ਓ. ਪੰਜਾਬ ਨੇ ਸਾਰੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਕ ਸਮਾਵੇਸ਼ੀ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤ ਕਰਨ ਲਈ ਹਰ ਯੋਗ ਵੋਟਰ ਦਾ ਨਾਮ ਸ਼ਾਮਲ ਕੀਤਾ ਜਾਣਾ ਲਾਜ਼ਮੀ ਹੈ ਅਤੇ ਕੋਈ ਵੀ ਵੋਟਰ ਵਾਂਝਾ ਨਹੀਂ ਰਹਿਣਾ ਚਾਹੀਦਾ।

Have something to say? Post your comment

 
 

ਪੰਜਾਬ

ਖਾਲਸਾ ਯੂਨੀਵਰਸਿਟੀ ਵੱਲੋਂ ਸਾਹਿਤਕ ਸ਼ਾਮ ‘ਅਦਬੀ ਬੈਠਕ’ ਕਰਵਾਈ ਗਈ

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਨਾਲ ਮਨਾਇਆ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧਾ, ਫਿਰੋਜ਼ਪੁਰ ਦੇ ਸਭ ਤੋਂ ਵੱਧ

ਪੰਜਾਬ ਚੋਣਾਂ 2027: 2022 ਵਿੱਚ, 'ਆਪ' ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਦੋਂ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਅਸਫਲ ਰਹੇ

ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਪੂਰਾ ਪੀਪੀਸੀਐਸ ਸਿਸਟਮ ਭ੍ਰਿਸ਼ਟ ਹੈ -ਸੁਨੀਲ ਜਾਖੜ

ਪੰਜਾਬ ਦੇ ਸਾਬਕਾ ਡੀਐਸਪੀ ਨੂੰ ਅਗਵਾ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ, 32 ਸਾਲਾਂ ਬਾਅਦ ਸਜ਼ਾ ਸੁਣਾਈ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਪੰਜਾਬ ਭਰ ਵਿੱਚ ਛੱਠ ਪੂਜਾ ਲਈ 104 ਸਥਾਨਾਂ ਦੀ ਸ਼ਨਾਖ਼ਤ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਨੇ ਪੰਜਾਬ ਨੂੰ ਵਿਕਾਸ ਵਿੱਚ ਪਿਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ