BREAKING NEWS
• ਬਿੱਲ ਬਕਾਏ ਕਾਰਨ ਕੱਟੇ ਬਿਜਲੀ ਕੁਨੈਕਸ਼ਨ ਦੁਬਾਰਾ ਚਾਲੂ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ • ਭਾਜਪਾ ਪੰਜਾਬ ਦੀ ਸ਼ਾਂਤੀ ਭੰਗ ਕਰਕੇ ਸੂਬੇ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ: ਹਰਪਾਲ ਸਿੰਘ ਚੀਮਾ • ਸ੍ਰੀ ਅਨੰਦਪੁਰ ਸਾਹਿਬ ਦੇ ਸਫ਼ਾਈ ਮਾਡਲ ਨੂੰ ਸਮੁੱਚੇ ਪੰਜਾਬ ਵਿੱਚ ਕੀਤਾ ਜਾਵੇਗਾ ਲਾਗੂ: ਹਰਜੋਤ ਸਿੰਘ ਬੈਂਸ • ਅਟਕਲਾਂ ਲਗਾਉਣ ਦੀ ਬਜਾਏ ਬਿਕਰਮ ਸਿੰਘ ਮਜੀਠੀਆ 2 ਸਿੱਧੇ ਸਵਾਲਾਂ ਦੇ ਜਵਾਬ ਦੇਣ: ਹਰਭਜਨ ਸਿੰਘ ਈਟੀਓ • ਆਪ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨੈਸ਼ਨਲ

ਸੋਨੀਆ ਗਾਂਧੀ ਦੀ ਜਾਰੀ ਹੋਈ ਕਿਤਾਬ ਸਾੜਨ ਵਾਲੇ ਦਿੱਲੀ ਕਮੇਟੀ ਪ੍ਰਬੰਧਕ ਸੰਸਦ ਜਾਂ ਸੋਨੀਆ ਗਾਂਧੀ ਦੀ ਰਿਹਾਇਸ਼ ਅੱਗੇ ਜਾਣ ਤੋਂ ਕਿਉਂ ਝਿਜਕੇ.? ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 13, 2026 07:43 PM

ਨਵੀਂ ਦਿੱਲੀ- ਕਾਂਗਰਸ ਆਗੂ ਸੋਨੀਆ ਗਾਂਧੀ ਦੀ ਨਵੀਂ ਕਿਤਾਬ 'ਬਿਲੌਂਗਿੰਗ' ਵਿੱਚ 1984 ਦੇ ਸਿੱਖ ਕਤਲੇਆਮ ਅਤੇ ਪੰਜਾਬ ਨਾਲ ਸਬੰਧਤ ਘਟਨਾਵਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਦੋਸ਼ਾਂ ਦਰਮਿਆਨ ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਸ਼ੈਲੀ ’ਤੇ ਵੀ ਤਿੱਖੇ ਸਵਾਲ ਉੱਠਣ ਲੱਗੇ ਹਨ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁਖੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖ ਬੁਲਾਰੇ ਅਤੇ ਪੰਥਕ ਆਗੂ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਤਾਬ ਦੇ ਵਿਵਾਦਿਤ ਅੰਸ਼ਾਂ ਦੀ ਸਖ਼ਤ ਨਿਖੇਧੀ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਸਮੇਤ ਸਮੁੱਚੇ ਪ੍ਰਬੰਧਕਾਂ ਦੀ ਕਾਰਜਸ਼ੈਲੀ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕਿਤਾਬ ਦੀਆਂ ਕਾਪੀਆਂ ਗੁਰਦੁਆਰਾ ਰਕਾਬ ਗੰਜ ਸਾਹਿਬ ਦੀ ਚਾਰਦੀਵਾਰੀ ਅੰਦਰ ਬਣੀ 'ਸੱਚ ਦੀ ਕੰਧ' ਸਾਹਮਣੇ ਹੀ ਕਿਉਂ ਸਾੜੀਆਂ ਗਈਆਂ, ਜਦਕਿ ਕੁਝ ਹੀ ਦੂਰੀ ’ਤੇ ਸੰਸਦ ਭਵਨ ਸਥਿਤ ਹੈ। ਕੀ ਪ੍ਰਬੰਧਕਾਂ ਵਿੱਚ ਸੰਸਦ ਭਵਨ ਦੇ ਬਾਹਰ ਜਾ ਕੇ ਰੋਸ ਪ੍ਰਗਟਾਉਣ ਦੀ ਹਿੰਮਤ ਨਹੀਂ ਸੀ ਜਾਂ ਫਿਰ ਇਹ ਕਾਰਵਾਈ ਮਹਿਜ਼ ਸਿਆਸੀ ਖਾਨਾਪੂਰਤੀ ਅਤੇ ਮੀਡੀਆ ਸੁਰਖੀਆਂ ਬਟੋਰਨ ਦਾ ਯਤਨ ਸੀ? ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਦਿੱਲੀ ਕਮੇਟੀ ਦੀ ਦੋਹਰੀ ਨੀਤੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਕੁਝ ਸਮਾਂ ਪਹਿਲਾਂ ਇਸੇ ਕਮੇਟੀ ਦੇ ਪ੍ਰਬੰਧਕਾਂ ਨੇ ਰਾਹੁਲ ਗਾਂਧੀ ਦੀ ਰਿਹਾਇਸ਼ ਦੇ ਬਾਹਰ ਵੱਡਾ ਰੋਸ ਪ੍ਰਦਰਸ਼ਨ ਕੀਤਾ ਸੀ, ਪਰ ਹੁਣ ਜਦੋਂ ਸਿੱਖ ਕੌਮ ਦੇ ਇਤਿਹਾਸ ਅਤੇ 1984 ਦੇ ਕਤਲੇਆਮ ਨਾਲ ਜੁੜਿਆ ਗੰਭੀਰ ਮਾਮਲਾ ਸਾਹਮਣੇ ਆਇਆ ਹੈ ਤਾਂ ਪ੍ਰਬੰਧਕਾਂ ਦੇ ਕਦਮ 10 ਜਨਪਥ ਸਥਿਤ ਸੋਨੀਆ ਗਾਂਧੀ ਦੀ ਰਿਹਾਇਸ਼ ਵੱਲ ਕਿਉਂ ਨਹੀਂ ਵਧੇ? ਉਨ੍ਹਾਂ ਪੁੱਛਿਆ ਕਿ ਕਿਸ ਦੇ ਦਬਾਅ ਹੇਠ ਕਮੇਟੀ ਆਗੂ ਗੁਰਦੁਆਰਾ ਸਾਹਿਬ ਦੀ ਹਦੂਦ ਤੋਂ ਬਾਹਰ ਨਿਕਲ ਕੇ ਸੜਕਾਂ ’ਤੇ ਉਤਰਨ ਤੋਂ ਝਿਜਕ ਰਹੇ ਹਨ?
ਅੰਤ ਵਿਚ ਪਰਮਜੀਤ ਸਿੰਘ ਵੀਰਜੀ ਨੇ ਪ੍ਰਬੰਧਕਾਂ ਦੀ ਇਸ ਕਾਰਵਾਈ ਨੂੰ ਪੰਥਕ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਗੁਰਦੁਆਰਾ ਕਮੇਟੀ ਦਾ ਕੰਮ ਸਿਰਫ਼ ਕਿਤਾਬਾਂ ਸਾੜ ਕੇ ਫੋਟੋਆਂ ਖਿਚਵਾਉਣਾ ਅਤੇ ਸਿਆਸੀ ਬਿਆਨਬਾਜ਼ੀ ਕਰਨਾ ਨਹੀਂ, ਸਗੋਂ ਸਿੱਖ ਕੌਮ ਦੇ ਹੱਕਾਂ, ਇਤਿਹਾਸ ਅਤੇ ਮਸਲਿਆਂ ਲਈ ਪ੍ਰਭਾਵਸ਼ਾਲੀ ਢੰਗ ਨਾਲ ਲੜਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਬੰਧਕ ਸੱਚਮੁੱਚ ਇਸ ਮਾਮਲੇ ਨੂੰ ਲੈ ਕੇ ਗੰਭੀਰ ਸਨ ਤਾਂ ਉਨ੍ਹਾਂ ਨੂੰ ਸਬੰਧਤ ਸਿਆਸੀ ਆਗੂਆਂ ਤੱਕ ਪਹੁੰਚ ਕਰਕੇ ਜਵਾਬ ਮੰਗਣਾ ਚਾਹੀਦਾ ਸੀ ਅਤੇ ਸੰਸਦ ਸਮੇਤ ਢੁੱਕਵੇਂ ਜਨਤਕ ਮੰਚਾਂ ’ਤੇ ਆਪਣਾ ਵਿਰੋਧ ਦਰਜ ਕਰਵਾਉਣਾ ਚਾਹੀਦਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਕੌਮ ਦੇ ਗੰਭੀਰ ਮਸਲਿਆਂ ’ਤੇ ਵੀ ਪ੍ਰਬੰਧਕ ਸਿਰਫ਼ ਆਪਣੀ ਸਹੂਲਤ ਅਤੇ ਸਿਆਸੀ ਲਾਹੇ ਨੂੰ ਮੁੱਖ ਰੱਖਣਗੇ ਤਾਂ ਸੰਗਤ ਉਨ੍ਹਾਂ ਤੋਂ ਜਵਾਬਦੇਹੀ ਦੀ ਉਮੀਦ ਕਿਵੇਂ ਰੱਖੇ? ਉਨ੍ਹਾਂ ਕਿਹਾ ਕਿ ਪੰਥਕ ਸੰਸਥਾਵਾਂ ਦੀ ਸਾਖ਼ ਬਿਆਨਾਂ ਨਾਲ ਨਹੀਂ, ਸਗੋਂ ਨਿਡਰ ਫ਼ੈਸਲਿਆਂ ਅਤੇ ਜ਼ਮੀਨੀ ਪੱਧਰ ’ਤੇ ਕੀਤੀ ਕਾਰਵਾਈ ਨਾਲ ਬਣਦੀ ਹੈ।

Have something to say? Post your comment

 
 

ਨੈਸ਼ਨਲ

ਸੋਨੀਆ ਗਾਂਧੀ ਦੀ ਪੁਸਤਕ ਦੀਆਂ ਕਾਪੀਆਂ ਸਾੜ ਕੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ

ਨਾਨਕਸ਼ਾਹੀ ਕੈਲੰਡਰ ਦੀ ਦੁਬਿਧਾ ਨਹੀਂ, ਪੰਥਕ ਏਕਤਾ ਸਮੇਂ ਦੀ ਲੋੜ: ਗੁਰਮੀਤ ਸਿੰਘ ਖਨਿਆਣ

‘ਬੇਗਮਪੁਰਾ ਖ਼ਾਲਸਾ ਰਾਜ’ ਦੀ ਸਥਾਪਨਾ ਸਾਡਾ ਮੁੱਖ ਉਦੇਸ਼, ‘ਵਾਰਿਸ ਪੰਜਾਬ ਦੇ’ ਲਹਿਰ ਨੂੰ ਚੋਣਾਂ ਵਿੱਚ ਦੇਵਾਂਗੇ ਪੂਰਨ ਸਮਰਥਨ: ਸਰਦਾਰ ਜੀਵਨ ਸਿੰਘ ਤਮਿਲ

ਸੋਨੀਆ ਗਾਂਧੀ ਦੀ ਕਿਤਾਬ ਉੱਤੇ ਬਵਾਲ- ਕਾਂਗਰਸ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ

ਮਾਂਟਰੀਅਲ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਿਲਿਆ ਭਰਵਾਂ ਹੁੰਗਾਰਾ; ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਵਿੱਚ ਸ਼ਾਮਲ

ਸੋਨੀਆ ਗਾਂਧੀ ਦੀ ਪੁਸਤਕ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਗਾਂਧੀ ਪਰਿਵਾਰ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼: ਕਾਲਕਾ ਤੇ ਕਾਹਲੋਂ

ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਨਿਊਯਾਰਕ ਦੀ ਸ਼ਹੀਦੀ ਗੈਲਰੀ ਵਿੱਚ ਸੁਸ਼ੋਭਿਤ

ਪੰਜਾਬ ਦੀ ਆਰਥਿਕਤਾ, ਸੱਭਿਆਚਾਰਕ ਪਛਾਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਸਰਕਾਰਾਂ ਜਵਾਬਦੇਹ ਬਣਨ- ਸੰਤ ਮੀਤ ਸਿੰਘ

ਗੁਰਬਾਣੀ ਨੂੰ ਫ਼ਿਲਮੀ ਧੁਨਾਂ ’ਤੇ ਗਾਉਣ ਅਤੇ ਗੁਰੂ ਘਰ ਦੀ ਸਟੇਜ ਨੂੰ ਰੀਲਾਂ ਦਾ ਮੰਚ ਬਣਾਉਣ ’ਤੇ ਰੋਕ ਲਾਉਣ ਦੀ ਮੰਗ: ਹਰਜੋਤ ਸ਼ਾਹ ਸਿੰਘ

1984 ਸਿੱਖ ਦੰਗਿਆਂ ਲਈ ਰਾਜੀਵ ਗਾਂਧੀ ਦੋਸ਼ੀ -ਸੋਨੀਆ ਗਾਂਧੀ ਦੀ ਕਿਤਾਬ ਉੱਪਰ ਸਿਰਸਾ ਨੇ ਬੋਲਿਆ ਹਮਲਾ