BREAKING NEWS
• ਬਿੱਲ ਬਕਾਏ ਕਾਰਨ ਕੱਟੇ ਬਿਜਲੀ ਕੁਨੈਕਸ਼ਨ ਦੁਬਾਰਾ ਚਾਲੂ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ • ਭਾਜਪਾ ਪੰਜਾਬ ਦੀ ਸ਼ਾਂਤੀ ਭੰਗ ਕਰਕੇ ਸੂਬੇ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ: ਹਰਪਾਲ ਸਿੰਘ ਚੀਮਾ • ਸ੍ਰੀ ਅਨੰਦਪੁਰ ਸਾਹਿਬ ਦੇ ਸਫ਼ਾਈ ਮਾਡਲ ਨੂੰ ਸਮੁੱਚੇ ਪੰਜਾਬ ਵਿੱਚ ਕੀਤਾ ਜਾਵੇਗਾ ਲਾਗੂ: ਹਰਜੋਤ ਸਿੰਘ ਬੈਂਸ • ਅਟਕਲਾਂ ਲਗਾਉਣ ਦੀ ਬਜਾਏ ਬਿਕਰਮ ਸਿੰਘ ਮਜੀਠੀਆ 2 ਸਿੱਧੇ ਸਵਾਲਾਂ ਦੇ ਜਵਾਬ ਦੇਣ: ਹਰਭਜਨ ਸਿੰਘ ਈਟੀਓ • ਆਪ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਪੰਜਾਬ

ਮਾਨ ਸਰਕਾਰ ਦੇ ਨਿਰਦੇਸ਼ਾਂ ਤੇ ਬਣਾਇਆ ਜਾ ਰਿਹਾ ਹੈ ਪੰਜਾਬ ਦੇ ਬਸਿੰਦਿਆਂ ਨੂੰ ਉਨਾਂ ਦੀ ਮਲਕੀਅਤ ਦੇ ਮਾਲਕ- ਸਰਬਜੀਤ ਸਿੰਘ ਸਮਾਣਾ

ਕੌਮੀ ਮਾਰਗ ਬਿਊਰੋ/ ਮਨਮੋਹਨ ਸਿੰਘ | November 13, 2026 10:43 PM

ਮੁਹਾਲੀ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਦਿਸ਼ਾ- ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ  ਬਸਿੰਦਿਆਂ ਨੂੰ ਉਹਨਾਂ ਦੀ ਮਲਕੀਅਤ ਦੇ ਸਹੀ ਮਾਇਨਿਆਂ ਵਿੱਚ ਮਾਲਕ ਬਣਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਪਿੰਡ- ਪਿੰਡ ਜਾ ਕੇ ਮਲਕੀਅਤ ਦੇ ਮਾਲਕ ਲੋਕਾਂ ਨੂੰ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਜਾ ਰਹੇ ਹਨ, ਇਹ ਗੱਲ ਸੀਨੀਅਰ ਯੂਥ ਨੇਤਾ ਅਤੇ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਮੇਅਰ ਸਰਬਜੀਤ ਸਿੰਘ ਸਮਾਣਾ ਪਿੰਡ ਕੈਲੋ ਵਿਖੇ 300 ਜਣਿਆਂ ਨੂੰ ਪ੍ਰਾਪਰਟੀ ਕਾਰਡ ਤਕਸੀਮ ਕਰ ਰਹੇ ਸਨ, ਇਸ ਮੌਕੇ ਤੇ ਮੋਹਾਲੀ ਦੇ ਐਸ.ਡੀ.ਐਮ.- ਦਮਨਦੀਪ ਕੌਰ, ਤਰਲੋਚਨ ਸਿੰਘ -ਤੋਚੀ ਸਰਪੰਚ ਤੋਂ ਇਲਾਵਾ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਰਹੇ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਬਜੀਤ ਸਿੰਘ ਸਮਾਣਾ -ਮੇਅਰ ਮੋਹਾਲੀ ਨਗਰ ਨਿਗਮ ਹੋਰਾਂ ਕਿਹਾ ਕਿ ਜਮੀਨਾਂ ਦੇ ਮਾਲਕਾਂ ਨੂੰ ਉਹਨਾਂ ਦੀ ਮਲਕੀਅਤ ਦੇ ਪ੍ਰੋਪਰਟੀ ਕਾਰਡ ਵੰਡੇ ਜਾਣ ਦਾ ਸਿਲਸਿਲਾ ਚੱਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਚੱਲਦਾ ਰਹੇਗਾ । ਉਹਨਾਂ ਕਿਹਾ ਕਿ ਕਾਗਜ਼ੀ ਕਾਰਵਾਈ ਦੇ ਦੌਰਾਨ ਜਿਨਾਂ ਦੇ ਕਾਰਡ ਬਣ ਚੁੱਕੇ ਹਨ, ਉਹਨਾਂ ਨੂੰ ਪਿੰਡ -ਪਿੰਡ ਜਾ ਕੇ ਪ੍ਰੋਪਰਟੀ ਕਾਰਡ ਵੰਡੇ ਜਾ ਰਹੇ ਹਨ ਅਤੇ ਜੋ ਕਾਰਡ ਬਣ ਰਹੇ ਹਨ, ਉਹਨਾਂ ਨੂੰ ਵੀ ਜਲਦੀ ਹੀ ਪ੍ਰੋਪਰਟੀ ਮਾਲਕਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਮੇਅਰ ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਸਮੇਤ ਸਮੁੱਚੇ ਪੰਜਾਬ ਦੇ ਲੋਕ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ, ਕਿ ਜੋ- ਜੋ ਵੀ ਗਰੰਟੀਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਹੋਰਾਂ ਦਿੱਤੀਆਂ ਗਈਆਂ ਸਨ , ਉਹਨਾਂ ਨੂੰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ, ਅਤੇ ਹੁਣ ਉਸ ਤੋਂ ਵੀ ਅਗਾਂਹ ਜਾਂਦੇ ਹੋਏ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਚਿਰਕੋਣੀਆ ਮੰਗਾਂ ਨੂੰ ਜਿੱਥੇ ਹੱਲ ਕੀਤਾ ਜਾ ਰਿਹਾ ਹੈ, ਉੱਥੇ ਪੰਜਾਬ ਦੇ ਵਿਕਾਸ ਨੂੰ ਵੀ ਸਹੀ ਮਾਇਨਿਆਂ ਦੇ ਵਿੱਚ ਲੀਹ ਤੇ ਲਿਆ ਕੇ ਤੇਜ਼ ਕੀਤਾ ਜਾ ਚੁੱਕਾ ਹੈ। ਮੋਹਾਲੀ ਨਗਰ ਨਿਗਮ ਦੇ ਮੇਅਰ -ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦੇ ਵਿਕਾਸ ਦੀ ਗੱਲ ਨਹੀਂ ਕੀਤੀ, ਸਗੋਂ ਨਿਜੀ -ਤਜੋਰੀਆਂ ਭਰਨ ਵੱਲ ਹੀ ਮਸ਼ਰੂਫ ਰਹੇ, ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵੱਡੇ ਪੱਧਰ ਤੇ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਵੱਲੋਂ ਆਪੋ-ਆਪਣੀ ਆਸਥਾ ਦੇ ਅਨੁਸਾਰ ਤੀਰਥ ਯਾਤਰਾ ਕੀਤੀ ਜਾ ਰਹੀ ਹੈ ਅਤੇ ਇਸ ਯਾਤਰਾ ਤੇ ਜਾਣ ਵਾਲੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਵਿੱਚ ਪਾਇਆ ਜਾ ਰਿਹਾ ਉਤਸ਼ਾਹ ਵੇਖਿਆ ਹੀ ਬਣਦਾ ਹੈ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਇਸ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਧਣ ਦੇ ਚਲਦਿਆਂ ਬੱਸਾਂ ਦਾ ਉਚੇਚੇ ਤੌਰ ਤੇ ਹੋਰ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਇਹ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ, ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਸੀਨੀਅਰ ਸਿਟੀਜਨ ਨੂੰ ਸ਼ਰਧਾਲੂਆਂ ਨੂੰ ਜਾਣ ਦੇ ਦੌਰਾਨ , ਆਉਣ ਵੇਲੇ ਅਤੇ ਰਹਿਣ- ਸਹਿਣ ਵੇਲੇ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਦੇ ਲਈ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਨਿਜੀ ਤੌਰ ਤੇ ਯਾਤਰਾ ਸਬੰਧੀ ਵਿਸਥਾਰਤ ਰਿਪੋਰਟ ਰੋਜ਼ਾਨਾ ਮੰਗ ਮੰਗ ਕੇ ਇਸ ਦੀ ਪੁਣ-ਛਾਣ ਕੀਤੀ ਜਾਂਦੀ ਹੈ , ਅਤੇ ਨਾਲ ਹੀ ਜਰੂਰੀ ਦਿਸ਼ਾ- ਨਿਰਦੇਸ਼ ਦਿੱਤੇ ਜਾਂਦੇ ਹਨ , ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ਪੰਚ, ਬਲਜੀਤ ਸਿੰਘ ਪੰਚ, ਜਰਨੈਲ ਸਿੰਘ ਪੰਚ, ਮਹਿੰਦਰ ਕੋਰ ਪੰਚ, ਸੰਤੋਖ ਸਿੰਘ ਸਾਬਕਾ ਪੰਚ, ਜਗਤਾਰ ਸਿੰਘ, ਗਗਨਦੀਪ ਸਿੰਘ ਸਮੇਤ ਵੱਡੀ ਗਿਣਤੀ ਦੇ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਹਾਜ਼ਰ ਰਹੇ ,

 

Have something to say? Post your comment

 
 

ਪੰਜਾਬ

ਚੰਡੀਗੜ੍ਹ ਨਗਰ ਨਿਗਮ ਚੋਣਾਂ 2026: 'ਆਪ' ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਰਨੈਲ ਸਿੰਘ ਨੇ ਵਧਾਈ ਦਿੱਤੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਬਿੱਲ ਬਕਾਏ ਕਾਰਨ ਕੱਟੇ ਬਿਜਲੀ ਕੁਨੈਕਸ਼ਨ ਦੁਬਾਰਾ ਚਾਲੂ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

"ਉਹ ਪੰਜਾਬ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ," ਪੰਜਾਬ ਕਾਂਗਰਸ ਪ੍ਰਧਾਨ ਨੇ 'ਆਪ' ਦੀ ਦੂਜੀ ਸੂਚੀ 'ਤੇ ਮਾਰੇ ਤਾਅਨੇ 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਲੋਕ ਭਵਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਦਾ ਆਯੋਜਨ

ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਦੇ ਸਰਗਰਮ ਆਗੂ ਦਰਸ਼ਪ੍ਰੀਤ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਨੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ,

ਭਾਜਪਾ ਪੰਜਾਬ ਦੀ ਸ਼ਾਂਤੀ ਭੰਗ ਕਰਕੇ ਸੂਬੇ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ: ਹਰਪਾਲ ਸਿੰਘ ਚੀਮਾ

ਸ੍ਰੀ ਅਨੰਦਪੁਰ ਸਾਹਿਬ ਦੇ ਸਫ਼ਾਈ ਮਾਡਲ ਨੂੰ ਸਮੁੱਚੇ ਪੰਜਾਬ ਵਿੱਚ ਕੀਤਾ ਜਾਵੇਗਾ ਲਾਗੂ: ਹਰਜੋਤ ਸਿੰਘ ਬੈਂਸ