BREAKING NEWS
• ਬਿੱਲ ਬਕਾਏ ਕਾਰਨ ਕੱਟੇ ਬਿਜਲੀ ਕੁਨੈਕਸ਼ਨ ਦੁਬਾਰਾ ਚਾਲੂ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ • ਭਾਜਪਾ ਪੰਜਾਬ ਦੀ ਸ਼ਾਂਤੀ ਭੰਗ ਕਰਕੇ ਸੂਬੇ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ: ਹਰਪਾਲ ਸਿੰਘ ਚੀਮਾ • ਸ੍ਰੀ ਅਨੰਦਪੁਰ ਸਾਹਿਬ ਦੇ ਸਫ਼ਾਈ ਮਾਡਲ ਨੂੰ ਸਮੁੱਚੇ ਪੰਜਾਬ ਵਿੱਚ ਕੀਤਾ ਜਾਵੇਗਾ ਲਾਗੂ: ਹਰਜੋਤ ਸਿੰਘ ਬੈਂਸ • ਅਟਕਲਾਂ ਲਗਾਉਣ ਦੀ ਬਜਾਏ ਬਿਕਰਮ ਸਿੰਘ ਮਜੀਠੀਆ 2 ਸਿੱਧੇ ਸਵਾਲਾਂ ਦੇ ਜਵਾਬ ਦੇਣ: ਹਰਭਜਨ ਸਿੰਘ ਈਟੀਓ • ਆਪ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਪੰਜਾਬ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਕੌਮੀ ਮਾਰਗ ਬਿਊਰੋ | November 13, 2026 10:58 PM


ਚੰਡੀਗੜ੍ਹ-"ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੇ ਕੁਝ ਉਪਬੰਧਾਂ ਬਾਰੇ ਪ੍ਰਗਟਾਈਆਂ ਜਾ ਰਹੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਆਪਸੀ ਸਹਿਮਤੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗਠਤ ਕੀਤੀ ਗਈ ਤਾਲਮੇਲ ਕਮੇਟੀ ਦੀ ਚੌਥੀ ਮੀਟਿੰਗ ਅੱਜ ਇੱਥੇ ਹੋਈ।

ਇਸ ਮੀਟਿੰਗ ਉਪਰੰਤ ਤਾਲਮੇਲ ਕਮੇਟੀ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਕਮੇਟੀ ਇਸ ਅਤਿ-ਸੰਵੇਦਨਸੀਲ ਮਾਮਲੇ ਦੇ ਹੱਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨਾਲ ਵਿਚਾਰ ਕਰਨ ਅਤੇ ਉਨ੍ਹਾਂ ਦੀ ਸਹੂਲਤ ਲਈ 18 ਨਵੰਬਰ, 2026 ਨੂੰ ਸਰਕਟ ਹਾਊਸ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦੁਪਹਿਰ 12:00 ਵਜੇ ਪੁੱਜੇਗੀ। ਤਾਲਮੇਲ ਕਮੇਟੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਿੱਖ ਵਿਦਵਾਨਾਂ ਦੀ ਕਮੇਟੀ ਦੇ ਕੋਆਰਡੀਨੇਟਰ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਇਸ ਮਸਲੇ ਦੇ ਸੰਜੀਦਾ ਹੱਲ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੂੰ ਵੀ ਮੀਟਿੰਗ ਵਾਲੇ ਦਿਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਅੱਜ ਮੀਟਿੰਗ ਦੌਰਾਨ ਸਮੂਹ ਕਮੇਟੀ ਮੈਂਬਰਾਂ ਨੇ ਇਕਮਤ ਹੋ ਕੇ ਕਿਹਾ ਕਿ ਕਮੇਟੀ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿੱਚ ਲੋੜੀਂਦੀਆਂ ਸੋਧਾਂ ਵਾਸਤੇ ਵਿਚਾਰ-ਵਟਾਂਦਰਾ ਕਰਨ ਲਈ ਹਮੇਸ਼ਾ ਤਿਆਰ ਹੈ ਅਤੇ ਆਪਣੇ ਵੱਲੋਂ ਇਸ ਸਬੰਧ ਵਿੱਚ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਪੱਤਰ ਨੰ: ਅ:ਤ/26/248 ਮਿਤੀ 31.07.2026 ਰਾਹੀਂ ਲਿਖਿਆ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ "ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਦੇ ਸਬੰਧ ਵਿੱਚ ਵਿਚਾਰ-ਵਟਾਂਦਰਾ ਕਰਨ ਅਤੇ ਸਹਿਮਤੀ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਸਰਕਾਰ ਇਸ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਕਾਨੂੰਨ ਸਬੰਧੀ ਸਹਿਮਤੀ ਬਣਾਵੇ।" ਸੂਬਾ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਸੀ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਕਾਇਮ ਉੱਚ-ਪੱਧਰੀ ਸੱਤ ਮੈਂਬਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਸੇਵਾਮੁਕਤ ਆਈ.ਪੀ.ਐਸ. ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਪੀ.ਸੀ.ਐਸ. ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਨੋਡਲ ਅਫਸਰ ਲਗਾਇਆ ਗਿਆ ਹੈ।

ਤਾਲਮੇਲ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ 18 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਦਾ ਉਦੇਸ਼ ਇਸ ਮੁੱਦੇ 'ਤੇ ਉਸਾਰੂ ਅਤੇ ਅਰਥਪੂਰਨ ਗੱਲਬਾਤ ਨੂੰ ਸੁਖਾਲਾ ਬਣਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਸ ਪ੍ਰਕਿਰਿਆ ਦੌਰਾਨ ਸਾਰੇ ਸਬੰਧਤ ਸੁਝਾਵਾਂ ਅਤੇ ਦ੍ਰਿਸ਼ਟੀਕੋਣਾਂ 'ਤੇ ਯੋਗ ਵਿਚਾਰ ਕੀਤਾ ਜਾਵੇ।”

Have something to say? Post your comment

 
 

ਪੰਜਾਬ

ਚੰਡੀਗੜ੍ਹ ਨਗਰ ਨਿਗਮ ਚੋਣਾਂ 2026: 'ਆਪ' ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਰਨੈਲ ਸਿੰਘ ਨੇ ਵਧਾਈ ਦਿੱਤੀ

ਮਾਨ ਸਰਕਾਰ ਦੇ ਨਿਰਦੇਸ਼ਾਂ ਤੇ ਬਣਾਇਆ ਜਾ ਰਿਹਾ ਹੈ ਪੰਜਾਬ ਦੇ ਬਸਿੰਦਿਆਂ ਨੂੰ ਉਨਾਂ ਦੀ ਮਲਕੀਅਤ ਦੇ ਮਾਲਕ- ਸਰਬਜੀਤ ਸਿੰਘ ਸਮਾਣਾ

ਬਿੱਲ ਬਕਾਏ ਕਾਰਨ ਕੱਟੇ ਬਿਜਲੀ ਕੁਨੈਕਸ਼ਨ ਦੁਬਾਰਾ ਚਾਲੂ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

"ਉਹ ਪੰਜਾਬ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ," ਪੰਜਾਬ ਕਾਂਗਰਸ ਪ੍ਰਧਾਨ ਨੇ 'ਆਪ' ਦੀ ਦੂਜੀ ਸੂਚੀ 'ਤੇ ਮਾਰੇ ਤਾਅਨੇ 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਲੋਕ ਭਵਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਦਾ ਆਯੋਜਨ

ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਦੇ ਸਰਗਰਮ ਆਗੂ ਦਰਸ਼ਪ੍ਰੀਤ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ: 'ਆਪ' ਨੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ,

ਭਾਜਪਾ ਪੰਜਾਬ ਦੀ ਸ਼ਾਂਤੀ ਭੰਗ ਕਰਕੇ ਸੂਬੇ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ: ਹਰਪਾਲ ਸਿੰਘ ਚੀਮਾ

ਸ੍ਰੀ ਅਨੰਦਪੁਰ ਸਾਹਿਬ ਦੇ ਸਫ਼ਾਈ ਮਾਡਲ ਨੂੰ ਸਮੁੱਚੇ ਪੰਜਾਬ ਵਿੱਚ ਕੀਤਾ ਜਾਵੇਗਾ ਲਾਗੂ: ਹਰਜੋਤ ਸਿੰਘ ਬੈਂਸ