BREAKING NEWS
• 15 ਤੋਂ 28 ਨਵੰਬਰ ਤੱਕ ਰਜਿਸਟਰੇਸ਼ਨ ਹੋਵੇਗੀ; ਪਹਿਲਾ ਦੌਰ 21 ਨਵੰਬਰ ਨੂੰ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਕਨਵੋਕੇਸ਼ਨ ਨੂੰ ਕੀਤਾ ਸੰਬੋਧਨ • ਬਿੱਲ ਬਕਾਏ ਕਾਰਨ ਕੱਟੇ ਬਿਜਲੀ ਕੁਨੈਕਸ਼ਨ ਦੁਬਾਰਾ ਚਾਲੂ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ • ਭਾਜਪਾ ਪੰਜਾਬ ਦੀ ਸ਼ਾਂਤੀ ਭੰਗ ਕਰਕੇ ਸੂਬੇ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ: ਹਰਪਾਲ ਸਿੰਘ ਚੀਮਾ • ਸ੍ਰੀ ਅਨੰਦਪੁਰ ਸਾਹਿਬ ਦੇ ਸਫ਼ਾਈ ਮਾਡਲ ਨੂੰ ਸਮੁੱਚੇ ਪੰਜਾਬ ਵਿੱਚ ਕੀਤਾ ਜਾਵੇਗਾ ਲਾਗੂ: ਹਰਜੋਤ ਸਿੰਘ ਬੈਂਸ

ਨੈਸ਼ਨਲ

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਰੋਜ਼ਾ ਪ੍ਰਦਰਸ਼ਨੀ ਸ਼ੁਰੂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 14, 2026 07:28 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਪ੍ਰਦਰਸ਼ਨੀ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਖੇ ਸਰੋਵਰ ਦੇ ਕੰਢੇ ਸ਼ੁਰੂ ਕੀਤੀ ਗਈ, ਜੋ ਅਗਲੇ 15 ਦਿਨਾਂ ਤੱਕ ਸੰਗਤਾਂ ਦੇ ਦਰਸ਼ਨਾਂ ਲਈ ਖੁੱਲ੍ਹੀ ਰਹੇਗੀ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰਦਰਸ਼ਨੀ ਵਿੱਚ ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੀਆਂ ਉਦਾਸੀਆਂ, ਮਹਾਨ ਸਿੱਖਿਆਵਾਂ ਅਤੇ ਕਰਤਾਰਪੁਰ ਸਾਹਿਬ ਵਿਖੇ ਖੇਤੀਬਾੜੀ ਕਰਦਿਆਂ ਬਤੀਤ ਕੀਤੇ ਅੰਤਿਮ ਜੀਵਨ ਨੂੰ ਚਿੱਤਰਾਂ ਰਾਹੀਂ ਬਾਖੂਬੀ ਦਰਸਾਇਆ ਗਿਆ ਹੈ। ਇਸ ਦੇ ਨਾਲ ਹੀ ਗੁਰਮਤਿ ਸਾਹਿਤ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਹੈ, ਜੋ ਸੰਗਤਾਂ ਖ਼ਾਸ ਕਰਕੇ ਵਿਦਿਆਰਥੀਆਂ ਲਈ ਗਿਆਨ ਅਤੇ ਪ੍ਰੇਰਨਾ ਦਾ ਮਹੱਤਵਪੂਰਨ ਸਰੋਤ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨਾਲ ਸਬੰਧਤ ਚਿੱਤਰਾਂ ਨੂੰ ਵੀ ਪ੍ਰਦਰਸ਼ਨੀ ਦਾ ਹਿੱਸਾ ਬਣਾਇਆ ਗਿਆ ਹੈ, ਤਾਂ ਜੋ ਸੰਗਤਾਂ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਸਿੱਖ ਇਤਿਹਾਸ ਤੋਂ ਜਾਣੂ ਹੋ ਸਕਣ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਸਮੇਤ ਪ੍ਰਦਰਸ਼ਨੀ ਦੇ ਦਰਸ਼ਨ ਕਰਨ ਅਤੇ ਗੁਰੂ ਸਾਹਿਬਾਨ ਦੇ ਜੀਵਨ ਤੇ ਫ਼ਲਸਫ਼ੇ ਤੋਂ ਸੇਧ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਦਰਸ਼ਨੀ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਵੀ ਮੌਜੂਦ ਸਨ।

Have something to say? Post your comment

 
 

ਨੈਸ਼ਨਲ

ਸੋਨੀਆ ਗਾਂਧੀ ਦੀ ਜਾਰੀ ਹੋਈ ਕਿਤਾਬ ਸਾੜਨ ਵਾਲੇ ਦਿੱਲੀ ਕਮੇਟੀ ਪ੍ਰਬੰਧਕ ਸੰਸਦ ਜਾਂ ਸੋਨੀਆ ਗਾਂਧੀ ਦੀ ਰਿਹਾਇਸ਼ ਅੱਗੇ ਜਾਣ ਤੋਂ ਕਿਉਂ ਝਿਜਕੇ.? ਵੀਰਜੀ

ਸੋਨੀਆ ਗਾਂਧੀ ਦੀ ਪੁਸਤਕ ਦੀਆਂ ਕਾਪੀਆਂ ਸਾੜ ਕੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ

ਨਾਨਕਸ਼ਾਹੀ ਕੈਲੰਡਰ ਦੀ ਦੁਬਿਧਾ ਨਹੀਂ, ਪੰਥਕ ਏਕਤਾ ਸਮੇਂ ਦੀ ਲੋੜ: ਗੁਰਮੀਤ ਸਿੰਘ ਖਨਿਆਣ

‘ਬੇਗਮਪੁਰਾ ਖ਼ਾਲਸਾ ਰਾਜ’ ਦੀ ਸਥਾਪਨਾ ਸਾਡਾ ਮੁੱਖ ਉਦੇਸ਼, ‘ਵਾਰਿਸ ਪੰਜਾਬ ਦੇ’ ਲਹਿਰ ਨੂੰ ਚੋਣਾਂ ਵਿੱਚ ਦੇਵਾਂਗੇ ਪੂਰਨ ਸਮਰਥਨ: ਸਰਦਾਰ ਜੀਵਨ ਸਿੰਘ ਤਮਿਲ

ਸੋਨੀਆ ਗਾਂਧੀ ਦੀ ਕਿਤਾਬ ਉੱਤੇ ਬਵਾਲ- ਕਾਂਗਰਸ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ

ਮਾਂਟਰੀਅਲ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਿਲਿਆ ਭਰਵਾਂ ਹੁੰਗਾਰਾ; ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਵਿੱਚ ਸ਼ਾਮਲ

ਸੋਨੀਆ ਗਾਂਧੀ ਦੀ ਪੁਸਤਕ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਗਾਂਧੀ ਪਰਿਵਾਰ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼: ਕਾਲਕਾ ਤੇ ਕਾਹਲੋਂ

ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਨਿਊਯਾਰਕ ਦੀ ਸ਼ਹੀਦੀ ਗੈਲਰੀ ਵਿੱਚ ਸੁਸ਼ੋਭਿਤ

ਪੰਜਾਬ ਦੀ ਆਰਥਿਕਤਾ, ਸੱਭਿਆਚਾਰਕ ਪਛਾਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਸਰਕਾਰਾਂ ਜਵਾਬਦੇਹ ਬਣਨ- ਸੰਤ ਮੀਤ ਸਿੰਘ

ਗੁਰਬਾਣੀ ਨੂੰ ਫ਼ਿਲਮੀ ਧੁਨਾਂ ’ਤੇ ਗਾਉਣ ਅਤੇ ਗੁਰੂ ਘਰ ਦੀ ਸਟੇਜ ਨੂੰ ਰੀਲਾਂ ਦਾ ਮੰਚ ਬਣਾਉਣ ’ਤੇ ਰੋਕ ਲਾਉਣ ਦੀ ਮੰਗ: ਹਰਜੋਤ ਸ਼ਾਹ ਸਿੰਘ