BREAKING NEWS
• 15 ਤੋਂ 28 ਨਵੰਬਰ ਤੱਕ ਰਜਿਸਟਰੇਸ਼ਨ ਹੋਵੇਗੀ; ਪਹਿਲਾ ਦੌਰ 21 ਨਵੰਬਰ ਨੂੰ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਕਨਵੋਕੇਸ਼ਨ ਨੂੰ ਕੀਤਾ ਸੰਬੋਧਨ • ਬਿੱਲ ਬਕਾਏ ਕਾਰਨ ਕੱਟੇ ਬਿਜਲੀ ਕੁਨੈਕਸ਼ਨ ਦੁਬਾਰਾ ਚਾਲੂ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ ਵਧਾਈ • ਭਾਜਪਾ ਪੰਜਾਬ ਦੀ ਸ਼ਾਂਤੀ ਭੰਗ ਕਰਕੇ ਸੂਬੇ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ: ਹਰਪਾਲ ਸਿੰਘ ਚੀਮਾ • ਸ੍ਰੀ ਅਨੰਦਪੁਰ ਸਾਹਿਬ ਦੇ ਸਫ਼ਾਈ ਮਾਡਲ ਨੂੰ ਸਮੁੱਚੇ ਪੰਜਾਬ ਵਿੱਚ ਕੀਤਾ ਜਾਵੇਗਾ ਲਾਗੂ: ਹਰਜੋਤ ਸਿੰਘ ਬੈਂਸ

ਪੰਜਾਬ

ਨਹੀਂ ਲਿਆਂਦਾ ਜਾ ਸਕਿਆ ਅੰਮ੍ਰਿਤ ਪਾਲ ਸਿੰਘ ਨੂੰ ਅੱਜ ਪੰਜਾਬ ਕਾਨੂੰਨੀ ਪ੍ਰਕਿਰਿਆ ਪੂਰੀ ਨਾ ਹੋਈ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 14, 2026 07:33 PM

ਅੰਮ੍ਰਿਤਸਰ -ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਮਾਤਾ ਚਰਨ ਕੌਰ  ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ  ਦੀ ਪੈਰੋਲ ਸਬੰਧੀ ਅਰਜ਼ੀ ਮਿਤੀ 11 ਨਵੰਬਰ ਨੂੰ ਦਾਇਰ ਕੀਤੀ ਗਈ ਸੀ। ਇਸ ਸਬੰਧੀ ਮਾਣਯੋਗ ਅਦਾਲਤ ਵੱਲੋਂ 13 ਨਵੰਬਰ ਨੂੰ ਹੁਕਮ ਜਾਰੀ ਕਰਦਿਆਂ 14 ਨਵੰਬਰ ਨੂੰ ਉਨ੍ਹਾਂ ਨੂੰ ਪੰਜਾਬ ਲਿਆਉਣ ਸਬੰਧੀ ਇਜਾਜ਼ਤ ਦਿੱਤੀ ਗਈ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਚਾਚਾ ਜੀ ਹਰਜੀਤ ਸਿੰਘ ਅਤੇ ਮਾਤਾ ਚਰਨ ਕੌਰ  ਦੇ ਦੋਹਤੇ ਸਖਮਨਪ੍ਰੀਤ ਸਿੰਘ  ਨੂੰ ਵੀ ਨਾਲ ਲਿਆਉਣ ਦੀ ਵਿਵਸਥਾ ਸਬੰਧੀ ਹੁਕਮ ਸਨ। ਪਰ 13 ਨਵੰਬਰ ਨੂੰ ਹੁਕਮ ਜਾਰੀ ਹੋਣ ਤੋਂ ਬਾਅਦ 14 ਨਵੰਬਰ ਦੀ ਤਾਰੀਖ ਤੱਕ ਬਹੁਤ ਥੋੜ੍ਹਾ ਸਮਾਂ ਬਚਿਆ ਹੋਣ ਅਤੇ ਲੋੜੀਂਦੀ ਕਾਨੂੰਨੀ ਤੇ ਪ੍ਰਸ਼ਾਸਨਿਕ ਪ੍ਰਕਿਰਿਆ ਪੂਰੀ ਨਾ ਹੋ ਸਕਣ ਕਾਰਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਜੀ ਨੂੰ ਅੱਜ ਪੰਜਾਬ ਨਹੀਂ ਲਿਆਂਦਾ ਜਾ ਸਕਿਆ। ਇਸ ਮਾਮਲੇ ਵਿੱਚ ਪੈਰੋਲ ਦੀ ਤਾਰੀਖ ਵਿੱਚ ਸੋਧ ਕਰਵਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਲੀਗਲ ਟੀਮ ਜਿੰਨਾ ਵਿੱਚ ਐਡਵੋਕੇਟ ਸ੍ਰ ਹਰਜੋਤ ਸਿੰਘ ਮਾਨ, ਐਡਵੋਕੇਟ ਸ੍ਰ ਕਰਮਵੀਰ ਸਿੰਘ, ਐਡਵੋਕੇਟ ਸ੍ਰੀ ਰੀਤੂ ਰਾਜ ਅਤੇ ਐਡਵੋਕੇਟ ਸ੍ਰ ਕੁਲਜੀਤ ਸਿੰਘ  ਵੱਲੋਂ ਸਬੰਧਤ ਡਿਊਟੀ ਮੈਜਿਸਟਰੇਟ ਸਾਹਿਬ ਨੂੰ ਅਮੈਂਡਮੈਂਟ ਲੈਟਰ/ਅਰਜ਼ੀ ਦੇਣ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚ ਕੀਤੀ ਗਈ, ਪਰ ਉੱਥੇ ਅਰਜ਼ੀ ਸਵੀਕਾਰ ਨਹੀਂ ਕੀਤੀ ਗਈ। ਇਸ ਤੋਂ ਬਾਅਦ ਲੀਗਲ ਟੀਮ ਵੱਲੋਂ ਦੂਸਰੇ ਮਾਣਯੋਗ ਡਿਊਟੀ ਮੈਜਿਸਟ੍ਰੇਟ ਸਾਹਿਬ ਨੂੰ ਅਰਜ਼ੀ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉੱਥੇ ਵੀ ਅੱਜ ਇਸ ਮਾਮਲੇ ਨੂੰ ਸੁਣਵਾਈ ਲਈ ਐਂਟਰਟੇਨ ਨਹੀਂ ਕੀਤਾ ਜਾ ਸਕਿਆ। ਇਸ ਤੋਂ ਬਾਅਦ ਲੀਗਲ ਟੀਮ ਵੱਲੋਂ ਮਾਣਯੋਗ ਸੈਸ਼ਨ ਜੱਜ ਸਾਹਿਬ ਦੀ ਰਿਹਾਇਸ਼ ’ਤੇ ਵੀ ਪਹੁੰਚ ਕੀਤੀ ਗਈ, ਪਰ ਜੱਜ ਸਾਹਿਬ ਦੇ ਉਪਲਬਧ ਨਾ ਹੋਣ ਕਾਰਨ ਅੱਜ ਇਸ ਮਾਮਲੇ ਵਿੱਚ ਕੋਈ ਅਗਲੀ ਕਾਨੂੰਨੀ ਕਾਰਵਾਈ ਸੰਭਵ ਨਹੀਂ ਹੋ ਸਕੀ। ਹੁਣ ਬਚਾਅ ਪੱਖ ਦੇ ਵਕੀਲਾਂ ਦੀ ਲੀਗਲ ਟੀਮ ਵੱਲੋਂ ਸੋਮਵਾਰ ਨੂੰ ਅਦਾਲਤਾਂ ਦੇ ਕੰਮਕਾਜ ਵਾਲੇ ਦਿਨ ਮਾਣਯੋਗ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ  ਨੂੰ ਆਪਣੀ ਦਾਦੀ ਮਾਤਾ ਚਰਨ ਕੌਰ  ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀਆਂ ਅਗਲੀਆਂ ਤਰੀਕਾਂ ਦੇਣ ਦੀ ਮੰਗ ਕੀਤੀ ਜਾਵੇਗੀ। ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ  ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦਾ ਹੱਕ ਮਿਲਣਾ ਚਾਹੀਦਾ ਹੈ ਅਤੇ ਇਸ ਸਬੰਧੀ ਲੋੜੀਂਦੀ ਹਰ ਕਾਨੂੰਨੀ ਚਾਰਾਜੋਈ ਪੂਰੀ ਤਨਦੇਹੀ ਨਾਲ ਜਾਰੀ ਰੱਖੀ ਜਾਵੇਗੀ।

Have something to say? Post your comment

 
 

ਪੰਜਾਬ

ਤਰਨਤਾਰਨ ਵਿੱਚ 'ਮੁੱਖ ਮੰਤਰੀ ਤੀਰਥ ਯਾਤਰਾ' ਵਾਲੀਆਂ ਬੱਸਾਂ ਦੀ ਟੱਕਰ, 4 ਦੀ ਮੌਤ, ਕਈ ਜ਼ਖਮੀ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,785 ਮਾਮਲੇ, 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ

15 ਤੋਂ 28 ਨਵੰਬਰ ਤੱਕ ਰਜਿਸਟਰੇਸ਼ਨ ਹੋਵੇਗੀ; ਪਹਿਲਾ ਦੌਰ 21 ਨਵੰਬਰ ਨੂੰ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਧਰਤੀ ’ਤੇ ਰੋਕੀ ਜਾਏ ਬੇਲਗਾਮ ਪ੍ਰਵਾਸੀ ਆਮਦ, ਪੰਜਾਬੀਆਂ ਦੇ ਰੁਜ਼ਗਾਰ ਤੇ ਸਿਆਸੀ ਹੱਕਾਂ ਦੀ ਰਾਖੀ ਪਹਿਲਾਂ ਕਰੋ: ਭਾਈ ਗੁਰਦੇਵ ਸਿੰਘ ਕੋਹਾੜਕਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਕਨਵੋਕੇਸ਼ਨ ਨੂੰ ਕੀਤਾ ਸੰਬੋਧਨ

ਚੰਡੀਗੜ੍ਹ ਨਗਰ ਨਿਗਮ ਚੋਣਾਂ 2026: 'ਆਪ' ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਰਨੈਲ ਸਿੰਘ ਨੇ ਵਧਾਈ ਦਿੱਤੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਮਾਨ ਸਰਕਾਰ ਦੇ ਨਿਰਦੇਸ਼ਾਂ ਤੇ ਬਣਾਇਆ ਜਾ ਰਿਹਾ ਹੈ ਪੰਜਾਬ ਦੇ ਬਸਿੰਦਿਆਂ ਨੂੰ ਉਨਾਂ ਦੀ ਮਲਕੀਅਤ ਦੇ ਮਾਲਕ- ਸਰਬਜੀਤ ਸਿੰਘ ਸਮਾਣਾ

ਬਿੱਲ ਬਕਾਏ ਕਾਰਨ ਕੱਟੇ ਬਿਜਲੀ ਕੁਨੈਕਸ਼ਨ ਦੁਬਾਰਾ ਚਾਲੂ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

"ਉਹ ਪੰਜਾਬ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ," ਪੰਜਾਬ ਕਾਂਗਰਸ ਪ੍ਰਧਾਨ ਨੇ 'ਆਪ' ਦੀ ਦੂਜੀ ਸੂਚੀ 'ਤੇ ਮਾਰੇ ਤਾਅਨੇ