ਨੈਸ਼ਨਲ

ਦਿੱਲੀ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਬਾਈਕ ਰੈਲੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 15, 2026 07:59 PM

ਨਵੀਂ ਦਿੱਲੀ- ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੇ ਵਿਸ਼ੇਸ਼ ਉਪਰਾਲੇ ਅਤੇ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਐੱਲ ਬਲਾਕ, ਕਾਲਕਾ ਜੀ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੱਕ ਵਿਸ਼ਾਲ ਬਾਈਕ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਵੱਖ-ਵੱਖ ਸਿੱਖ ਰਾਈਡਰਜ਼ ਗਰੁੱਪਾਂ ਦੇ 300 ਤੋਂ ਵੱਧ ਬਾਈਕਰਾਂ ਨੇ ਉਤਸ਼ਾਹ ਅਤੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਰੈਲੀ ਦੇ ਪਹੁੰਚਣ ਉਪਰੰਤ ਉਨ੍ਹਾਂ ਸਮੂਹ ਸਿੱਖ ਰਾਈਡਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਨੇ ਇਸ ਰੈਲੀ ਵਿੱਚ ਸ਼ਾਮਲ ਹੋ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਤੀ ਆਪਣੀ ਅਥਾਹ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਇਸ ਰੈਲੀ ਵਿੱਚ ਰਾਇਲ ਰਾਈਡਰਜ਼, ਰਾਇਲ ਗੱਭਰੂ ਅਤੇ ਹੋਰ ਕਈ ਸਿੱਖ ਰਾਈਡਰਜ਼ ਗਰੁੱਪਾਂ ਦੇ ਮੈਂਬਰਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਅਜਿਹਾ ਉਪਰਾਲਾ ਕਰਨਾ ਬੇਹੱਦ ਸ਼ਲਾਘਾਯੋਗ ਹੈ। ਇਸ ਨਾਲ ਨੌਜਵਾਨ ਪੀੜ੍ਹੀ ਵਿੱਚ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਸਿੱਖ ਇਤਿਹਾਸ ਪ੍ਰਤੀ ਜਾਗਰੂਕਤਾ ਵਧੇਗੀ ਅਤੇ ਦੇਸ਼-ਦੁਨੀਆ ਵਿੱਚ ਵੀ ਗੁਰੂ ਸਾਹਿਬ ਦੇ ਸੰਦੇਸ਼ ਦਾ ਪ੍ਰਚਾਰ ਹੋਵੇਗਾ।
ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਦੂਜਿਆਂ ਦੇ ਧਰਮ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ। ਉਨ੍ਹਾਂ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਮਹਾਨ ਪ੍ਰੇਰਣਾ ਹੈ। ਅਜਿਹੇ ਸਮਾਗਮਾਂ ਅਤੇ ਉਪਰਾਲਿਆਂ ਰਾਹੀਂ ਨੌਜਵਾਨਾਂ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਕੁਰਬਾਨੀ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਰੈਲੀ ਵਿੱਚ ਸ਼ਾਮਲ ਸਾਰੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਇਸ ਉਪਰਾਲੇ ਵਿੱਚ ਹਿੱਸਾ ਲੈ ਕੇ ਵਧਾਈ ਦੇ ਹੱਕਦਾਰ ਬਣੇ ਹਨ।

Have something to say? Post your comment

 
 

ਨੈਸ਼ਨਲ

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਰੋਜ਼ਾ ਪ੍ਰਦਰਸ਼ਨੀ ਸ਼ੁਰੂ

ਸੋਨੀਆ ਗਾਂਧੀ ਦੀ ਜਾਰੀ ਹੋਈ ਕਿਤਾਬ ਸਾੜਨ ਵਾਲੇ ਦਿੱਲੀ ਕਮੇਟੀ ਪ੍ਰਬੰਧਕ ਸੰਸਦ ਜਾਂ ਸੋਨੀਆ ਗਾਂਧੀ ਦੀ ਰਿਹਾਇਸ਼ ਅੱਗੇ ਜਾਣ ਤੋਂ ਕਿਉਂ ਝਿਜਕੇ.? ਵੀਰਜੀ

ਸੋਨੀਆ ਗਾਂਧੀ ਦੀ ਪੁਸਤਕ ਦੀਆਂ ਕਾਪੀਆਂ ਸਾੜ ਕੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ

ਨਾਨਕਸ਼ਾਹੀ ਕੈਲੰਡਰ ਦੀ ਦੁਬਿਧਾ ਨਹੀਂ, ਪੰਥਕ ਏਕਤਾ ਸਮੇਂ ਦੀ ਲੋੜ: ਗੁਰਮੀਤ ਸਿੰਘ ਖਨਿਆਣ

‘ਬੇਗਮਪੁਰਾ ਖ਼ਾਲਸਾ ਰਾਜ’ ਦੀ ਸਥਾਪਨਾ ਸਾਡਾ ਮੁੱਖ ਉਦੇਸ਼, ‘ਵਾਰਿਸ ਪੰਜਾਬ ਦੇ’ ਲਹਿਰ ਨੂੰ ਚੋਣਾਂ ਵਿੱਚ ਦੇਵਾਂਗੇ ਪੂਰਨ ਸਮਰਥਨ: ਸਰਦਾਰ ਜੀਵਨ ਸਿੰਘ ਤਮਿਲ

ਸੋਨੀਆ ਗਾਂਧੀ ਦੀ ਕਿਤਾਬ ਉੱਤੇ ਬਵਾਲ- ਕਾਂਗਰਸ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ

ਮਾਂਟਰੀਅਲ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਿਲਿਆ ਭਰਵਾਂ ਹੁੰਗਾਰਾ; ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਵਿੱਚ ਸ਼ਾਮਲ

ਸੋਨੀਆ ਗਾਂਧੀ ਦੀ ਪੁਸਤਕ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਅਤੇ ਗਾਂਧੀ ਪਰਿਵਾਰ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼: ਕਾਲਕਾ ਤੇ ਕਾਹਲੋਂ

ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਨਿਊਯਾਰਕ ਦੀ ਸ਼ਹੀਦੀ ਗੈਲਰੀ ਵਿੱਚ ਸੁਸ਼ੋਭਿਤ

ਪੰਜਾਬ ਦੀ ਆਰਥਿਕਤਾ, ਸੱਭਿਆਚਾਰਕ ਪਛਾਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਸਰਕਾਰਾਂ ਜਵਾਬਦੇਹ ਬਣਨ- ਸੰਤ ਮੀਤ ਸਿੰਘ