ਪੰਜਾਬ

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 15, 2026 08:08 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜੂ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਉਨ੍ਹਾਂ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਸਿੱਖ ਕੌਮ ਲਈ ਸਦਾ ਚੜ੍ਹਦੀ ਕਲਾ, ਦ੍ਰਿੜ੍ਹ ਵਿਸ਼ਵਾਸ ਅਤੇ ਧਰਮ ਦੀ ਰਾਖੀ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਅਦੁੱਤੀ ਸ਼ਖ਼ਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦੇ ਬਜ਼ੁਰਗੀ ਵਾਲੇ ਪੜਾਅ ਵਿਚ ਵੀ ਸੰਤ-ਸਿਪਾਹੀ ਦੀ ਮਹਾਨ ਭੂਮਿਕਾ ਨਿਭਾਉਂਦਿਆਂ ਧਰਮ ਅਤੇ ਗੁਰੂ ਘਰ ਦੀ ਮਰਯਾਦਾ ਦੀ ਰਾਖੀ ਲਈ ਅਜਿਹੀ ਸ਼ਹਾਦਤ ਦਿੱਤੀ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਕਿਧਰੇ ਨਹੀਂ ਮਿਲਦੀ।
ਉਨ੍ਹਾਂ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਅਜਿਹਾ ਅਦੁੱਤੀ ਅਧਿਆਇ ਹੈ, ਜੋ ਹਰ ਸਿੱਖ ਦੇ ਹਿਰਦੇ ਵਿਚ ਧਰਮ, ਗੁਰੂ ਅਤੇ ਕੌਮ ਪ੍ਰਤੀ ਸਮਰਪਣ ਦੀ ਭਾਵਨਾ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਅਜਿਹੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਗੁਰਬਾਣੀ, ਗੁਰੂ ਘਰ ਦੀ ਮਰਯਾਦਾ ਅਤੇ ਸਿੱਖੀ ਸਿਧਾਂਤਾਂ ਨਾਲ ਜੁੜੀਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

 
 

ਪੰਜਾਬ

750 ਕਿਸਾਨਾਂ ਦੀ ਕਾਤਲ ਭਾਜਪਾ ਨਾਲ ਸਮਝੌਤਾ ਕਰਨ ਜਾ ਰਿਹਾ ਅਕਾਲੀ ਦਲ-ਭਗਵੰਤ ਸਿੰਘ ਮਾਨ

ਅਨੇਕਾਂ ਕੁਰਬਾਨੀਆਂ ਸਦਕਾ ਹੋਂਦ ਵਿਚ ਆਈ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਮਾਣਮੱਤੀ ਵਿਰਾਸਤ- ਐਡਵੋਕੇਟ ਧਾਮੀ

ਤੀਰਥ ਯਾਤਰਾ ਬੱਸਾਂ ਦੇ ਹਾਦਸੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਕੇਵਲ ਸਿੰਘ ਢਿੱਲੋਂ

ਰੇਲਵੇ ਟਰੈਕ ਬਲਾਸਟ ਵਿੱਚ ਗ੍ਰਿਫਤਾਰ ਮਹਿਕਦੀਪ ਦੇ ਮਾਪਿਆਂ ਨੇ ਦੋਸ਼ ਲਾਇਆ ਕਿ ਉਹ ਕਿਸੇ ਦੀ ਨਹੀਂ ਸੀ ਸੁਣਦੀ ਮਰਜ਼ੀ ਦੀ ਸੀ ਮਾਲਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਬੀਬੀ ਹਰਜੀਤ ਕੌਰ ਤਲਵੰਡੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਤਰਨਤਾਰਨ ਵਿੱਚ 'ਮੁੱਖ ਮੰਤਰੀ ਤੀਰਥ ਯਾਤਰਾ' ਵਾਲੀਆਂ ਬੱਸਾਂ ਦੀ ਟੱਕਰ, 4 ਦੀ ਮੌਤ, ਕਈ ਜ਼ਖਮੀ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,785 ਮਾਮਲੇ, 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ