ਪੰਜਾਬ

ਧਰਮ ਪ੍ਰਚਾਰ ਕਮੇਟੀ ਵੱਲੋਂ 17 ਅਤੇ 18 ਨਵੰਬਰ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | November 16, 2026 08:58 PM

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਲਈ ਜਾਣ ਵਾਲੀ ਇਹ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ 2026 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸਾਲ 2026-27 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 17 ਅਤੇ 18 ਨਵੰਬਰ ਨੂੰ ਹੋਣ ਵਾਲੀ ਇਸ ਧਾਰਮਿਕ ਪ੍ਰੀਖਿਆ ਵਿਚ 50 ਹਜ਼ਾਰ ਦੇ ਕਰੀਬ ਵਿਦਿਆਰਥੀ ਹਿੱਸਾ ਲੈ ਰਹੇ ਹਨ, ਜਿਨ੍ਹਾਂ ਨੂੰ ਰੋਲ ਨੰਬਰ ਤੇ ਡੀਟਸ਼ੀਟ ਭੇਜੀ ਜਾ ਚੁੱਕੀ ਹੈ। ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਵਿਖੇ ਇਨ੍ਹਾਂ ਨੰਬਰਾਂ 0183-2553956, 2553957-58, ਐਕਸਟੈਨਸ਼ਨ 305, ਮੋਬਾਇਲ ਨੰਬਰ 99142-41138, 62841-17221 ਅਤੇ 88728-45555 ’ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 
 

ਪੰਜਾਬ

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਗੁਰਦਾਸਪੁਰ ਵਿੱਚ ਪੁਲਿਸ ਹੈੱਡ ਕਾਂਸਟੇਬਲ ਦੀ ਖੂਨ-ਨਾਲ ਲੱਥਪਥ ਲਾਸ਼ ਮਿਲਣ ਦੀ ਘਟਨਾ ਉੱਤੇ ਚਿੰਤਾ ਜ਼ਾਹਰ

ਪੱਤਰਕਾਰ ਕਮਲਜੀਤ ਸਿੰਘ ਬਨਵੈਤ ਦੀ ਲਿਖੀ ਪੁਸਤਕ "ਬੱਕੜਵਾਹ " ਲੋਕ ਅਰਪਣ

ਜਲੰਧਰ ਦੀਆਂ ਨੌ ਵਿਧਾਨ ਸਭਾ ਸੀਟਾਂ ਵਿੱਚੋਂ 2022 ਵਿੱਚ ਕਾਂਗਰਸ ਨੇ ਪੰਜ ਅਤੇ ਆਪ ਨੇ ਚਾਰ ਤੇ ਜਿੱਤ ਪ੍ਰਾਪਤ ਕੀਤੀ ਸੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਤੇ ਹੁਣ ਫੇਰ ਜਾਗੀਰ ਹੋਈ ਅਕਾਲੀ ਦਲ ਦੀ

ਹੁਕਮਨਾਮੇ ਦੀ ਉਲੰਘਣਾ ਲਈ ਸੁਖਬੀਰ, ਹਰਸਿਮਰਤ ਤੇ ਮਨਪ੍ਰੀਤ ਬਾਦਲ ਨੂੰ ਅਕਾਲ ਤਖਤ ਸਾਹਿਬ ਤੇ ਤਲਬ ਕਰਨ ਦੀ ਕੀਤੀ ਅਪੀਲ ਸੰਤ ਸਿਪਾਹੀ ਨੇ ਜਥੇਦਾਰ ਨੂੰ

750 ਕਿਸਾਨਾਂ ਦੀ ਕਾਤਲ ਭਾਜਪਾ ਨਾਲ ਸਮਝੌਤਾ ਕਰਨ ਜਾ ਰਿਹਾ ਅਕਾਲੀ ਦਲ-ਭਗਵੰਤ ਸਿੰਘ ਮਾਨ

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਅਨੇਕਾਂ ਕੁਰਬਾਨੀਆਂ ਸਦਕਾ ਹੋਂਦ ਵਿਚ ਆਈ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਮਾਣਮੱਤੀ ਵਿਰਾਸਤ- ਐਡਵੋਕੇਟ ਧਾਮੀ