ਪੰਜਾਬ

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਕੌਮੀ ਮਾਰਗ ਬਿਊਰੋ | November 16, 2026 09:12 PM

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਜਯੰਤੀ ਸਮਾਗਮਾਂ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਯਾਤਰਾ 18 ਨਵੰਬਰ ਨੂੰ ਜਲੰਧਰ ਤੋਂ ਸ਼ੁਰੂ ਹੋ ਕੇ 2, 558 ਕਿਲੋਮੀਟਰ ਦਾ ਸਫ਼ਰ ਤੈਅ ਕਰਦੀ ਹੋਈ 3 ਦਸੰਬਰ ਨੂੰ ਵਾਰਾਣਸੀ ਪਹੁੰਚੇਗੀ। ਭਾਜਪਾ ਦੇ ਕੌਮੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਜਲੰਧਰ-ਪਠਾਨਕੋਟ ਹਾਈਵੇਅ ਉੱਤੇ ਪੈਂਦੇ ਪਿੰਡ ਰਾਏਪੁਰ (ਨੇੜੇ ਡੇਰਾ ਸੱਚਖੰਡ ਬੱਲਾਂ) ਤੋਂ ਯਾਤਰਾ ਦੀ ਸ਼ੁਰੂਆਤ ਕਰਵਾਉਣਗੇ।

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ‘ਸਮਰਸਤਾ ਸੰਕਲਪ ਯਾਤਰਾ’ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਨਤਾ, ਭਗਤੀ, ਸਮਾਜਿਕ ਏਕਤਾ ਤੇ ਮਨੁੱਖਤਾ ਦੇ ਸੰਦੇਸ਼ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਆਪਕ ਪੱਧਰ ਉੱਤੇ 2 ਕਰੋੜ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਗੇਜਾ ਰਾਮ ਵਾਲਮੀਕੀ, ਸੁਸ਼ੀਲ ਰਿੰਕੂ, ਜਨਰਲ ਸਕੱਤਰ ਰਜਨੀਸ਼ ਧੀਮਾਨ, ਪੰਜਾਬ ਸਟੇਟ ਮੀਡੀਆ ਹੈੱਡ ਵਿਨੀਤ ਜੋਸ਼ੀ, ਐੱਸਐੱਸ ਚੰਨੀ ਤੇ ਐੱਸਆਰ ਲੱਧੜ ਵੀ ਹਾਜ਼ਰ ਸਨ।

ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਯਾਤਰਾ ਜਲੰਧਰ ਤੋਂ ਸ਼ੁਰੂ ਹੋ ਕੇ ਹੁਸ਼ਿਆਰਪੁਰ ਹੁੰਦੀ ਹੋਈ ਮੁਕੇਰੀਆਂ, ਪਠਾਨਕੋਟ, ਬਟਾਲਾ ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਲੁਧਿਆਣਾ, ਰੋਪੜ, ਮੋਹਾਲੀ ਹੁੰਦੇ ਹੋਏ ਚੰਡੀਗੜ੍ਹ ਵਿੱਚ ਦਾਖ਼ਲ ਹੋਵੇਗੀ। ਇਹ ਪੰਜਾਬ ਵਿੱਚ 5 ਦਿਨਾਂ ਦੌਰਾਨ 17 ਜ਼ਿਲ੍ਹਿਆਂ ਵਿੱਚ 700 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ।

ਉਨ੍ਹਾਂ ਦੱਸਿਆ ਕਿ ਇਹ ਯਾਤਰਾ 7 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 46 ਸ਼ਹਿਰਾਂ ਵਿੱਚੋਂ ਗੁਜ਼ਰੇਗੀ, ਇਸ ਦੌਰਾਨ 29 ਵੱਡੇ ਸਮਾਗਮ ਅਤੇ 27 ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾਣਗੇ। ਇਸ ਤੋਂ ਬਾਅਦ ਯਾਤਰਾ ਵੱਖ-ਵੱਖ ਸੂਬਿਆਂ ਵਿੱਚੋਂ ਹੁੰਦੀ ਹੋਈ ਉੱਤਰ ਪ੍ਰਦੇਸ਼ ਪਹੁੰਚੇਗੀ ਅਤੇ 3 ਦਸੰਬਰ ਨੂੰ ਵਾਰਾਣਸੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਵਿਖੇ ਸਮਾਪਤ ਹੋਵੇਗੀ।

ਯਾਤਰਾ ਦੇ ਰੂਟ ਵਿੱਚ ਸ਼ਾਮਲ ਸੂਬਿਆਂ ਅਤੇ ਸ਼ਹਿਰਾਂ ਦਾ ਵੇਰਵਾ ਸਾਂਝਾ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਯਾਤਰਾ ਪੰਜਾਬ, ਚੰਡੀਗੜ੍ਹ. ਹਿਮਾਚਲ ਪ੍ਰਦੇਸ਼. ਉਤਰਾਖੰਡ.ਹਰਿਆਣਾ. ਦਿੱਲੀ ਅਤੇ ਉੱਤਰ ਪ੍ਰਦੇਸ਼ ਸੂਬਿਆਂ ਵਿੱਚੋਂ ਗੁਜ਼ਰੇਗੀ।

Have something to say? Post your comment

 
 

ਪੰਜਾਬ

ਗੁਰਦਾਸਪੁਰ ਵਿੱਚ ਪੁਲਿਸ ਹੈੱਡ ਕਾਂਸਟੇਬਲ ਦੀ ਖੂਨ-ਨਾਲ ਲੱਥਪਥ ਲਾਸ਼ ਮਿਲਣ ਦੀ ਘਟਨਾ ਉੱਤੇ ਚਿੰਤਾ ਜ਼ਾਹਰ

ਧਰਮ ਪ੍ਰਚਾਰ ਕਮੇਟੀ ਵੱਲੋਂ 17 ਅਤੇ 18 ਨਵੰਬਰ ਨੂੰ ਲਈ ਜਾਵੇਗੀ ਧਾਰਮਿਕ ਪ੍ਰੀਖਿਆ

ਪੱਤਰਕਾਰ ਕਮਲਜੀਤ ਸਿੰਘ ਬਨਵੈਤ ਦੀ ਲਿਖੀ ਪੁਸਤਕ "ਬੱਕੜਵਾਹ " ਲੋਕ ਅਰਪਣ

ਜਲੰਧਰ ਦੀਆਂ ਨੌ ਵਿਧਾਨ ਸਭਾ ਸੀਟਾਂ ਵਿੱਚੋਂ 2022 ਵਿੱਚ ਕਾਂਗਰਸ ਨੇ ਪੰਜ ਅਤੇ ਆਪ ਨੇ ਚਾਰ ਤੇ ਜਿੱਤ ਪ੍ਰਾਪਤ ਕੀਤੀ ਸੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਤੇ ਹੁਣ ਫੇਰ ਜਾਗੀਰ ਹੋਈ ਅਕਾਲੀ ਦਲ ਦੀ

ਹੁਕਮਨਾਮੇ ਦੀ ਉਲੰਘਣਾ ਲਈ ਸੁਖਬੀਰ, ਹਰਸਿਮਰਤ ਤੇ ਮਨਪ੍ਰੀਤ ਬਾਦਲ ਨੂੰ ਅਕਾਲ ਤਖਤ ਸਾਹਿਬ ਤੇ ਤਲਬ ਕਰਨ ਦੀ ਕੀਤੀ ਅਪੀਲ ਸੰਤ ਸਿਪਾਹੀ ਨੇ ਜਥੇਦਾਰ ਨੂੰ

750 ਕਿਸਾਨਾਂ ਦੀ ਕਾਤਲ ਭਾਜਪਾ ਨਾਲ ਸਮਝੌਤਾ ਕਰਨ ਜਾ ਰਿਹਾ ਅਕਾਲੀ ਦਲ-ਭਗਵੰਤ ਸਿੰਘ ਮਾਨ

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਅਨੇਕਾਂ ਕੁਰਬਾਨੀਆਂ ਸਦਕਾ ਹੋਂਦ ਵਿਚ ਆਈ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਮਾਣਮੱਤੀ ਵਿਰਾਸਤ- ਐਡਵੋਕੇਟ ਧਾਮੀ