ਨੈਸ਼ਨਲ

ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਦੀ ਘਟਨਾ ਅਤਿ ਨਿੰਦਣਯੋਗ, ਦੋਸ਼ੀ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ: ਪਰਮਜੀਤ ਸਿੰਘ ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | November 18, 2026 06:55 PM

ਨਵੀਂ ਦਿੱਲੀ- ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦੀ ਸਿਖ ਆਗੂ ਸਰਦਾਰ ਪਰਮਜੀਤ ਸਿੰਘ ਵੀਰਜੀ ਮੁੱਖੀ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖ ਬੁਲਾਰਾ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਨ ਵਾਲੀ ਘਟਨਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਅਨੁਸਾਰ 15 ਨਵੰਬਰ ਨੂੰ ਵਾਪਰੀ ਇਸ ਘਟਨਾ ਦੀ ਜਾਣਕਾਰੀ 17 ਨਵੰਬਰ ਤੱਕ ਸੰਗਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਾ ਦੇਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਘਟਨਾ ਨੂੰ ਦਬਾਉਣ ਦੇ ਦੋਸ਼ਾਂ ਦੀ ਵੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ 17 ਨਵੰਬਰ ਨੂੰ ਜਦੋਂ ਉਹੀ ਵਿਅਕਤੀ ਮੁੜ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਘੁੰਮਦਾ ਦਿਖਾਈ ਦਿੱਤਾ ਤਾਂ ਗ੍ਰੰਥੀ ਸਿੰਘ ਅਤੇ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰਕੇ ਰੌਲਾ ਪਾਇਆ, ਜਿਸ ਤੋਂ ਬਾਅਦ ਸੰਗਤ ਇਕੱਠੀ ਹੋਈ ਅਤੇ ਮਾਮਲਾ ਸਾਹਮਣੇ ਆਇਆ। ਭਾਵੇਂ ਮੁਲਜ਼ਮ ਪੁਲਿਸ ਹਿਰਾਸਤ ਵਿੱਚ ਹੈ ਪਰ ਸਵਾਲ ਇਹ ਹੈ ਕਿ 15 ਨਵੰਬਰ ਨੂੰ ਵਾਪਰੀ ਇੰਨੀ ਗੰਭੀਰ ਘਟਨਾ ਤੋਂ ਬਾਅਦ ਤੁਰੰਤ ਪੁਲਿਸ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੰਗਤ ਨੂੰ ਸੂਚਿਤ ਕਿਉਂ ਨਹੀਂ ਕੀਤਾ ਗਿਆ? ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਸਿਰਫ਼ ਪ੍ਰਬੰਧ ਚਲਾਉਣ ਤੱਕ ਸੀਮਤ ਨਹੀਂ, ਸਗੋਂ ਗੁਰੂ ਘਰ ਦੀ ਮਰਿਆਦਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਉਨ੍ਹਾਂ ਦਾ ਮੁੱਢਲਾ ਫਰਜ਼ ਹੈ। ਇਸ ਲਈ ਪੁਲਿਸ ਪ੍ਰਸ਼ਾਸਨ ਘਟਨਾ ਦੀ ਪੂਰੀ ਤਹਿ ਤੱਕ ਜਾਵੇ ਅਤੇ ਮੁਲਜ਼ਮ ਦੇ ਨਾਲ-ਨਾਲ ਪ੍ਰਬੰਧਕੀ ਪੱਧਰ ’ਤੇ ਹੋਈ ਕਿਸੇ ਵੀ ਅਣਗਹਿਲੀ ਦੀ ਜਵਾਬਦੇਹੀ ਵੀ ਤੈਅ ਕੀਤੀ ਜਾਵੇ।

Have something to say? Post your comment

 
 

ਨੈਸ਼ਨਲ

20 ਨਵੰਬਰ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ: ਇੰਦਰਜੀਤ ਸਿੰਘ ਵਿਕਾਸਪੁਰੀ

ਬੇਅਦਬੀ ਦੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਲਈ ਉਪ ਰਾਜਪਾਲ ਨੂੰ ਅਪੀਲ, ਘਟਨਾ ਲੁਕਾਉਣ ਵਾਲੇ ਪ੍ਰਬੰਧਕਾਂ ’ਤੇ ਵੀ ਹੋਵੇ ਕਾਰਵਾਈ: ਕਾਲਕਾ, ਕਾਹਲੋਂ

ਗੁਰੂ ਘਰ ਵਿੱਚ ਬੇਅਦਬੀ ਦੀ ਘਟਨਾ ਨੇ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ-ਘਟਨਾ ਲੁਕਾਉਣ ਵਾਲੇ ਪ੍ਰਬੰਧਕਾਂ ਦੀ ਵੀ ਤੈਅ ਹੋਵੇ ਜਵਾਬਦੇਹੀ: ਸੰਤ ਮੀਤ ਸਿੰਘ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਪੀਐਮ-ਆਰਕੇਵੀਵਾਈ ਤਹਿਤ 254.20 ਕਰੋੜ ਰੁਪਏ ਦੀ ਦੂਜੀ ਕਿਸ਼ਤ ਜਾਰੀ

ਕੁਰਸੀ ਦੀ ਭੁੱਖ ’ਚ ਜ਼ਮੀਰ ਦਫ਼ਨ ਕਰ ਰਹੇ ਸਿਆਸੀ ਆਗੂ; ਪੰਜਾਬ ਦੇ ਹਿੱਤਾਂ ਨਾਲੋਂ ਨਿੱਜੀ ਸਵਾਰਥ ਹੋਏ ਭਾਰੂ: ਗੁਰਚਰਨ ਸਿੰਘ ਗੁਰਾਇਆ

ਅਮਰੀਕੀ ਅਦਾਲਤ ਵਿੱਚ ਗੁਰਪਤਵੰਤ ਸਿੰਘ ਪੰਨੂ ਦਾ 12 ਸਫ਼ਿਆਂ ਦਾ ਬਿਆਨ ਦਾਖਿਲ

ਮੇਰੇ ਸੁਭਾਗ ਹਨ ਕਿ ਮੈਂ ਮਨੀਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਸਮਾਗਮ ਵਿੱਚ ਸ਼ਾਮਿਲ ਹੋਵਾਂਗਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ

'ਇੰਡੀਆ ਬਲਾਕ' ਨੇ ਚੋਣ ਕਮਿਸ਼ਨ ਵਿਰੁੱਧ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਕੀਤਾ ਦਾਇਰ , ਪੁੱਛੇ 48 ਸਵਾਲ 

ਸ਼੍ਰੀਗੰਗਾਨਗਰ ਰੇਲਵੇ ਟ੍ਰੈਕ ਬਲਾਸਟ ਮਾਮਲੇ 'ਚ ਖੁਲਾਸਾ- ਮਹਿਕਦੀਪ ਪਾਕਿਸਤਾਨੀ ਹੈਂਡਲਰ ਦੇ 'ਪ੍ਰੇਮ ਜਾਲ' 'ਚ ਫਸ ਗਈ

ਦਿੱਲੀ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਬਾਈਕ ਰੈਲੀ