ਪੰਜਾਬ

ਭਗਵੰਤ ਮਾਨ ਸਰਕਾਰ ਲਈ ਕੰਮਕਾਜੀ ਥਾਵਾਂ 'ਤੇ ਔਰਤਾਂ ਦੀ ਸੁਰੱਖਿਆ ਨੂੰ ਪਹਿਲ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | November 18, 2026 06:58 PM

ਚੰਡੀਗੜ੍ਹ-ਮੁਲਾਜ਼ਮਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਔਰਤਾਂ ਲਈ ਕੰਮਕਾਜੀ ਥਾਵਾਂ 'ਤੇ ਸੁਰੱਖਿਆ ਯਕੀਨੀ ਬਣਾਉਣ ਲਈ ਅਹਿਮ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਔਰਤਾਂ ਦਾ ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 (ਪੋਸ਼ ਐਕਟ) ਤਹਿਤ ਅੰਦਰੂਨੀ ਕਮੇਟੀਆਂ ਦੇ ਗਠਨ ਬਾਰੇ ਮੁਕੰਮਲ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਇਹ ਵੀ ਹੁਕਮ ਦਿੱਤਾ ਕਿ ਕਮੇਟੀ ਮੈਂਬਰਾਂ ਦੇ ਨਾਂ ਵਿਭਾਗੀ ਨੋਟਿਸ ਬੋਰਡਾਂ ਅਤੇ ਅਧਿਕਾਰਤ ਵੈੱਬਸਾਈਟਾਂ 'ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਜਾਣ।

ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਸਾਰੇ ਪ੍ਰਸ਼ਾਸਨਿਕ ਵਿਭਾਗਾਂ ਤੋਂ ਮੁਕੰਮਲ ਪਾਲਣਾ ਰਿਪੋਰਟ ਮੰਗਣ ਦੇ ਨਿਰਦੇਸ਼ ਦਿੱਤੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਰਿਪੋਰਟ ਔਰਤਾਂ ਦਾ ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ, 2013 (ਪੋਸ਼ ਐਕਟ) ਤਹਿਤ ਲੋੜੀਂਦੀਆਂ ਕਮੇਟੀਆਂ ਦੇ ਗਠਨ ਦੀ ਪੁਸ਼ਟੀ ਕਰੇਗੀ।"

ਵਿੱਤ ਮੰਤਰੀ ਨੇ ਵਿਭਾਗ ਨੂੰ ਇਹ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਕਿ ਸਾਰੇ ਕਮੇਟੀ ਮੈਂਬਰਾਂ ਦੇ ਨਾਂ ਵਿਭਾਗੀ ਨੋਟਿਸ ਬੋਰਡਾਂ ਅਤੇ ਅਧਿਕਾਰਤ ਵੈੱਬਸਾਈਟਾਂ 'ਤੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨੇ ਲਾਜ਼ਮੀ ਕੀਤੇ ਜਾਣ।

ਔਰਤਾਂ ਦੀ ਕੰਮ ਵਾਲੀ ਥਾਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ ਕਰਨ ਤੋਂ ਇਲਾਵਾ, ਹਰਪਾਲ ਸਿੰਘ ਚੀਮਾ ਨੇ ਕਈ ਹੋਰ ਮੁਲਾਜ਼ਮ ਜਥੇਬੰਦੀਆਂ ਨਾਲ ਵੀ ਵਿਸਤ੍ਰਿਤ ਮੀਟਿੰਗਾਂ ਕੀਤੀਆਂ ਤਾਂ ਜੋ ਉਨ੍ਹਾਂ ਦੀਆਂ ਲੰਬਿਤ ਸ਼ਿਕਾਇਤਾਂ ਨੂੰ ਸੁਣਿਆ ਜਾ ਸਕੇ ਅਤੇ ਉਨ੍ਹਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਨੂੰ ਵਿਚਾਰਿਆ ਜਾ ਸਕੇ।

ਸਾਰੀਆਂ ਨੁਮਾਇੰਦਾ ਜਥੇਬੰਦੀਆਂ ਨੂੰ ਧਿਆਨ ਅਤੇ ਹਮਦਰਦੀ ਨਾਲ ਸੁਣਦਿਆਂ, ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ, "ਭਗਵੰਤ ਮਾਨ ਸਰਕਾਰ ਤੁਹਾਡੇ ਮਸਲਿਆਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਵਿੱਚ ਹਨ ਅਤੇ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ।"

ਮੀਟਿੰਗਾਂ ਦੌਰਾਨ, ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਤੋਂ ਵਿੱਤ ਸਕੱਤਰ ਰਣਜੀਤ ਕੌਰ ਅਤੇ ਜਨਰਲ ਸਕੱਤਰ ਗੁਰਪ੍ਰੀਤ ਕੌਰ, ਪੰਜਾਬ ਪੁਲਿਸ 2016 ਵੇਟਿੰਗ ਲਿਸਟ ਉਮੀਦਵਾਰਾਂ ਵੱਲੋਂ ਅਮਨਦੀਪ ਸਿੰਘ, ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ ਪੰਜਾਬ ਤੋਂ ਬੇਅੰਤ ਸਿੰਘ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਤੋਂ ਗੁਰਬਾਜ਼ ਸਿੰਘ, ਪੰਜਾਬ ਦੀ ਮਨਰੇਗਾ ਕਰਮਚਾਰੀ ਯੂਨੀਅਨ ਤੋਂ ਗੁਰਸੇਵਕ ਸਿੰਘ, ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਤੋਂ ਗੁਰਪ੍ਰਤਾਪ ਸਿੰਘ ਔਲਖ, ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ, ਪੰਜਾਬ ਤੋਂ ਹਰਿੰਦਰਜੀਤ ਕੌਰ ਅਤੇ ਆਲ ਇੰਡੀਆ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ, ਪੰਜਾਬ (ਏ.ਆਈ.ਟੀ.ਯੂ.ਸੀ.) ਤੋਂ ਸਰੋਜ ਛਪੜੀਵਾਲਾ ਸਮੇਤ ਹੋਰ ਯੂਨੀਅਨ ਮੈਂਬਰਾਂ ਨੇ ਆਪੋ-ਆਪਣੇ ਮਸਲੇ ਅਤੇ ਚਿੰਤਾਵਾਂ ਉਠਾਈਆਂ।

 

Have something to say? Post your comment

 
 

ਪੰਜਾਬ

ਆਪ’ ਸਰਕਾਰ ਦੀ ਵਿਦਾਈ ਤੈਅ, 2027 ਵਿੱਚ ਕਾਂਗਰਸ ਬਣਾਏਗੀ ਬਹੁਮਤ ਦੀ ਸਰਕਾਰ- ਪਰਗਟ ਸਿੰਘ

ਪੰਜਾਬ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਵਾਰ-ਵਾਰ ਮੌਕੇ ਦਿੱਤੇ, ਪਰ ਕੁਝ ਨਹੀਂ ਬਦਲਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਬੰਧਕਾਂ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

2022 ਅਸੈਂਬਲੀ ਚੋਣਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਸੱਤ ਚੋਂ ਪੰਜ ਸੀਟਾਂ ਆਪ ਦੀ ਝੋਲੀ ਪਈਆਂ ਸਨ-ਚੱਲਿਆ ਸੀ ਜਾਦੂ

ਦੱਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ- ਰਛਪਾਲ ਸਿੰਘ ਢੀਂਡਸਾ

ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਪਾਲਣਾ ਨਾ ਕਰਦਿਆਂ ਐਕਟ  ’ਤੇ ਰੋਕ ਲਗਾਉਣ ਦਾ ਕਦਮ ਵੀ ਨਹੀਂ ਚੁੱਕਿਆ- ਮਾਹਰ ਕਮੇਟੀ

2027 ਪੰਜਾਬ ਚੋਣਾਂ: ਭਾਜਪਾ ਪ੍ਰਧਾਨ ਨਿਤਿਨ ਨਵੀਨ ਅੱਜ ਜਲੰਧਰ ਦਾ ਦੌਰਾ ਕਰਨਗੇ, 'ਸਮਰਸਤਾ ਸੰਕਲਪ ਯਾਤਰਾ' ਨੂੰ ਹਰੀ ਝੰਡੀ ਦਿਖਾਉਣਗੇ

ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰੇ: ਸੁਨੀਲ ਜਾਖੜ

ਸ਼੍ਰੋਮਣੀ ਕਮੇਟੀ ਅਤੇ ਸਿੱਖ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਮਨੀਲਾ ਦੇ ਇਤਿਹਾਸਕ ਗੁਰਦੁਆਰੇ ਦੇ ਦੌਰੇ ਦਾ ਸਵਾਗਤ ਕੀਤਾ

ਮੁੱਖ ਮੰਤਰੀ  ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ